ETV Bharat / state

ਕਬੱਡੀ ਮੈਚ 'ਚ ਚੱਲੀਆਂ ਗੋਲੀਆਂ, ਅੰਤਰਰਾਸ਼ਟਰੀ ਖਿਡਾਰੀ ਦਾ ਸ਼ਰ੍ਹੇਆਮ ਕਤਲ, ਦੇਖੋ ਵੀਡੀਓ - ਅੰਤਰਰਾਸ਼ਟਰੀ ਕਬੱਡੀ ਖਿਡਾਰੀ

ਜਲੰਧਰ 'ਚ ਸੋਮਵਾਰ ਸ਼ਾਮ ਨੂੰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਗੋਲੀ ਮਾਰ ਕੇ ਹੱਤਿਆ (Kabaddi player Sandeep Singh Nangal Ambain shot and Killed) ਕਰ ਦਿੱਤੀ ਗਈ। ਕਬੱਡੀ ਟੂਰਨਾਮੈਂਟ ਦੌਰਾਨ ਅਣਪਛਾਤੇ ਬਦਮਾਸ਼ਾਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ।

ਅੰਤਰਰਾਸ਼ਟਰੀ ਖਿਡਾਰੀ ਦਾ ਸ਼ਰ੍ਹੇਆਮ ਕਤਲ
ਅੰਤਰਰਾਸ਼ਟਰੀ ਖਿਡਾਰੀ ਦਾ ਸ਼ਰ੍ਹੇਆਮ ਕਤਲ
author img

By

Published : Mar 15, 2022, 7:04 AM IST

Updated : Mar 15, 2022, 9:31 AM IST

ਜਲੰਧਰ: ਸ਼ਾਹਕੋਟ ਇਲਾਕੇ ਦੇ ਪਿੰਡ ਮੱਲ੍ਹੀਆਂ ਵਿਖੇ ਇੱਕ ਕਬੱਡੀ ਟੂਰਨਾਮੈਂਟ ਦੌਰਾਨ ਇੱਕ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ ਅੰਬੀਆਂ ਦਾ ਕੁਝ ਲੋਕਾਂ ਨੇ ਗੋਲੀਆਂ ਮਾਰ ਕੇ ਕਤਲ (Kabaddi player Sandeep Singh Nangal Ambain shot and Killed) ਕਰ ਦਿੱਤਾ। ਜਿਸ ਵੇਲੇ ਇਹ ਗੋਲੀਬਾਰੀ ਹੋਈ ਉਸ ਵੇਲੇ ਮੈਦਾਨ ਵਿੱਚ ਕਬੱਡੀ ਦਾ ਮੈਚ ਚੱਲ ਰਿਹਾ ਸੀ।

ਇਹ ਵੀ ਪੜੋ: ਅਫਸਰਾਂ, ਕਰਮਚਾਰੀਆਂ ਨੂੰ ਸਮੇਂ-ਸਿਰ ਦਫ਼ਤਰ ਆਉਣ ਦੇ ਸ਼ਖਤ ਨਿਰਦੇਸ਼

ਦੱਸ ਦਈਏ ਕਿ ਕਬੱਡੀ ਟੂਰਨਾਮੈਂਟ ਦੇ ਇੱਕ ਮੈਚ ਦੌਰਾਨ ਸਟੇਡੀਅਮ ਦੇ ਬਾਹਰ ਅਚਾਨਕ ਗੋਲੀਆਂ ਚੱਲਣ ਦੀ ਆਵਾਜ਼ ਸੁਣਾਈ ਦਿੱਤੀ ਅਤੇ ਥੋੜ੍ਹੀ ਦੇਰ ਬਾਅਦ ਪਤਾ ਲੱਗਾ ਕਿ ਕੁਝ ਨੌਜਵਾਨਾਂ ਵੱਲੋਂ ਗੋਲੀਆਂ ਮਾਰ ਕੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ ਅੰਬੀਆਂ ਦਾ ਕੁਝ ਲੋਕਾਂ ਨੇ ਗੋਲੀਆਂ ਮਾਰ ਕੇ ਕਤਲ (Kabaddi player Sandeep Singh Nangal Ambain shot and Killed) ਕਰ ਦਿੱਤਾ ਗਿਆ ਹੈ। ਘਟਨਾ ਤੋਂ ਤੁਰੰਤ ਬਾਅਦ ਸੰਦੀਪ ਨੂੰ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।

ਅੰਤਰਰਾਸ਼ਟਰੀ ਖਿਡਾਰੀ ਦਾ ਸ਼ਰ੍ਹੇਆਮ ਕਤਲ

ਉਧਰ ਪੂਰੇ ਮਾਮਲੇ ਦੀ ਜਾਂਚ ਲਈ ਖੁਦ ਜਲੰਧਰ ਦਿਹਾਤੀ ਦੇ ਐੱਸਐੱਸਪੀ ਸਤਿੰਦਰ ਸਿੰਘ ਮੌਕੇ ’ਤੇ ਪਹੁੰਚੇ ਅਤੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਐੱਸਐੱਸਪੀ ਸਤਿੰਦਰ ਸਿੰਘ ਦਾ ਕਹਿਣਾ ਹੈ ਕਿ ਐਫਆਈਆਰ ਰਜਿਸਟਰ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਏਗਾ।

ਇਹ ਵੀ ਪੜੋ: ਪੰਜਾਬ ’ਤੇ ਕਰਜ਼ ਦਾ ਭਾਰ ਲੱਖਾਂ-ਕਰੋੜਾਂ 'ਚ, ਇਹ 'ਆਪ' ਲਈ ਹੋਵੇਗੀ ਵੱਡੀ ਚੁਣੌਤੀ ...

ਇਲਾਕੇ ਦੇ ਹਾਲਾਤ ਹੋਰ ਨਾ ਵਿਗੜਨ ਲਈ ਉੱਚ ਪੁਲਿਸ ਅਧਿਕਾਰੀਆਂ ਨੇ ਭਾਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਨੇ ਮੌਕੇ 'ਤੇ ਮੌਜੂਦ ਲੋਕਾਂ ਤੋਂ ਪੁੱਛਗਿੱਛ ਕਰਕੇ ਫਾਇਰ ਕਰਨ ਆਏ ਸ਼ਰਾਰਤੀ ਅਨਸਰਾਂ ਬਾਰੇ ਸੁਰਾਗ ਲੈਣਾ ਸ਼ੁਰੂ ਕਰ ਦਿੱਤਾ ਅਤੇ ਆਲੇ-ਦੁਆਲੇ ਦੇ ਇਲਾਕੇ 'ਚ ਨਾਕਾਬੰਦੀ ਸ਼ੁਰੂ ਕਰ ਦਿੱਤੀ ਗਈ ਹੈ।

ਇਸ ਤੋਂ ਇਲਾਵਾ ਪੁਲਿਸ ਇਹ ਵੀ ਜਾਣਨ ਦੀ ਕੋਸ਼ਿਸ਼ ਕਰ ਰਹੀ ਹੈ ਕਿ ਮਾਰੇ ਗਏ ਖਿਡਾਰੀ ਦੀ ਕਿਸੇ ਨਾਲ ਲੈਣ-ਦੇਣ ਜਾਂ ਕਿਸੇ ਹੋਰ ਕਾਰਨ ਨਾਲ ਕੋਈ ਦੁਸ਼ਮਣੀ ਸੀ। ਫਿਲਹਾਲ ਪੁਲਿਸ ਨੇ ਮ੍ਰਿਤਕ ਦੇ ਵਾਰਸਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਕਤਲ ਦੇ ਸਾਰੇ ਪਹਿਲੂਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜੋ: ਭਗਵੰਤ ਮਾਨ ਵੱਲੋਂ ਪੀਲੀਆਂ ਪੱਗਾਂ ਬੰਨ੍ਹ ਕੇ ਆਉਣ ਦਾ ਸੱਦਾ, ਬਸੰਤੀ ਰੰਗ 'ਚ ਰੰਗੇਗਾ ਸ਼ਹੀਦ ਭਗਤ ਸਿੰਘ ਦਾ ਪਿੰਡ

Last Updated : Mar 15, 2022, 9:31 AM IST
ETV Bharat Logo

Copyright © 2025 Ushodaya Enterprises Pvt. Ltd., All Rights Reserved.