ਜਲੰਧਰ: ਸ਼ਹਿਰ ਵਿੱਚ ਮਨਾਇਆ ਜਾਣ ਵਾਲਾ ਸਿੱਧ ਬਾਬਾ ਸੋਢਲ ਜੀ ਦਾ ਮੇਲਾ ਇਸ ਸਾਲ ਕੋਰੋਨਾ ਦੇ ਚੱਲਦੇ ਨਹੀਂ ਮਨਾਇਆ ਜਾ ਰਿਹਾ ਹੈ ਪਰ ਸ਼ਰਧਾਲੂਆਂ ਦੀ ਆਸਥਾ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਮੱਥਾ ਟੇਕਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ ਅਤੇ ਹਦਾਇਤਾਂ ਦੇ ਨਾਲ ਉਨ੍ਹਾਂ ਨੂੰ ਮੱਥਾ ਟੇਕਣ ਦੀ ਪ੍ਰਵਾਨਗੀ ਦਿੱਤੀ ਗਈ ਹੈ।
ਸਿੱਧ ਬਾਬਾ ਸੋਢਲ ਜੀ ਦਾ ਮੇਲਾ ਜਲੰਧਰ ਵਿੱਚ ਬੜੀ ਹੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ ਜੋ ਕਿ ਦੋ ਦਿਨ ਬਾਅਦ ਹੈ ਪਰ ਇਸ ਸਾਲ ਕੋਰੋਨਾ ਵਾਇਰਸ ਦੇ ਕਾਰਨ ਇਸ ਮੇਲੇ ਨੂੰ ਨਹੀਂ ਮਨਾਇਆ ਜਾ ਰਿਹਾ ਹੈ ਪਰ ਪੂਰੇ ਰੀਤੀ ਰਿਵਾਜਾਂ ਦੇ ਨਾਲ ਲੋਕ ਇੱਥੇ ਆਪਣੀ ਸ਼ਰਧਾ ਭਾਵਨਾ ਦੇ ਨਾਲ ਮੱਥਾ ਟੇਕਣ ਆ ਰਹੇ ਹਨ। ਉੱਥੇ ਹੀ ਪ੍ਰਸ਼ਾਸਨ ਅਤੇ ਮੰਦਰ ਦੇ ਪ੍ਰਬੰਧਕਾਂ ਵੱਲੋਂ ਸਰਕਾਰ ਦੇ ਦਿੱਤੀਆਂ ਪੂਰੀ ਹਦਾਇਤਾਂ ਦਾ ਧਿਆਨ ਰੱਖਿਆ ਜਾ ਰਿਹਾ ਹੈ ਅਤੇ ਹਰ ਇੱਕ ਮੰਦਿਰ ਵਿੱਚ ਆਉਣ ਵਾਲੇ ਸ਼ਰਧਾਲੂ ਨੂੰ ਸੈਨੇਟਾਈਜ਼ ਕਰਕੇ ਮੰਦਿਰ ਦੇ ਵਿੱਚ ਆਉਣ ਦਿੱਤਾ ਜਾ ਰਿਹਾ ਹੈ ਅਤੇ ਲੋਕ ਵੀ ਬੜੀ ਸ਼ਰਧਾ ਭਾਵਨਾ ਨਾਲ ਮੱਥਾ ਟੇਕ ਰਹੇ ਹਨ।
ਇਸ ਮੌਕੇ ਸੈਂਟਰਲ ਦੇ ਵਿਧਾਇਕ ਰਜਿੰਦਰ ਬੇਰੀ ਦਾ ਕਹਿਣਾ ਹੈ ਕਿ ਸ਼ਰਧਾਲੂ ਜੋ ਵੀ ਆ ਰਹੇ ਹਨ। ਉਨ੍ਹਾਂ ਦੀ ਸ਼ਰਧਾ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਸੈਨੇਟਾਈਜ਼ ਅਤੇ ਮਾਸਕ ਲਗਾ ਕੇ ਮੱਥਾ ਟੇਕਣ ਦੀ ਪ੍ਰਵਾਨਗੀ ਦਿੱਤੀ ਗਈ ਹੈ ਅਤੇ ਜੋ ਚੱਡਾ ਪਰਿਵਾਰ ਵੱਲੋਂ ਹਰ ਸਾਲ ਇਹ ਤਿਉਹਾਰ ਮਨਾਇਆ ਜਾਂਦਾ ਸੀ। ਉਹ ਦੀ ਪਰੰਪਰਾ ਬਰਕਰਾਰ ਰਹੇ।