ETV Bharat / state

ਹਾਰ ਤੋਂ ਬਾਅਦ ਸ਼ੁਰੂ ਹੋਏ ਕਾਂਗਰਸੀ ਕਲੇਸ਼ ਵਿਚਾਲੇ ਪਰਗਟ ਸਿੰਘ ਦਾ ਵੱਡਾ ਬਿਆਨ... - ਪਰਗਟ ਸਿੰਘ ਦਾ ਵੱਡਾ ਬਿਆਨ

ਪੰਜਾਬ ਚੋਣਾਂ ਵਿੱਚ ਕਾਂਗਰਸ ਨੂੰ ਮਿਲੀ ਹਾਰ ਤੋਂ ਬਾਅਦ ਕਾਂਗਰਸ ਆਗੂ ਇੱਕ ਦੂਜੇ ਉੱਪਰ ਹਾਰ ਦਾ ਠੀਕਰਾ ਭੰਨ ਰਹੇ ਹਨ। ਕਾਂਗਰਸ ਵਿਚਕਾਰ ਸ਼ੁਰੂ ਹੋਏ ਕਲੇਸ਼ ਨੂੰ ਲੈਕੇ ਪਰਗਟ ਸਿੰਘ ਵੱਲੋਂ ਪਾਰਟੀ ਆਗੂਆਂ ਨੂੰ ਨਸੀਹਤ ਦਿੰਦਿਆਂ ਕਿਹਾ ਹੈ ਕਿ ਹਾਰ ਤੋਂ ਬਾਅਦ ਅਜਿਹੀ ਬਿਆਨਬਾਜ਼ੀ ਨਹੀਂ ਕਰਨੀ ਚਾਹੀਦੀ। ਇਸਦੇ ਨਾਲ ਹੀ ਉਨ੍ਹਾਂ ਆਪ ਵੱਲੋਂ ਕੀਤੇ ਵਾਅਦਿਆਂ ਨੂੰ ਲੈਕੇ ਭਗਵੰਤ ਮਾਨ ਤੇ ਕੇਜਰੀਵਾਲ ਉੱਪਰ ਸਵਾਲ ਚੁੱਕੇ ਹਨ।

ਕਾਂਗਰਸੀ ਕਲੇਸ਼ ਵਿਚਾਲੇ ਪਰਗਟ ਸਿੰਘ ਦਾ ਵੱਡਾ ਬਿਆਨ

author img

By

Published : Mar 12, 2022, 10:44 PM IST

ਜਲੰਧਰ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022 ) ਵਿੱਚ ਕਾਂਗਰਸ ਨੂੰ ਵੱਡੀ ਹਾਰ ਮਿਲੀ ਹੈ। ਹਾਰ ਤੋਂ ਬਾਅਦ ਪੰਜਾਬ ਕਾਂਗਰਸ ਦੀ ਆਪਸੀ ਖਾਨਾਜੰਗੀ ਇੱਕ ਮੁੜ ਤੋਂ ਸਾਹਮਣੇ ਆਉਣ ਲੱਗੀ ਹੈ। ਪਾਰਟੀ ਦੇ ਵੱਡੇ ਸਿਆਸੀ ਦਿੱਗਜ ਹਾਰ ਦਾ ਠੀਕਰਾ ਇੱਕ ਦੂਜੇ ਦੇ ਸਿਰ ਭੰਨਦੇ ਨਜ਼ਰ ਆ ਰਹੇ ਹਨ। ਕਾਂਗਰਸ ਵਿਚਕਾਰ ਛਿੜੀ ਇਸ ਖਾਨਾਜੰਗੀ ਅਤੇ ਚੋਣਾਂ ਵਿੱਚ ਜਿੱਤੀ ਆਮ ਆਦਮੀ ਪਾਰਟੀ ਨੂੰ ਲੈਕੇ ਜਲੰਧਰ ਛਾਉਣੀ ਤੋਂ ਜੇਤੂ ਕਾਂਗਰਸ ਦੇ ਸਾਬਕਾ ਸਿੱਖਿਆ ਮੰਤਰੀ ਪਰਗਟ ਸਿੰਘ ਨਾਲ ਖਾਸ ਗੱਲਬਾਤ ਕੀਤੀ ਗਈ ਹੈ। ਇਸ ਦੌਰਾਨ ਪਰਗਟ ਸਿੰਘ ਨੇ ਭਗਵੰਤ ਮਾਨ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਜੇ ਭਗਵੰਤ ਮਾਨ ਲੋਕਾਂ ਲਈ ਕੁਝ ਚੰਗਾ ਕਰ ਪਾਉਂਦੇ ਹਨ ਤਾਂ ਇਹ ਬਹੁਤ ਵਧੀਆ ਗੱਲ ਹੈ।

ਕਾਂਗਰਸੀ ਕਲੇਸ਼ ਵਿਚਾਲੇ ਪਰਗਟ ਸਿੰਘ ਦਾ ਵੱਡਾ ਬਿਆਨ

ਇਸਦੇ ਨਾਲ ਹੀ ਪਰਗਟ ਸਿੰਘ ਨੇ ਭਗਵੰਤ ਮਾਨ ਅਤੇ ਕੇਜਰੀਵਾਲ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਸਵਾਲ ਚੁੱਕਦੇ ਕਿਹਾ ਕਿ ਉਨ੍ਹਾਂ ਵੱਲੋਂ ਹਰ ਮਹੀਨੇ 18 ਸਾਲ ਤੋਂ ਉੱਪਰ ਦੀਆਂ ਮਹਿਲਾਵਾਂ ਨੂੰ 1 ਹਜ਼ਾਰ ਦੇਣ ਦਾ ਵਾਅਦਾ ਕੀਤਾ ਹੈ ਜੋ ਕਿ 12 ਹਜ਼ਾਰ ਕਰੋੜ ਰੁਪਏ ਬਣਦਾ ਹੈ। ਉਨ੍ਹਾਂ ਸਵਾਲ ਕਰਦੇ ਕਿਹਾ ਕਿ ਆਦਮੀ ਪਾਰਟੀ 12 ਹਜ਼ਾਰ ਕਿੱਥੋਂ ਲਿਆਵੇਗੀ। ਇਸਦੇ ਨਾਲ ਹੀ ਮੁਫ਼ਤ ਬਿਜਲੀ ਦੇਣ ਦੇ ਵਾਅਦੇ ਉਪਰ ਵੀ ਉਨ੍ਹਾਂ ਆਪ ਨੂੰ ਘੇਰਿਆ ਹੈ। ਉੱਧਰ ਕਾਂਗਰਸ ਪਾਰਟੀ ਦੇ ਆਗੂਆਂ ਵੱਲੋਂ ਇੱਕ ਦੂਜੇ ’ਤੇ ਇਲਜ਼ਾਮ ਲਗਾਉਣ ਤੇ ਉਨ੍ਹਾਂ ਕਿਹਾ ਕਿ ਕਿਸੇ ਉੱਪਰ ਇਲਜ਼ਾਮ ਨਹੀਂ ਲਗਾਉਣਾ ਚਾਹੀਦਾ।

ਪਰਗਟ ਸਿੰਘ ਨੇ ਕਿਹਾ ਕਿ ਗਲਤੀ ਸਭ ਦੀ ਹੈ ਇਸ ਲਈ ਜ਼ਿੰਮੇਵਾਰੀ ਵੀ ਸਭ ਨੂੰ ਲੈਣੀ ਪਏਗੀ। ਨਵਜੋਤ ਸਿੰਘ ਸਿੱਧੂ ਵੱਲੋਂ ਚਰਨਜੀਤ ਸਿੰਘ ਚੰਨੀ ਉੱਪਰ ਦਿੱਤੇ ਗਏ ਬਿਆਨ ’ਤੇ ਪਰਗਟ ਸਿੰਘ ਨੇ ਕਿਹਾ ਕਿ ਇਸ ’ਤੇ ਉਹ ਕੋਈ ਕੁਮੈਂਟ ਨਹੀਂ ਕਰਨਾ ਚਾਹੁੰਦੇ ਪਰ ਇਹ ਜ਼ਰੂਰ ਹੈ ਕਿ ਹਾਰ ਸਭ ਦੀ ਹੁੰਦੀ ਹੈ ਅਤੇ ਜਿੱਤ ਵੀ ਸਭ ਦੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਹਾਰ ਲਈ ਹਰ ਕੋਈ ਜ਼ਿੰਮੇਵਾਰ ਹੈ ਚਾਹੇ ਇਹਦੇ ਵਿੱਚ ਕੋਈ ਵੀ ਹੋਵੇ ਭਾਵੇਂ ਉਹ ਖੁਦ ਹੀ ਕਿਉਂ ਨਾ ਹੋਣ। ਉਨ੍ਹਾਂ ਨੇ ਮੰਨਿਆ ਕਿ ਪਾਰਟੀ ਵੱਲੋਂ ਕਈ ਗਲਤ ਫੈਸਲੇ ਲਏ ਗਏ ਜਿਸ ਕਰਕੇ ਉਨ੍ਹਾਂ ਨੂੰ ਇਸਦਾ ਖਮਿਆਜਾ ਭੁਗਤਣਾ ਪਿਆ ਹੈ।

ਉਨ੍ਹਾਂ ਕਿਹਾ ਕਿ ਮੌਕੇ ’ਤੇ ਜੋ ਕੀਤਾ ਜਾਣਾ ਚਾਹੀਦਾ ਸੀ ਉਹ ਨਹੀਂ ਹੋਇਆ ਇਸੇ ਕਰਕੇ ਪੰਜਾਬ ਵਿੱਚ ਇੱਕ ਇਸ ਤਰ੍ਹਾਂ ਦਾ ਬਦਲਾਅ ਦੇਖਣ ਨੂੰ ਮਿਲਿਆ ਹੈ। ਪਰਗਟ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਅਤੇ ਚੰਨੀ ਵੱਲੋਂ ਮੈਨੀਫੈਸਟੋ ਜਾਰੀ ਕਰ ਫ੍ਰੀ ਵਿੱਚ ਕੀਤੇ ਜਾਣ ਵਾਲੇ ਵਾਅਦੇ ਨਹੀਂ ਕੀਤੇ ਜਾਣੇ ਚਾਹੀਦੇ ਸੀ।

ਇਹ ਵੀ ਪੜ੍ਹੋ: ਵਿਧਾਨ ਸਭਾ ਚੋਣਾਂ 'ਚ ਨਹੀਂ ਚੱਲਿਆ ਡੇਰਿਆਂ ਦਾ ਜਾਦੂ

ETV Bharat Logo

Copyright © 2024 Ushodaya Enterprises Pvt. Ltd., All Rights Reserved.