ਜਲੰਧਰ: ਭਾਰਤੀ ਕ੍ਰਿਕਟ ਟੀਮ ਦੇ ਟਰਬੀਨੇਟਰ ਹਰਭਜਨ ਸਿੰਘ ਭੱਜੀ ਨੇ ਫਲਾਇੰਗ ਸਿੱਖ ਮਿਲਖਾ ਸਿੰਘ ਦੀ ਮੌਤ ’ਤੇ ਡੁੰਘਾ ਦੁੱਖ ਜਾਹਿਰ ਕੀਤਾ ਹੈ ਹਰਭਜਨ ਸਿੰਘ ਭੱਜੀ ਨੇ ਕਿਹਾ ਕਿ ਫਲਾਇੰਗ ਸਿੱਖ ਮਿਲਖਾ ਸਿੰਘ ਦਾ ਦੇਹਾਂਤ ਹੋਣਾ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਹ ਹਮੇਸ਼ਾ ਉਨ੍ਹਾਂ ਦੇ ਲਈ ਇੱਕ ਪ੍ਰੇਰਨਾ ਸਰੋਤ ਰਹੇ ਹਨ। ਭੱਜੀ ਨੇ ਕਿਹਾ ਕਿ ਜਦੋਂ ਵੀ ਉਨ੍ਹਾਂ ਦੀ ਮਿਲਖਾ ਸਿੰਘ ਨਾਲ ਮੁਲਾਕਾਤ ਹੋਈ ਹੈ ਉਨ੍ਹਾਂ ਨੇ ਹਮੇਸ਼ਾ ਉਨ੍ਹਾਂ ਨੂੰ ਜੋਸ਼ ਅਤੇ ਪ੍ਰੇਰਨਾ ਭਰਿਆ ਅਸ਼ੀਰਵਾਦ ਮਿਲਦਾ ਰਿਹਾ ਹੈ।
ਹਰਭਜਨ ਸਿੰਘ ਭੱਜੀ ਨੇ ਦੱਸਿਆ ਕਿ ਮਿਲਖਾ ਸਿੰਘ ਦੇ ਨਾਲ ਕਈ ਵਾਰ ਉਨ੍ਹਾਂ ਦੀ ਮੁਲਾਕਾਤ ਹੋਈ ਸੀ ਅਤੇ ਇਸ ਦੌਰਾਨ ਉਹ ਹਮੇਸ਼ਾ ਪੂਰੇ ਜੋਸ਼ ’ਚ ਨਜ਼ਰ ਆਉਂਦੇ ਸੀ। ਉਨ੍ਹਾਂ ਦਾ ਇਸ ਦੁਨੀਆ ਨੂੰ ਅਲਵਿਦਾ ਕਹਿਣ ਤੋਂ ਬਾਅਦ ਪੂਰੇ ਖੇਡ ਜਗਤ ਚ ਦੁੱਖ ਦਾ ਮਾਹੌਲ ਹੈ। ਹਰਭਜਨ ਸਿੰਘ ਭੱਜੀ ਨੇ ਮਿਲਖਾ ਸਿੰਘ ਦੀ ਮੌਤ ਦਾ ਦੁੱਖ ਪ੍ਰਗਟ ਕਰਦੇ ਹੋਏ ਉਨ੍ਹਾਂ ਦੀ ਆਤਮਿਕ ਸ਼ਾਂਤੀ ਦੀ ਅਰਦਾਸ ਕੀਤੀ ਹੈ।
ਇਹ ਵੀ ਪੜੋ: Flying Sikh ਮਿਲਖਾ ਦੇ ਦੇਹਾਂਤ 'ਤੇ ਸਿਆਸੀ ਆਗੂਆਂ ਨੇ ਜਤਾਇਆ ਦੁੱਖ
ਕਾਬਿਲੇਗੌਰ ਹੈ ਕਿ ਮਹਾਨ ਦੌੜਾਕ ਮਿਲਖਾ ਸਿੰਘ ਦਾ ਕੋਰੋਨਾ ਵਾਇਰਸ ਕਾਰਨ ਦੇਹਾਂਤ ਹੋ ਗਿਆ। ਇਸ ਤੋਂ ਪਹਿਲਾਂ ਮਿਲਖਾ ਸਿੰਘ ਦੀ ਪਤਨੀ ਅਤੇ ਭਾਰਤੀ ਵਾਲੀਬਾਲ ਟੀਮ ਦੀ ਸਾਬਕਾ ਕਪਤਾਨ ਨਿਰਮਲ ਮਿਲਖਾ ਸਿੰਘ ਦੀ ਵੀ ਕੋਰੋਨਾ ਕਾਰਨ ਮੌਤ ਹੋ ਗਈ ਸੀ। ਉਨ੍ਹਾਂ ਦੇ ਪਰਿਵਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਉਨ੍ਹਾਂ ਨੇ ਰਾਤ 11.30 ਵਜੇ ਆਖਰੀ ਸਾਹ ਲਏ ਤੇ ਉਨ੍ਹਾਂ ਦਾ ਸਸਕਾਰ ਸੈਕਟਰ 25 ਦੇ ਸ਼ਮਸਾਨਘਾਟ ਵਿਚ ਸ਼ਾਮੀ 5 ਵਜੇ ਕੀਤਾ ਜਾਵੇਗਾ।
ਇਹ ਵੀ ਪੜੋ: ਸ਼ਾਮ 5 ਵਜੇ ਸੈਕਟਰ 25 ਦੇ ਸ਼ਮਸਾਨਘਾਟ 'ਚ ਹੋਵੇਗਾ ਮਿਲਖਾ ਸਿੰਘ ਦਾ ਅੰਤਿਮ ਸਸਕਾਰ