ਜਲੰਧਰ: ਭਾਰਤ ਦੇ ਮੋਸਟ ਵਾਂਟੇਡ ਗੈਂਗਸਟਰਾਂ ਅਤੇ ਅੱਤਵਾਦੀਆਂ ਨੂੰ ਲੈ ਕੇ ਸੂਬਾ ਅਤੇ ਕੇਂਦਰੀ ਏਜੰਸੀਆਂ ਵਿਚਾਲੇ ਹੋਈ ਬੈਠਕ 'ਚ ਲਏ ਗਏ ਫੈਸਲੇ 'ਤੇ ਕਾਰਵਾਈ ਸ਼ੁਰੂ ਹੋ ਗਈ ਹੈ। ਮੀਟਿੰਗ ਤੋਂ ਇੱਕ ਦਿਨ ਬਾਅਦ ਹੀ ਏਜੰਸੀਆਂ ਨੇ ਜਾਇਦਾਦਾਂ ਨੂੰ ਸੀਲ ਕਰਨਾ ਸ਼ੁਰੂ ਕਰ ਦਿੱਤਾ ਹੈ। ਏਜੰਸੀਆਂ ਨੇ ਇਸ ਦੀ ਸ਼ੁਰੂਆਤ ਕੈਨੇਡਾ ਵਿੱਚ ਮਾਰੇ ਗਏ 10 ਲੱਖ ਰੁਪਏ ਦੇ ਇਨਾਮੀ ਭਾਰਤੀ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਪਿੰਡ ਭਾਰਸਿੰਘਪੁਰਾ (ਫਿਲੌਰ) ਤੋਂ ਕੀਤੀ ਹੈ।
ਨਿੱਝਰ ਦੇ ਬੰਦ ਘਰ ਦੇ ਬਾਹਰ ਚਿਪਕਾਇਆ ਨੋਟਿਸ: ਨਿੱਝਰ ਦੇ ਬੰਦ ਘਰ ਦੇ ਬਾਹਰ ਨੋਟਿਸ ਚਿਪਕਾਇਆ ਗਿਆ ਹੈ। ਜੋ ਨੋਟਿਸ ਚਿਪਕਾਇਆ ਗਿਆ ਹੈ, ਉਹ ਮੁਹਾਲੀ ਦੀ ਵਿਸ਼ੇਸ਼ ਐਨਆਈਏ ਕਮ ਸੀਬੀਆਈ (CBI) ਅਦਾਲਤ ਵੱਲੋਂ ਜਾਰੀ ਕੀਤਾ ਗਿਆ ਹੈ। ਨੋਟਿਸ ਵਿੱਚ ਕਿਹਾ ਗਿਆ ਹੈ ਕਿ ਐਨਆਈਏ ਨੇ ਹਰਦੀਪ ਸਿੰਘ ਨਿੱਝਰ ਦੀ ਅਚੱਲ ਜਾਇਦਾਦ ਨੂੰ ਜ਼ਬਤ ਕਰਨ ਲਈ ਪਟੀਸ਼ਨ ਦਾਇਰ ਕੀਤੀ ਹੈ। ਇਸ ਮਾਮਲੇ ਵਿੱਚ ਰਿਸ਼ਤੇਦਾਰ 11 ਅਕਤੂਬਰ ਨੂੰ ਮੁਹਾਲੀ ਦੀ ਵਿਸ਼ੇਸ਼ ਐਨਆਈਏ ਅਦਾਲਤ ਵਿੱਚ ਆਪਣਾ ਪੱਖ ਪੇਸ਼ ਕਰ ਸਕਦੇ ਹਨ। ਨਿੱਝਰ ਦੇ ਨਾਲ-ਨਾਲ ਵਿਦੇਸ਼ਾਂ 'ਚ ਬੈਠੇ ਅੱਤਵਾਦੀਆਂ ਅਤੇ ਗੈਂਗਸਟਰਾਂ ਦੀਆਂ ਜਾਇਦਾਦਾਂ ਵੀ ਕੁਰਕ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ।
ਨਕਲੀ ਪਾਸਪੋਰਟ ਬਣਾ ਕੇ ਕੈਨੇਡਾ ਭੱਜ ਗਿਆ ਸੀ ਨਿੱਝਰ: ਨਿੱਝਰ 1996 'ਚ ਰਵੀ ਸ਼ਰਮਾ ਦੇ ਨਾਂ 'ਤੇ ਨਕਲੀ ਪਾਸਪੋਰਟ ਬਣਾ ਕੇ ਕੈਨੇਡਾ ਭੱਜ ਗਿਆ ਸੀ। ਇੱਥੇ ਇੱਕ ਹਲਫ਼ਨਾਮੇ ਵਿੱਚ ਉਸ ਨੇ ਇਹ ਦਿਖਾਇਆ ਕਿ ਉਸਦੇ ਭਰਾ, ਪਿਤਾ ਅਤੇ ਚਾਚੇ ਨੂੰ ਗ੍ਰਿਫਤਾਰ ਕਰ ਲਿਆ ਗਿਆ ਅਤੇ ਉਸਨੂੰ ਖੁਦ ਪੁਲਿਸ ਨੇ ਤਸੀਹੇ ਦਿੱਤੇ, ਪਰ ਉਸਦੇ ਦਾਅਵੇ ਨੂੰ ਰੱਦ ਕਰ ਦਿੱਤਾ ਗਿਆ। ਇਸ ਤੋਂ ਬਾਅਦ ਨਿੱਝਰ ਨੇ ਇਮੀਗ੍ਰੇਸ਼ਨ 'ਚ ਮਦਦ ਕਰਨ ਵਾਲੀ ਔਰਤ ਨਾਲ ਵਿਆਹ ਕਰਵਾ ਲਿਆ। ਅਧਿਕਾਰੀਆਂ ਨੇ ਨੋਟ ਕੀਤਾ ਕਿ ਔਰਤ 1997 ਵਿਚ ਕਿਸੇ ਹੋਰ ਆਦਮੀ ਨਾਲ ਵਿਆਹ ਕਰ ਕੇ ਕੈਨੇਡਾ ਆਈ ਸੀ। ਹਾਲਾਂਕਿ ਇੱਕ ਦਹਾਕੇ ਬਾਅਦ, ਨਿੱਝਰ 25 ਮਈ, 2007 ਨੂੰ ਇੱਕ ਕੈਨੇਡੀਅਨ ਨਾਗਰਿਕ ਬਣ ਗਿਆ।
ਪਾਕਿਸਤਾਨ ਵਿੱਚ ਲਈ ਹਥਿਆਰ ਚਲਾਉਣ ਦੀ ਟ੍ਰੇਨਿੰਗ: ਨਿੱਝਰ 2012 ਵਿੱਚ ਇੱਕ ਗਰੁੱਪ ਨਾਲ ਪਾਕਿਸਤਾਨ ਗਿਆ। ਇੱਥੇ ਉਸ ਨੇ ਹਥਿਆਰਾਂ ਅਤੇ ਆਈਡੀ ਬਲਾਸਟ ਦੀ ਸਿਖਲਾਈ ਲਈ। ਇਸ ਤੋਂ ਬਾਅਦ ਉਹ ਫਿਰ ਕੈਨੇਡਾ ਆ ਗਿਆ ਅਤੇ ਆਪਣੇ ਅੱਤਵਾਦੀ ਮਨਸੂਬਿਆਂ ਨੂੰ ਪੂਰਾ ਕਰਨ ਲਈ ਆਪਣੇ ਸਾਥੀਆਂ ਨੂੰ ਹਥਿਆਰਾਂ ਦੀ ਵਰਤੋਂ ਕਰਨ ਦੀ ਸਿਖਲਾਈ ਦਿੱਤੀ।
- Canada Advise Pannu: ਕੈਨੇਡਾ ਦੇ ਰੱਖਿਆ ਮੰਤਰੀ ਨੇ ਖਾਲਿਸਤਾਨੀ ਗੁਰਪਤਵੰਤ ਪੰਨੂ ਨੂੰ ਦਿੱਤੀ ਨਸੀਹਤ, ਕਿਹਾ-ਇੱਥੇ ਨਫਰਤ ਫੈਲਾਉਣ ਵਾਲਿਆਂ ਲਈ ਨਹੀਂ ਕੋਈ ਥਾਂ
- Harsimrat Badal favor singer Shubh: ਗਾਇਕ ਸ਼ੁਭਨੀਤ ਦੇ ਹੱਕ 'ਚ ਬੋਲੇ ਸਾਂਸਦ ਹਰਸਿਮਰਤ ਕੌਰ ਬਾਦਲ, ਕਿਹਾ- ਸ਼ੁਭ ਪੰਜਾਬ ਦਾ ਮਾਣਮੱਤਾ ਪੁੱਤ
- Canada NDP 0n Hindu: ਖਾਲਿਸਤਾਨੀ ਪੰਨੂ ਵੱਲੋਂ ਹਿੰਦੂਆਂ ਨੂੰ ਦਿੱਤੀ ਗਈ ਧਮਕੀ ਤੋਂ ਬਾਅਦ ਕੈਨੇਡਾ 'ਚ NDP ਨੂੰ ਪਈ ਮਾਰ, ਹਿੰਦੂਆਂ ਦੇ ਹੱਕ 'ਚ ਬੋਲੇ ਜਗਮੀਤ ਸਿੰਘ
ਕਈ ਕੇਸਾਂ ਵਿੱਚ ਨਿੱਝਰ ਦਾ ਨਾਂ: ਹਰਦੀਪ ਸਿੰਘ ਨਿੱਝਰ ਖਾਲਿਸਤਾਨ ਟਾਈਗਰ ਫੋਰਸ (KTF) ਦਾ ਮੁਖੀ ਸੀ। ਭਾਰਤ ਦੀ ਰਾਸ਼ਟਰੀ ਜਾਂਚ ਏਜੰਸੀ (NIA) ਵੱਲੋਂ ਹਾਲ ਹੀ 'ਚ ਜਾਰੀ ਕੀਤੀ ਗਈ 40 ਮੋਸਟ ਵਾਂਟੇਡ ਅੱਤਵਾਦੀਆਂ ਦੀ ਸੂਚੀ 'ਚ ਨਿੱਝਰ ਦਾ ਨਾਂ ਸ਼ਾਮਿਲ ਸੀ। ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿੱਚ ਖਾਲਿਸਤਾਨ ਦੇ ਹੱਕ ਵਿੱਚ ਜਨਮਤ ਸੰਗ੍ਰਹਿ ਕਰਵਾਉਣ ਵਿੱਚ ਵੀ ਉਸ ਦੀ ਭੂਮਿਕਾ ਸੀ। ਪੰਜਾਬ ਵਿੱਚ ਹਿੰਸਾ ਅਤੇ ਅਪਰਾਧ ਨਾਲ ਸਬੰਧਤ ਕਈ ਮਾਮਲਿਆਂ ਵਿੱਚ ਨਿੱਝਰ ਅਤੇ ਉਸ ਦੀ ਜਥੇਬੰਦੀ ਦਾ ਨਾਂ ਸਾਹਮਣੇ ਆਇਆ। ਇਸ ਤੋਂ ਬਾਅਦ ਹੀ ਉਸ ਨੂੰ ਲੋੜੀਂਦੇ ਅੱਤਵਾਦੀ ਦੀ ਸੂਚੀ 'ਚ ਪਾ ਦਿੱਤਾ ਗਿਆ। ਸਤੰਬਰ-2020 'ਚ ਕੇਂਦਰੀ ਗ੍ਰਹਿ ਮੰਤਰਾਲੇ ਨੇ ਨਿੱਝਰ ਨੂੰ ਅੱਤਵਾਦੀ ਘੋਸ਼ਿਤ ਕੀਤਾ। ਇਸ ਤੋਂ ਬਾਅਦ ਜਲੰਧਰ ਦੇ ਪਿੰਡ ਭਾਰਸਿੰਘਪੁਰਾ ਵਿੱਚ ਨਿੱਝਰ ਦੀ ਜਾਇਦਾਦ ਵੀ ਕੁਰਕ ਕੀਤੀ ਗਈ।
ਕੈਨੇਡਾ 'ਚ ਮਾਰਿਆ ਗਿਆ ਮੋਸਟ ਵਾਂਟੇਡ ਅੱਤਵਾਦੀ: ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ ਵਿਚ ਇਕ ਗੁਰਦੁਆਰੇ ਦੇ ਬਾਹਰ 45 ਸਾਲਾ ਹਰਦੀਪ ਸਿੰਘ ਨਿੱਝਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਨਿੱਝਰ ਦੇ ਕਤਲ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਵਿਚਾਲੇ ਕਾਫੀ ਵਿਵਾਦ ਚੱਲ ਰਿਹਾ ਹੈ। ਕੈਨੇਡਾ ਦਾ ਦੋਸ਼ ਹੈ ਕਿ ਨਿੱਝਰ ਕੈਨੇਡੀਅਨ ਨਾਗਰਿਕ ਸੀ ਅਤੇ ਭਾਰਤ ਨੇ ਆਪਣੇ ਏਜੰਟਾਂ ਰਾਹੀਂ ਉਸ ਦਾ ਕਤਲ ਕਰਵਾਇਆ। ਕੈਨੇਡਾ 'ਚ ਰਾਅ ਦੇ ਅਧਿਕਾਰੀ ਪਵਨ ਰਾਏ ਨੂੰ ਵੀ ਦੇਸ਼ ਛੱਡਣ ਦਾ ਹੁਕਮ ਦਿੱਤਾ ਗਿਆ
ਗੁਰਪਤਵੰਤ ਸਿੰਘ ਪੰਨੂ ਦਾ ਕਰੀਬੀ: ਹਰਦੀਪ ਸਿੰਘ ਨਿੱਝਰ ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਪਿੰਡ ਭਾਰਸਿੰਘਪੁਰਾ ਦਾ ਵਸਨੀਕ ਸੀ। ਕੈਨੇਡਾ ਵਿੱਚ ਰਹਿੰਦਿਆਂ ਨਿੱਝਰ ਪਾਬੰਦੀਸ਼ੁਦਾ ਖਾਲਿਸਤਾਨ ਪੱਖੀ ਸੰਗਠਨ ਸਿੱਖ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦੇ ਨੇੜੇ ਆਇਆ। ਪੰਨੂ ਅਤੇ ਨਿੱਝਰ ਦੀ ਨੇੜਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਨਿੱਝਰ ਦੇ ਕਤਲ ਤੋਂ ਬਾਅਦ ਤੋਂ ਹੀ ਪੰਨੂੰ ਭੜਕਿਆ ਹੋਇਆ ਹੈ ਅਤੇ ਭਾਰਤ ਦੇ ਖਿਲਾਫ ਅਤੇ ਖਾਲਿਸਤਾਨ ਦੀ ਹਮਾਇਤ ਵਿੱਚ ਕੈਨੇਡਾ ਵਿੱਚ ਜਨਮਤ ਸੰਗ੍ਰਹਿ ਕਰਵਾਉਣ ਦਾ ਦਾਅਵਾ ਕਰ ਰਿਹਾ ਹੈ।