ਜਲੰਧਰ: ਪੰਜਾਬ ਵਿੱਚ ਬੇਅਦਬੀ ਦੇ ਮਾਮਲੇ ਵਧਦੇ ਹੀ ਜਾ ਰਹੇ ਹਨ ਇਕ ਹੋਰ ਮਾਮਲਾ ਫਗਵਾੜਾ ਦੇ ਸਿਟੀ ਥਾਣੇ ਤੋਂ ਤਕਰੀਬਨ ਤਿੰਨ ਸੌ ਮੀਟਰ ਦੀ ਦੂਰੀ ਤੇ ਜਿੱਥੇ ਕਿ ਪੁਰਾਣੇ ਸਿਵਲ ਹਸਪਤਾਲ ਦੀ ਖੰਡਰ ਬਣੀ ਇਮਾਰਤ ਦੇ ਕੋਲ ਸਵੇਰੇ ਸਫਾਈ ਸੇਵਕਾਂ ਵਲੋਂ ਸ੍ਰੀ ਗੁਟਕਾ ਸਾਹਿਬ ਦੇ ਪਾਵਨ ਸਰੂਪ ਦੇ ਅੰਗ ਬਿਖਰੇ ਮਿਲੇ ਹਨ। Incident of indecency in Phagwara.
ਬੇਅਦਬੀ ਦੀ ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਦੇ ਵੀ ਹੋਸ਼ ਉੱਡ ਗਏ ਅਤੇ ਭਾਰੀ ਪੁਲਿਸ ਵੀ ਮੌਕੇ ਤੇ ਘਟਨਾ ਵਾਲੀ ਥਾਂ ਤੇ ਪੁੱਜੀ। ਉਥੇ ਹੀ ਘਟਨਾ ਦੀ ਸੂਚਨਾ ਮਿਲਦੇ ਹੀ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਸੁਖਦੇਵ ਸਿੰਘ ਅਤੇ ਹੋਰ ਵੀ ਮੌਕੇ ਤੇ ਪੁੱਜੇ। ਜਿਨ੍ਹਾਂ ਨੇ ਇਸ ਘਟਨਾ ਦੀ ਨਿੰਦਾ ਕਰਦੇ ਹੋਏ ਇਸ ਘਟਨਾ ਨੂੰ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਸਾਜ਼ਿਸ਼ ਦੱਸਿਆ ਅਤੇ ਨਾਲ ਹੀ ਪ੍ਰਸ਼ਾਸਨ ਨੂੰ ਸ਼ਨੀਵਾਰ ਤੱਕ ਵਿਵਾਦ ਸਮੇਂ ਦਿੱਤਾ ਹੈ ਕਿ ਆਰੋਪੀਆਂ ਨੂੰ ਜਲਦ ਹੀ ਗ੍ਰਿਫਤਾਰ ਕੀਤਾ ਜਾਵੇ।
ਇਹ ਵੀ ਪੜ੍ਹੋ: ਹਰਦੀਪ ਗਰੇਵਾਲ ਨੇ ਫ਼ਿਲਮ ਬੈਚ 2013 ਬਾਰੇ ਸਾਝੀਆਂ ਕੀਤੀਆ ਰੌਚਕ ਗੱਲਾਂ