ਜਲੰਧਰ: ਫਗਵਾੜਾ ਵਿਖੇ ਗੁਰੂ ਦੇ ਸਰੂਪਾਂ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿਥੇ ਕਿ ਜਾਣਕਾਰੀ ਦਿੰਦੇ ਹੋਏ ਗੁਰੂ ਘਰ ਦੇ ਸੇਵਾਦਾਰ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਨੂੰ ਬੱਚਿਆਂ ਵੱਲੋਂ ਜਾਣਕਾਰੀ ਮਿਲੀ ਸੀ ਕਿ ਗੁਟਕਾ ਸਾਹਿਬ ਦੇ ਅੰਗਾਂ ਨੂੰ ਜਲਾਇਆ ਗਿਆ ਹੈ। ਜਿਸ ਤੋਂ ਬਾਅਦ ਉਨ੍ਹਾਂ ਨੇ ਮੌਕੇ 'ਤੇ ਜਾ ਕੇ ਦੇਖਿਆ ਤਾਂ ਤੁਰੰਤ ਇਸ ਦੀ ਸ਼ਿਕਾਇਤ ਪੁਲਿਸ ਅਧਿਕਾਰੀਆਂ ਨੂੰ ਵੀ ਦਿੱਤੀ।
ਇਸ ਦੇ ਨਾਲ ਹੀ ਉਨਾਂ ਨੇ ਕਿਹਾ ਹੈ ਕਿ ਪੰਜਾਬ ਦਾ ਮਾਹੌਲ ਦਿਨ ਬ ਦਿਨ ਖਰਾਬ ਹੁੰਦਾ ਜਾ ਰਿਹਾ ਹੈ। ਸ਼ਰਾਰਤੀ ਅਨਸਰਾਂ ਵਲੋਂ ਧਰਮ ਨੂੰ ਹਮੇਸ਼ਾ ਹੀ ਟਾਰਗੇਟ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਜੋ ਗੁਰੂ ਦੇ ਅੰਗਾਂ ਦੀ ਬੇਅਦਬੀ ਕੀਤੀ ਹੈ ਜਿਸ ਦੇ ਕਾਰਨ ਉਨ੍ਹਾਂ ਦੇ ਮਨਾਂ 'ਚ ਕਾਫੀ ਰੋਸ ਵੀ ਹੈ ਅਤੇ ਉਹ ਪੁਲਿਸ ਪ੍ਰਸ਼ਾਸਨ ਤੋਂ ਬੇਨਤੀ ਕਰਦੇ ਹਨ ਕਿ ਜਲਦ ਤੋਂ ਜਲਦ ਇਸ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ।
ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਹੈ ਕਿ ਜਿਸ ਤਰ੍ਹਾਂ ਪੰਜਾਬ ਦਾ ਮਾਹੌਲ ਵਿਗੜਦਾ ਜਾ ਰਿਹਾ ਹੈ ਜੇਕਰ ਸਰਕਾਰ ਵਲੋਂ ਇਸ 'ਤੇ ਕਾਬੂ ਨਾ ਪਾਇਆ ਗਿਆ ਤਾਂ ਆਉਣ ਵਾਲਾ ਸਮੇਂ ਵਿੱਚ ਪੰਜਾਬ ਜੋ ਕਿ ਸਾਂਝੀ ਧਰਤੀ ਕਹਿਲਾਉਂਦਾ ਹੈ ਉਸ ਵਿੱਚ ਸਾਂਝ ਵਾਲੀ ਗੱਲ ਮੁੱਕਦੀ ਨਜ਼ਰ ਆ ਰਹੀ ਹੈ। ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀ ਤੱਤ ਅਜਿਹੀਆਂ ਹਰਕਤਾਂ ਕਰ ਕੇ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੇ ਹਨ।
ਉਨ੍ਹਾਂ ਕਿਹਾ ਕਿ ਜਿਥੇ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ ਉਥੇ ਹੀ ਸਾਰੀਆਂ ਗੁਰੂ ਘਰ ਦੀਆਂ ਸੁਸਾਇਟੀਆਂ ਹੁਣ ਇਹ ਜਾਂਚ ਕਰ ਰਹੀ ਹਨ ਕਿ ਇਹ ਗੁਟਕਾ ਸਾਹਿਬ ਦੇ ਅੰਗ ਕਿਸ ਗੁਰਦੁਆਰੇ ਤੋਂ ਜਾਂ ਫਿਰ ਕਿਸ ਘਰ ਤੋਂ ਚੋਰੀ ਹੋਏ ਹਨ ਅਤੇ ਕਿਸ ਵਿਅਕਤੀ ਵੱਲੋਂ ਇਹ ਘਿਨੌਣੀ ਹਰਕਤ ਕੀਤੀ ਗਈ ਹੈ।
ਇਸ ਦੇ ਨਾਲ ਹੀ ਜਿਥੇ ਪੁਲਿਸ ਵਲੋਂ ਕੈਮਰੇ ਅੱਗੇ ਕੁਝ ਵੀ ਬੋਲਣ ਤੋਂ ਦੂਰੀ ਬਣਾਈ ਗਈ ਉਥੇ ਹੀ ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਸੀਸੀਟੀਵੀ ਫੁਟੇਜ ਚੈੱਕ ਕਰ ਰਹੀ ਹੈ ਤਾਂ ਜੋ ਕਿ ਜਲਦ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕੇ।
ਇਹ ਵੀ ਪੜ੍ਹੋ: ਘਪਲੇ ਦੇ ਇਲਜ਼ਾਮਾਂ ’ਤੇ ਪੰਚਾਇਤ ਮੰਤਰੀ ਨੂੰ ਸਾਬਕਾ ਪੰਚਾਇਤ ਮੰਤਰੀ ਦਾ ਠੋਕਵਾਂ ਜਵਾਬ !