ਇਸ ਮੌਕੇ ਭੁੱਲਰ ਨੇ ਦੱਸਿਆ ਕਿ ਇਹ ਹਫ਼ਤਾ 4 ਤੋਂ 10 ਫ਼ਰਵਰੀ ਤੱਕ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਪੁਲਿਸ ਨਾ ਸਿਰਫ਼ ਲੋਕਾਂ ਨੂੰ ਟ੍ਰੈਫ਼ਿਕ ਨਿਯਮਾਂ ਬਾਰੇ ਜਾਗਰੂਕ ਕਰੇਗੀ, ਸਗੋਂ ਦੁਪਹੀਆ ਚਾਲਕਾਂ ਨੂੰ ਹੈਲਮੇਟ ਵੀ ਵੰਡੇ ਜਾਣਗੇ।
ਉਨ੍ਹਾਂ ਕਿਹਾ ਕਿ ਸੜਕੀ ਆਵਾਜਾਈ ਮੌਜੂਦਾ ਸਮੇਂ 'ਚ ਇੱਕ ਵੱਡੀ ਸੱਮਸਿਆ ਬਣ ਚੁੱਕਾ ਹੈ। ਲੋਕਾਂ ਨੂੰ ਟ੍ਰੈਫ਼ਿਕ ਨਿਯਮਾਂ ਦੀ ਸਹੀ ਜਾਣਕਾਰੀ ਹੋਣੀ ਬਹੁਤ ਜ਼ਰੂਰੀ ਹੈ। ਇਸ ਨਾਲ ਰੋਜ਼ਾਨਾ ਹੋਣ ਵਾਲੇ ਸੜਕ ਹਾਦਸਿਆਂ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਹਫ਼ਤੇ ਦੌਰਾਨ ਬੱਚਿਆਂ, ਔਰਤਾਂ ਅਤੇ ਨੌਜਵਾਨਾਂ ਨੂੰ ਟ੍ਰੈਫ਼ਿਕ ਨਿਯਮਾਂ ਬਾਰੇ ਜਾਣੂ ਕਰਵਾਇਆ ਜਾਵੇਗਾ।