ਜਲੰਧਰ: ਕਸਬਾ ਫਿਲੌਰ ਦੇ ਪਿੰਡ ਧਲੇਤਾ (Dhaleta village of Phillaur town) ਵਿਖੇ ਲਗਾਤਾਰ ਹੀ ਪਿੰਡ ਨਿਵਾਸੀ ਨਸ਼ੇ ਤੋਂ ਪ੍ਰੇਸ਼ਾਨ (Villagers disturbed by drugs) ਹਨ। ਜਿਸ ਦੇ ਸੰਬੰਧ ਵਿੱਚ ਉਨ੍ਹਾਂ ਨੇ ਚੌਂਕੀ ਵਿਖੇ ਇਸ ਦੀ ਸ਼ਿਕਾਇਤਾਂ ਵੀ ਦਿੱਤੀਆਂ ਹੋਈਆਂ ਹਨ, ਪਰ ਇਸ ਦੇ ਬਾਵਜੂਦ ਵੀ ਪਿੰਡ ਧੁਲੇਤਾ ਵਿਖੇ ਅੰਨ੍ਹੇਵਾਹ ਨਸ਼ਾ ਵਿਕ (Drug sales) ਰਿਹਾ ਹੈ। ਪੁਲਿਸ ਵੱਲੋਂ ਨਸ਼ਾ ਤਸਕਰਾਂ (Drug smugglers) ਖ਼ਿਲਾਫ਼ ਕੋਈ ਕਾਰਵਾਈ ਨਾ ਹੋਣ ‘ਤੇ ਗੁੱਸੇ ‘ਚ ਆਏ ਪਿੰਡ ਨਿਵਾਸੀਆਂ ਵੱਲੋਂ ਚੌਂਕੀ ਦੇ ਬਾਹਰ ਧਰਨਾ ਲਗਾ ਕੇ ਚੌਂਕੀ ਨੂੰ ਤਾਲਾ ਲਗਾ ਦਿੱਤਾ।
ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਧਲੇਤਾ (Village Dhaleta) ਨਿਵਾਸੀਆਂ ਨੇ ਕਿਹਾ ਹੈ ਕਿ ਉਨ੍ਹਾਂ ਦੇ ਪਿੰਡ ਵਿੱਚ ਅੰਨ੍ਹੇਵਾਹ ਨਸ਼ਾ ਵਿਕ ਰਿਹਾ ਹੈ ਅਤੇ ਉਨ੍ਹਾਂ ਨੇ ਇਸ ਦੀ ਸ਼ਿਕਾਇਤ ਪੁਲਿਸ ਅਧਿਕਾਰੀਆਂ ਨੂੰ ਕਈ ਵਾਰੀ ਕੀਤੀ ਹੈ, ਪਰ ਪੁਲਿਸ ਨਸ਼ੇ ਤਸਕਰਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕਰ ਰਹੀ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਪੁਲਿਸ ਨਸ਼ਾ ਤਸਕਰਾਂ ਤੋਂ ਪੈਸੇ ਲੈਕੇ ਉਨ੍ਹਾਂ ਨੂੰ ਛੱਡ ਦਿੰਦੀ ਹੈ। ਪਿੰਡ ਵਾਸੀਆਂ ਨੇ ਪੁਲਿਸ ‘ਤੇ ਨਸ਼ਾ ਤਸਕਰਾਂ ਨਾਲ ਮਿਲੇ ਹੋਣ ਦੇ ਇਲਜ਼ਾਮ ਲਗਾਏ ਹਨ।
ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪਿੰਡ ਦੇ 5 ਨੌਜਵਾਨਾਂ ਦੀ ਨਸ਼ੇ ਦੀ ਉਵਰਡੋਜ ਨਾਲ ਮੌਤ ਵੀ ਹੋ ਗਈ ਹੈ, ਪਰ ਪੁਲਿਸ ਵੱਲੋਂ ਹਾਲੇ ਤੱਕ ਨਸ਼ਾ ਅਤੇ ਨਸ਼ਾ ਤਸਕਰਾਂ ਦੇ ਖ਼ਿਲਾਫ਼ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ। ਪਿੰਡ ਵਾਸੀਆਂ ਦਾ ਇਲਜ਼ਾਮ ਹੈ ਕਿ ਪੁਲਿਸ ਖੁਦ ਨਸ਼ੇ ਤਸਕਰਾਂ ਨੂੰ ਸੁਰੱਖਿਆ ਦਿੰਦੀ ਹੈ ਤਾਂ ਜੋ ਨਸ਼ਾ ਤਸਕਰਾਂ ‘ਤੇ ਕੋਈ ਬਾਹਰ ਤੋਂ ਵੀ ਹਮਲਾ ਨਾ ਕਰ ਦੇਵੇ। ਉਨ੍ਹਾਂ ਨੇ ਪੁਲਿਸ ‘ਤੇ ਨਸ਼ਾ ਤਸਕਰਾਂ ਤੋ ਪੈਸੇ ਲੈਣ ਦੇ ਇਲਜ਼ਾਮ ਵੀ ਲਗਾਏ ਹਨ।
ਇਹ ਵੀ ਪੜ੍ਹੋ: ਕਾਂਗਰਸ ਵਲੋਂ ਚੋਣ ਪ੍ਰਚਾਰ ਦੌਰਾਨ ਸਿੱਧੂ ਮੂਸੇਵਾਲਾ ਦੀ ਫੋਟੋ ਚਲਾਏ ਜਾਣ ‘ਤੇ AAP ਨੇ ਦੱਸਿਆ ਨੀਵੇਂ ਪੱਧਰ ਦੀ ਰਾਜਨੀਤੀ
ਇਸ ਮੌਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਚਿਤਾਵਨੀ ਦਿੰਦੇ ਕਿਹਾ ਕਿ ਜੇਕਰ ਜਲਦ ਹੀ ਮੁਲਜ਼ਮਾਂ ਖ਼ਿਲਾਫ਼ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ ਤਾਂ ਜਲਦ ਹੀ ਪੰਜਾਬ ਪੁਲਿਸ ਦੇ ਖ਼ਿਲਾਫ਼ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ ਪੁਲਿਸ ਦੇ ਸ਼ਿਕੰਜ਼ੇ ’ਚ ਲਾਰੈਂਸ ਬਿਸ਼ਨੋਈ, ਸੱਤ ਦਿਨ ਦਾ ਮਿਲਿਆ ਰਿਮਾਂਡ