ETV Bharat / state

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਜ਼ਿਮਨੀ ਚੋਣ ਲਈ ਐਲਾਨਿਆ ਉਮੀਦਵਾਰ, ਗੁਰਜੰਟ ਸਿੰਘ ਕੱਟੂ ਨੂੰ ਉਤਾਰਿਆ ਮੈਦਾਨ 'ਚ

ਬਠਿੰਡਾ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਜਲੰਧਰ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਨਾਂਅ ਐਲਾਨ ਦਿੱਤਾ ਹੈ। ਲੋਕ ਸਭਾ ਸਾਂਸਦ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਗੁਰਜੰਟ ਸਿੰਘ ਕੱਟੂ ਜ਼ਿਮਨੀ ਚੋਣਾਂ ਵਿੱਚ ਉਨ੍ਹਾਂ ਦੇ ਉਮੀਦਵਾਰ ਹੋਣਗੇ। ਉਨ੍ਹਾਂ ਕਿਹਾ ਕਿ ਸਾਰੇ ਪਾਰਟੀ ਵਰਕਰ ਗੁਰਜੰਟ ਸਿੰਘ ਦੇ ਹੱਕ ਵਿੱਚ ਪ੍ਰਚਾਰ ਕਰਨਗੇ। ਪੜ੍ਹੋ ਪੂਰੀ ਖਬਰ...

In Bathinda Shiromani Akali Dal Amritsar has announced the candidate for the by-election
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਜ਼ਿਮਨੀ ਚੋਣ ਲਈ ਐਲਾਨਿਆ ਉਮੀਦਵਾਰ, ਗੁਰਜੰਟ ਸਿੰਘ ਕੱਟੂ ਨੂੰ ਬਣਾਇਆ ਉਮੀਦਵਾਰ
author img

By

Published : Apr 11, 2023, 5:47 PM IST

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਜ਼ਿਮਨੀ ਚੋਣ ਲਈ ਐਲਾਨਿਆ ਉਮੀਦਵਾਰ, ਗੁਰਜੰਟ ਸਿੰਘ ਕੱਟੂ ਨੂੰ ਬਣਾਇਆ ਉਮੀਦਵਾਰ

ਜਲੰਧਰ: ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੇ ਅੱਜ ਪ੍ਰੈਸ ਕਾਨਫਰੰਸ ਕਰਕੇ ਜਲੰਧਰ ਦੀ ਜ਼ਿਮਨੀ ਚੋਣ ਲਈ ਪਾਰਟੀ ਦੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਨਿੱਜੀ ਸਕੱਤਰ ਗੁਰਜੰਟ ਸਿੰਘ ਕੱਟੂ ਜਲੰਧਰ ਲੋਕ ਸਭਾ ਸੀਟ ਲਈ ਪਾਰਟੀ ਦੇ ਉਮੀਦਵਾਰ ਹੋਣਗੇ, ਜਿਨ੍ਹਾਂ ਲਈ ਪਾਰਟੀ ਦੀ ਸਾਰੀ ਲੀਡਰਸ਼ਿਪ ਚੋਣ ਪ੍ਰਚਾਰ ਕਰੇਗੀ ਅਤੇ ਵਿਰੋਧੀ ਪਾਰਟੀਆਂ ਨੂੰ ਪੂਰੀ ਤਰ੍ਹਾਂ ਮੁਕਾਬਲਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੰਗਰੂਰ ਦੀ ਤਰ੍ਹਾਂ ਹੀ ਉਨ੍ਹਾਂ ਦੀ ਪਾਰਟੀ ਜਲੰਧਰ ਵਿੱਚ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਜਾਵੇਗੀ।

ਪੁਲਸ ਦੀ ਕਾਰਵਾਈ ਦੀ ਨਿਖੇਧੀ: ਇਸ ਤੋਂ ਇਲਾਵਾ ਸਿਮਰਨਜੀਤ ਸਿੰਘ ਮਾਨ ਨੇ ਪੰਜਾਬ ਦੇ ਸਿੱਖ ਨੌਜਵਾਨਾਂ ਉੱਤੇ ਪਰਚੇ ਦਰਜ ਕਰਕੇ ਹੋਰਨਾਂ ਸੂਬਿਆਂ ਦੀ ਜੇਲ੍ਹਾਂ ਵਿੱਚ ਭੇਜਣ ਦੀ ਪੁਲਸ ਦੀ ਕਾਰਵਾਈ ਦੀ ਨਿਖੇਧੀ ਕੀਤੀ। ਸਾਂਸਦ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਉਹ ਖੁਦ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਜਾਕੇ ਸਿੱਖ ਨੌਜਵਾਨਾਂ ਨਾਲ ਮੁਲਾਕਾਤ ਕਰਨਗੇ ਅਤੇ ਉਹਨਾਂ ਦੀ ਹੌਂਸਲਾ ਅਫਜਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸੰਧਰਭ ਦੇੇ ਬਾਰੇ ਜਲਦ ਉਹ ਅਸਾਮ ਦੇ ਮੁੱਖ ਮੰਤਰੀ ਨੂੰ ਜਾਣੂ ਕਰਵਾਉਣਗੇ। ਸਿਮਰਨਜੀਤ ਸਿੰਘ ਮਾਨ ਨੇ ਜ਼ਿਲ੍ਹਾ ਪ੍ਰਸ਼ਾਸਨ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਵਿਸਾਖੀ ਮੌਕੇ ਪਾਰਟੀ ਦੀ ਕਾਨਫਰੰਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਪੂਰੀ ਦੁਨੀਆਂ ਵਿੱਚ ਵਸਦੇ ਸਿੱਖਾਂ ਵੱਲੋਂ ਡਟ ਕੇ ਵਿਰੋਧ ਕੀਤਾ ਜਾਵੇਗਾ।

ਪੰਜਾਬ ਦੇ ਲੋਕ ਦੁਖੀ: ਮਾਨ ਨੇ ਕਿਹਾ ਕਿ ਹੁਣ ਉਹ ਕਿਸੇ ਵੀ ਧੱਕੇਸ਼ਾਹੀ ਦਾ ਜਵਾਬ ਦੇਣ ਲਈ ਤਿਆਰ ਹਨ ਅਤੇ ਹੁਣ ਉਹ ਚੁੱਪ ਨਹੀਂ ਬੈਠਣਗੇ। ਉਨ੍ਹਾਂ ਕਿਹਾ ਕਿ ਲੰਬਾ ਸਮਾਂ ਸਿਆਸਤ ਕਰਕੇ ਵੱਖ- ਵੱਖ ਦੇਸ਼ਾਂ ਵਿੱਚ ਸਿੱਖ ਨੌਜਵਾਨਾਂ ਅਤੇ ਸਿੱਖ ਪਰਿਵਾਰ ਭੇਜੇ ਜਾ ਚੁੱਕੇ ਹਨ ਜੋ ਉਨ੍ਹਾਂ ਦੇ ਨਾਲ ਖੜ੍ਹੇ ਹਨ। ਸਿਮਰਨਜੀਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਪ੍ਰਚਾਰ ਕਮੇਟੀ ਮੁਹਿੰਮ ਦੀ ਹਮਾਇਤ ਕਰਦੇ ਹੋਏ ਕਿਹਾ ਕਿ ਇਹ ਦੋਗਲੀ ਨਹੀਂ ਹੋਣੀ ਚਾਹੀਦੀ ਜੇਕਰ ਅਡਾਨੀ ਗਰੁੱਪ ਵੱਲੋਂ ਦੇਸ਼ ਦਾ ਨੁਕਸਾਨ ਕੀਤਾ ਗਿਆ ਹੈ ਤਾਂ ਉਸ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ। ਸਾਂਸਦ ਮਾਨ ਨੇ ਭ੍ਰਿਸ਼ਟਾਚਾਰ ਪ੍ਰਤੀ ਕੇਂਦਰ ਸਰਕਾਰ ਦੀ ਕਾਰਵਾਈ ਦੀ ਹਮਾਇਤ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਇਲਜ਼ਾਮ ਲਾਇਆ ਕਿ ਨੈਸ਼ਨਲ ਮੀਡੀਆ ਜਿੱਤੇ ਹੋਏ ਲੋਕ ਸਭਾ ਮੈਂਬਰ ਦੀ ਆਵਾਜ਼ ਨੂੰ ਲੋਕਾਂ ਸਾਹਮਣੇ ਨਹੀਂ ਲਿਆ ਰਿਹਾ ਜਿਸ ਦੀ ਉਹ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਅਤੇ ਪੰਜਾਬ ਦੇ ਹਾਲਾਤ ਮਾੜੇ ਬਣ ਰਹੇ ਹਨ ਜਿਸ ਪਾਸੇ ਸਰਕਾਰ ਦਾ ਕੋਈ ਧਿਆਨ ਨਹੀਂ ਅਤੇ ਸਿੱਖਾਂ ਨਾਲ ਧੱਕੇਸ਼ਾਹੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਪੰਜਾਬ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਮੁੱਖ ਮੰਤਰੀ ਦੀ ਹੁਣ ਤੱਕ ਦੀ ਕਾਰਗੁਜ਼ਾਰੀ ਤੋਂ ਪੰਜਾਬ ਦੇ ਲੋਕ ਦੁਖੀ ਹਨ।

ਇਹ ਵੀ ਪੜ੍ਹੋ: ਅੰਮ੍ਰਿਤਪਾਲ ਦੇ ਕਿਹੜੇ ਸਾਥੀ ਨੇ ਡਿਬਰੂਗੜ੍ਹ ਜੇਲ੍ਹ 'ਚ, ਕਿਹੜੇ ਮਾਮਲਿਆਂ ਤਹਿਤ ਭੇਜੇ ਗਏ ਆਸਾਮ, ਪੜ੍ਹੋ ਖ਼ਾਸ ਰਿਪੋਰਟ ਰਾਹੀਂ

ETV Bharat Logo

Copyright © 2024 Ushodaya Enterprises Pvt. Ltd., All Rights Reserved.