ETV Bharat / state

ਜਲੰਧਰ ਜਿਮਨੀ ਚੋਣ ਨੂੰ ਲੈ ਕੇ ਐਸਡੀਐਮ ਵਿਕਾਸ ਹੀਰਾ ਨੇ ਦਿੱਤੀ ਜਾਣਕਾਰੀ - Jalandhar Lok Sabha seat

ਜਲੰਧਰ ਜਿਮਨੀ ਚੋਣ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਪੂਰੀ ਮੁਸਤੈਦੀ ਵਰਤੀ ਜਾ ਰਹੀ ਹੈ ਅਤੇ ਐਸਡੀਐਮ ਵੱਲੋਂ ਸ਼ਰਾਰਤੀ ਅਨਸਰਾਂ ਨੂੰ ਸਖ਼ਤ ਚਿਤਾਵਨੀ ਦਿੱਤੀ ਗਈ ਹੈ। ਇਸ ਸਬੰਧੀ ਐਸਡੀਐੱਮ ਵਿਕਾਸ ਹੀਰਾ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਦਾ ਪੂਰਾ ਧਿਆਨ ਰੱਖਦੇ ਹੋਏ ਪ੍ਰਸ਼ਾਸਨ ਵੱਲੋਂ ਕੰਮ ਕੀਤਾ ਜਾ ਰਿਹਾ ਹੈ।

ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਐਸ ਡੀ ਐਮ ਵਿਕਾਸ ਹੀਰਾ ਵੱਲੋਂ ਦਿੱਤੀ ਗਈ ਜਾਣਕਾਰੀ

author img

By

Published : Apr 13, 2023, 10:04 AM IST

ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਐਸਡੀਐਮ ਵਿਕਾਸ ਹੀਰਾ ਨੇ ਦਿੱਤੀ ਜਾਣਕਾਰੀ

ਜਲੰਧਰ: ਜਲੰਧਰ ਜਿਮਨੀ ਚੋਣ ਨੂੰ ਲੈ ਕੇ ਤਿਆਰੀਆਂ ਚੱਲ ਰਹੀਆਂ ਹਨ। ਸਾਰੀਆਂ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਜਲੰਧਰ ਦੇ ਐਸਡੀਐੱਮ ਵਿਕਾਸ ਹੀਰਾ ਮੀਡੀਆ ਦੇ ਮੁਖਾਤਿਬ ਹੋਏ। ਉਨ੍ਹਾਂ ਕਿਹਾ ਕਿ ਜਿਮਨੀ ਚੋਣ ਸਬੰਧੀ ਸਾਰੀਆਂ ਤਿਆਰੀਆਂ ਹੋ ਗਈਆਂ ਹਨ। ਐਸ.ਡੀ.ਐੱਮ ਦਾ ਕਹਿਣਾ ਹੈ ਕਿ ਇਸ ਇਲੈਕਸ਼ਨ ਦੇ ਮੱਦੇਨਜ਼ਰ ਉਨ੍ਹਾਂ ਵੱਲੋਂ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ। ਜਿੰਨ੍ਹਾਂ ਵਿੱਚੋਂ ਕੁੱਝ ਟੀਮਾਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਬਣਾਈਆਂ ਗਈਆਂ ਹਨ ਤਾਂ ਜੋ ਵੱਧ ਤੋਂ ਵੱਧ ਵੋਟਰ ਆਪਣੇ ਜ਼ਮੂਹਰੀ ਹੱਕ ਦਾ ਪ੍ਰਯੋਗ ਕਰਨ। ਇਸ ਤੋਂ ਇਲਾਵਾ ਵੋਟਰਾਂ ਦੀ ਸੁਵਿਧਾਵਾਂ ਲਈ ਵੀ ਟੀਮਾਂ ਬਣਾਈਆਂ ਗਈਆਂ ਹਨ ਤਾਂ ਜੋ ਵੋਟਰਾਂ ਕਿਸੇ ਵੀ ਤਰ੍ਹਾਂ ਦੀ ਕੋਈ ਦਿਕੱਤ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਸੁਰੱਖਿਆ ਨੂੰ ਲੈ ਕੇ ਦੋ ਟੀਮਾਂ ਬਣਾਈਆਂ ਗਈਆਂ ਹਨ। ਇਸ ਮੌਕੇ ਐਸਡੀਐਮ ਨੇ ਆਖਿਆ ਕਿ ਜਲੰਧਰ ਦੇ 9 ਹਲਕਿਆਂ ਵਿੱਚ ਕੈਮਰੇ ਵਾਲੀਆਂ ਗੱਡੀਆਂ ਕੰਮ ਕਰਦੀਆਂ ਹਨ।

ਸ਼ਰਾਰਤੀ ਅਨਸਰਾਂ ਦੀ ਖੈਰ ਨਹੀਂ: ਐਸਡੀਐਮ ਨੇ ਕਿਹਾ ਕਿ ਪੂਰੇ ਸ਼ਹਿਰ ਅਤੇ ਹਲਕਿਆਂ ਉੱਪਰ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਰਾਰਤੀ ਤੱਤ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ। ਜਿਸ ਨੂੰ ਲੈ ਕੇ ਸਖ਼ਤ ਹਦਾਇਤ ਵੀ ਦਿੱਤੀ ਗਈ ਹੈ। ਇਸ ਮੌਕੇ 'ਤੇ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਜਲੰਧਰ ਸੈਂਟਰਲ ਤੋਂ ਉਨ੍ਹਾਂ ਨੂੰ 10 ਸ਼ਿਕਾਇਤਾਂ ਮਿਲੀਆਂ ਹਨ। ਇੰਨ੍ਹਾਂ ਸ਼ਿਕਾਇਤਾਂ ਉਪਰ 24 ਘੰਟੇ ਅੰਦਰ ਕਾਰਵਾਈ ਦੀ ਗੱਲ ਵੀ ਐਸਡੀਐਮ ਵੱਲੋਂ ਆਖੀ ਗਈ ਹੈ। ਉਨ੍ਹਾਂ ਆਖਿਆ ਕਿ ਜ਼ਿਮਨੀ ਚੋਣ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਰੀ ਮੁਸਤੈਦੀ ਨਾਲ ਕੰਮ ਕੀਤਾ ਜਾ ਰਿਹਾ ਹੈ।

ਆਪ, ਕਾਂਗਰਸ ਤੇ ਅਕਾਲੀ-ਬਸਪਾ ਨੇ ਵੀ ਐਲਾਨੇ ਉਮੀਦਵਾਰ: ਆਮ ਆਦਮੀ ਪਾਰਟੀ, ਅਕਾਲੀ-ਬਸਪਾ ਅਤੇ ਕਾਂਗਰਸ ਨੇ ਪਹਿਲਾਂ ਹੀ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਵੱਲੋਂ ਮਰਹੂਮ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ, ਆਮ ਆਦਮੀ ਪਾਰਟੀ ਵੱਲੋਂ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਤੇ ਅਕਾਲੀ ਬਸਪਾ ਦੇ ਗਠਜੋੜ ਦੇ ਡਾ. ਸੁਖਵਿੰਦਰ ਕੁਮਾਰ ਸੁੱਖੀ ਚੋਣ ਮੈਦਾਨ ਵਿੱਚ ਹਨ।

ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਦੇਹਾਂਤ ਤੋਂ ਬਾਅਦ ਸੀਟ ਹੋਈ ਖਾਲੀ: ਦੱਸ ਦਈਏ ਕਿ ਇਸ ਸਾਲ ਜਨਵਰੀ ਵਿੱਚ ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦਾ ਭਾਰਤ ਜੋੜੋ ਯਾਤਰਾ ਦੌਰਾਨ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੇ ਦੇਹਾਂਤ ਨਾਲ ਜਲੰਧਰ ਲੋਕ ਸਭਾ ਸੀਟ ਖਾਲੀ ਹੋ ਗਈ ਹੈ, ਜਿਸ ਲਈ ਹੁਣ 10 ਮਈ ਨੂੰ ਵੋਟਾਂ ਪੈਣਗੀਆਂ ਅਤੇ 13 ਮਈ ਨੂੰ ਨਤੀਜੇ ਆਉਣਗੇ।

ਇਹ ਵੀ ਪੜ੍ਹੋ: Jalandhar Lok Sabha by-election: ਭਾਜਪਾ ਨੇ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਐਲਾਨਿਆ ਉਮੀਦਵਾਰ

ETV Bharat Logo

Copyright © 2025 Ushodaya Enterprises Pvt. Ltd., All Rights Reserved.