ਜਲੰਧਰ: ਵੈਸੇ ਤਾਂ ਸਰਕਾਰ ਨੇ ਕੋਰੋਨਾ ਦੀ ਦੂਜੀ ਲਹਿਰ ਨਾਲ ਨਜਿੱਠਣ ਲਈ ਸੂਬੇ ਵਿੱਚ ਸਖ਼ਤ ਕਦਮ ਚੁੱਕੇ ਹਨ। ਸੂਬੇ ਵਿੱਚ ਮਿੰਨੀ ਲੌਕਡਾਊਨ ਲਗਾ ਦਿੱਤਾ ਹੈ ਤੇ ਨਵੀਂ ਗਾਈਡਲਾਈਨਜ਼ ਜਾਰੀ ਕੀਤੀਆਂ ਹਨ। ਇਸ ਦੇ ਨਾਲ ਹੀ ਸਰਕਾਰ ਨੇ ਸੂਬੇ ਵਿੱਚ ਕੋਵਿਡ ਟੈਸਟਿੰਗ ਅਤੇ ਵੈਕਸੀਨੇਸ਼ਨ ਵਿੱਚ ਤੇਜ਼ੀ ਲਿਆਂਦੀ ਹੈ। ਦੂਜੇ ਪਾਸੇ ਪੰਜਾਬ ਸਰਕਾਰ ਦੇ ਅਧੀਨ ਕੰਮ ਕਰਨ ਵਾਲਾ ਸਿਹਤ ਮਹਿਕਮਾ ਸਰਕਾਰ ਦੇ ਨਿਰਦੇਸ਼ਾਂ ਦੀ ਖਾਨਾਪੂਰਤੀ ਕਰਦਾ ਹੋਇਆ ਨਜ਼ਰ ਆ ਰਿਹਾ ਹੈ।
ਜਲੰਧਰ ਦੇ ਡੀਸੀ ਨੇ ਇੱਥੋਂ ਦੀ ਸਬਜ਼ੀ ਮੰਡੀ ਦੇ ਗੇਟਾਂ ਉੱਤੇ ਸਿਹਤ ਵਿਭਾਗ ਦੀ ਟੀਮ ਨੂੰ ਸਵੇਰੇ 5 ਵਜੇ ਤੋਂ ਲੈ ਕੇ 11ਵਜੇ ਤੱਕ ਲੋਕਾਂ ਦੇ ਕੋਵਿਡ ਟੈਸਟ ਕਰਨ ਦੇ ਹੁਕਮ ਦਿੱਤੇ ਸੀ। ਪਰ ਜਦ ਇਸ ਦੀ ਅਸਲੀਅਤ ਦੇਖਣ ਅਸੀਂ ਉੱਥੇ ਪਹੁੰਚੇ ਤਾਂ ਸਾਫ ਦੇਖਿਆ ਕਿ ਸਿਹਤ ਵਿਭਾਗ ਦੀ ਟੀਮ ਆਪਣਾ ਸਾਮਾਨ ਲੈ ਕੇ ਉਥੇ ਬੈਠੀ ਸੀ
ਇਹ ਵੀ ਪੜ੍ਹੋ:ਕੈਪਟਨ ਦੀ ਮੁੜ ਕੇਂਦਰ ਨੂੰ ਅਪੀਲ, ਵੈਕਸੀਨੇਸ਼ਨ ਅਲਾਟਮੈਂਟ 'ਚ ਕਰੋ ਵਾਧਾ
ਆਪਣਾ ਟੈਸਟ ਕਰਾਉਣ ਆਏ ਲੋਕਾਂ ਨੇ ਕਿਹਾ ਕਿ ਉਹ ਕਾਫੀ ਸਮੇਂ ਤੋਂ ਇੰਤਜ਼ਾਰ ਕਰ ਰਹੇ ਹਨ ਪਰ ਸਿਹਤ ਵਿਭਾਗ ਦੀ ਟੀਮ ਵੱਲੋਂ ਉਨ੍ਹਾਂ ਦਾ ਟੈਸਟ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਨੇ ਕਿਹਾ ਕਿ ਟੀਮ ਇਥੇ ਸਿਰਫ਼ 11 ਵਜੇ ਤੱਕ ਰਹੇਗੀ। ਇਸ ਦੌਰਾਨ ਇੱਕ ਪਾਸੇ ਟੈਸਟ ਨਹੀਂ ਕੀਤੇ ਜਾ ਰਹੇ ਦੂਜੇ ਪਾਸੇ ਭੀੜ ਵਧਦੀ ਜਾ ਰਹੀ ਹੈ। ਜਿਸ ਨਾਲ ਇਕ ਵੱਖਰਾ ਖ਼ਤਰਾ ਬਣਿਆ ਹੋਇਆ ਹੈ।
ਇਸ ਦੇ ਨਾਲ ਮੌਕੇ ਉੱਥੇ ਮੌਜੂਦ ਸਿਹਤ ਵਿਭਾਗ ਦੀ ਟੀਮ ਨੇ ਇਸ ਬਾਬਤ ਕੋਈ ਜਾਣਕਾਰੀ ਨਹੀਂ ਦਿੱਤੀ।