ਜਲੰਧਰ: ਪੂਰੀ ਦੁਨੀਆਂ ਵਿੱਚ ਕੋਰੋਨਾ ਮਹਾਂਮਾਰੀ ਦਾ ਖੌਫ ਬਣਿਆ ਹੋਇਆ ਹੈ। ਹਰ ਵਿਅਕਤੀ ਆਪਣੇ ਆਪ ਨੂੰ ਇਸ ਤੋਂ ਬਚਾਉਣ ਦੇ ਯਤਨ ਕਰ ਰਿਹਾ ਹੈ। ਇਸੇ ਲਈ ਮਾਸਕ ਪਾਉਣਾ ਲਾਜ਼ਮੀ ਕੀਤਾ ਹੋਇਆ ਹੈ ਤਾਂ ਜੋ ਇਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ।
ਜਲੰਧਰ ਦੇ ਬਸਤੀ ਸ਼ੇਖ, ਘਾਹ ਮੰਡੀ ਚੁੰਗੀ ਉੱਤੇ ਪੁਲਿਸ ਵਾਲੇ ਆਪਣੀ ਡਿਊਟੀ ਕਰ ਰਹੇ ਹਨ ਅਤੇ ਹਰ ਉਹ ਵਿਅਕਤੀ ਜਿਸ ਨੇ ਮਾਸਕ ਨਹੀਂ ਪਾਇਆ ਉਸ ਦਾ ਮੌਕੇ ਉੱਤੇ ਹੀ ਚਲਾਨ ਕੀਤਾ ਜਾ ਰਿਹਾ ਹੈ। ਸਬ ਇੰਸਪੈਕਟਰ ਕੁਲਵੰਤ ਸਿੰਘ ਨੇ ਦੱਸਿਆ ਕਿ ਡਿਊਟੀ ਦੌਰਾਨ ਲੋਕਾਂ ਦਾ ਉਨ੍ਹਾਂ ਨੂੰ ਪੂਰਾ ਸਹਿਯੋਗ ਮਿਲ ਰਿਹਾ ਹੈ।
ਹਾਲਾਂਕਿ ਲੋਕ ਸਮਾਜਿਕ ਦੂਰੀ ਤੇ ਮੂੰਹ ਉੱਤੇ ਮਾਸਕ ਬੰਨ੍ਹ ਕੇ ਪੁਲਿਸ ਅਤੇ ਆਪਣੀ ਸੁਰੱਖਿਆ ਦਾ ਖਾਸਾ ਧਿਆਨ ਰੱਖ ਰਹੇ ਹਨ। ਜੋ ਲੋਕ ਮਾਸਕ ਪਾ ਕੇ ਘਰੋਂ ਨਹੀਂ ਆ ਰਹੇ ਹਨ ਉਨ੍ਹਾਂ ਦਾ ਮੌਕੇ ਉੱਤੇ ਹੀ ਚਲਾਨ ਕੀਤਾ ਜਾਂਦਾ ਹੈ। ਹਰ ਰੋਜ਼ 35 ਤੋਂ ਜ਼ਿਆਦਾ ਚਲਾਨ ਮਾਸਕ ਨਾ ਪਾਉਣ ਵਾਲਿਆਂ ਦੇ ਕੀਤੇ ਜਾਂਦੇ ਹਨ।
ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਪੁਲਿਸ ਨੂੰ ਸਖਤੀ ਵਰਤਣ ਉੱਤੇ ਮਜਬੂਰ ਨਾ ਕੀਤਾ ਜਾਵੇ ਅਤੇ ਜੋ ਸਰਕਾਰ ਤੇ ਪ੍ਰਸ਼ਾਸਨ ਦੀਆਂ ਹਦਾਇਤਾਂ ਹਨ ਉਨ੍ਹਾਂ ਦੀ ਪਾਲਣਾ ਕੀਤੀ ਜਾਵੇ।