ਜਲੰਧਰ: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ ਹੈ। ਪਹਿਲੇ ਇੱਕ ਘੰਟੇ ਵਿੱਚ 5.21% ਵੋਟਿੰਗ ਹੋਈ ਹੈ। ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਜਲੰਧਰ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਨੇ ਆਪਣੀ ਵੋਟ ਪਾਈ। ਉੱਥੇ ਹੀ, ਕਾਂਗਰਸ ਦੀ ਉਮੀਦਵਾਰ ਕਰਮਜੀਤ ਕੌਰ ਅਤੇ ਅਕਾਲੀ ਦਲ-ਬਸਪਾ ਦੇ ਉਮੀਦਵਾਰ ਸੁਖਵਿੰਦਰ ਸੁੱਖੀ ਵੀ ਪੋਲਿੰਗ ਬਊਥ ਪਹੁੰਚੇ ਅਤੇ ਅਪਣੀ ਵੋਟ ਭੁਗਤਾਈ। ਇਸ ਮੌਕੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਉਨ੍ਹਾਂ ਨੇ ਜਲੰਧਰ ਦੇ ਵਿਕਾਸ ਮੁੱਦਿਆਂ ਦੇ ਆਧਾਰ ਉੱਤੇ ਚੋਣ ਲੜੀ ਹੈ।
ਸੁਸ਼ੀਲ ਰਿੰਕੂ ਨੇ ਕੀਤਾ ਜਿੱਤ ਦਾ ਦਾਅਵਾ: ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਵੱਲੋਂ ਵੀ ਆਪਣੀ ਵੋਟ ਦੇ ਹੱਕ ਦੀ ਵਰਤੋਂ ਕੀਤੀ ਗਈ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੁਸ਼ੀਲ ਰਿੰਕੂ ਨੇ ਕਿਹਾ ਕਿ ਇਕ ਮਹੀਨੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ, ਪੰਜਾਬ ਵੱਲੋਂ ਜਿਸ ਤਰ੍ਹਾਂ ਚੋਣ ਪ੍ਰਚਾਰ ਕੀਤਾ ਗਿਆ ਹੈ, ਉਸ ਤੋਂ ਉਨ੍ਹਾਂ ਨੂੰ ਆਪਣੀ ਜਿੱਤ ਦੀ ਪੂਰੀ ਉਮੀਦ ਹੈ। ਉਨ੍ਹਾਂ ਕਿਹਾ ਕਿ ਜਲੰਧਰ ਜਿਮਨੀ ਚੋਣ ਵਿੱਚ ਹੂੰਝਾ ਫੇਰ ਜਿੱਤ ਆਮ ਆਦਮੀ ਪਾਰਟੀ ਨੂੰ ਮਿਲੇਗੀ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਇਹ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵੀ ਉਹ ਸੰਤੁਸ਼ਟ ਹਨ। ਚੋਣਾਂ ਅਮਨ-ਅਮਾਨ ਦੇ ਨਾਲ ਚੱਲ ਰਹੀਆਂ ਹਨ।
ਭਾਜਪਾ ਉਮੀਦਵਾਰ ਇੰਦਰ ਅਟਵਾਲ ਨੇ ਸਰਕਾਰ ਉੱਤੇ ਪ੍ਰਸ਼ਾਸਨ ਦੀ ਦੁਰਵਰਤੋਂ ਕਰਨ ਦੇ ਲਾਏ ਇਲਜ਼ਾਮ: ਪੋਲਿੰਗ ਬੂਥਾਂ ਦਾ ਜਾਇਜ਼ਾ ਲੈਣ ਲਈ ਭਾਜਪਾ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਵੱਲੋਂ ਮੌਜੂਦਾ ਸਰਕਾਰ ਉੱਤੇ ਪ੍ਰਸ਼ਾਸਨ ਦੀ ਗਲਤ ਵਰਤੋਂ ਕਰਨ ਦੇ ਇਲਜ਼ਾਮ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਹੋਰਨਾਂ ਜਿਲਿਆਂ ਦੇ ਵਿਧਾਇਕ ਅਤੇ ਚੇਅਰਮੈਨ ਨਿੱਜੀ ਗੱਡੀਆਂ ਤੇ ਟੈਕਸੀ ਵਿਚ ਇੱਥੇ ਪਹੁੰਚੇ ਹੋਏ ਹਨ, ਜਿਨਾਂ ਉੱਤੇ ਕਾਰਵਾਈ ਹੋਣੀ ਚਾਹੀਦੀ ਹੈ। ਇੰਦਰ ਅਟਵਾਲ ਨੇ ਕਿਹਾ ਕਿ ਇਸ ਦੀ ਸ਼ਿਕਾਇਤ ਚੋਣ ਕਮਿਸ਼ਨ ਨੂੰ ਕਰਨਗੇ। ਉਨ੍ਹਾਂ ਕਿਹਾ ਕਿ ਇਹ ਸਾਰੇ ਵਿਧਾਇਕ ਅਤੇ ਚੇਅਰਮੈਨ ਨੇ ਕਿਵੇਂ ਸ਼ਹਿਰ ਦੇ ਵਿੱਚ ਆ ਗਏ ਇਸ ਦੀ ਵੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਦੇ ਅਫਸਰ ਪੋਲਿੰਗ ਬੂਥਾਂ ਦੇ ਵਿੱਚ ਦਬਕੇ ਮਾਰ ਰਹੇ ਹਨ, ਇਸ ਦੀ ਵੀ ਚੋਣ ਕਮਿਸ਼ਨ ਵੱਲੋਂ ਜਾਂਚ ਕਰਨੀ ਚਾਹੀਦੀ ਹੈ।
- Jalandhar By-Poll Awareness: ਖੁਦ ਦੀ ਨਹੀਂ ਬਣੀ ਅਜੇ ਵੋਟ, ਪਰ ਨੌਜਵਾਨਾਂ ਨੂੰ ਵੋਟ ਪਾਉਣ ਲਈ ਜਾਗਰੂਕ ਕਰ ਰਹੀਆਂ ਨੇ ਵਿਦਿਆਰਥਣਾਂ
- Jalandhar By-Poll : ਜਲੰਧਰ ਜਿਮਨੀ ਚੋਣ ਲਈ ਵੋਟਿੰਗ, ਲੋਕਾਂ ਨੇ ਕਿਹਾ- ਕਈ ਕੰਮ ਹਾਲੇ ਅਧੂਰੇ
- ਮੁਹੱਲਾ ਕਲੀਨਿਕਾਂ ਕਾਰਨ ਡਿਸਪੈਂਸਰੀਆਂ ਨੂੰ ਲੱਗੇ ਜਿੰਦਰੇ, ਪਿੰਡ ਵਾਸੀਆਂ ਨੇ ਕਿਹਾ- "ਮਾਨ ਸਾਬ੍ਹ, ਲੋਕਾਂ ਨੂੰ ਇੰਨਾ ਤੰਗ ਨਾ ਕਰੋ"
ਪੰਜਾਬ ਦੀ ਕਾਨੂੰਨ-ਵਿਵਸਥਾ ਵਿਗੜ ਚੁੱਕੀ: ਅਕਾਲੀ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਡਾਕਟਰ ਸੁਖਵਿੰਦਰ ਸੁੱਖੀ ਵੱਲੋਂ ਜਲੰਧਰ ਜ਼ਿਮਨੀ ਚੋਣ ਲਈ ਹੋ ਰਹੀ ਵੋਟਿੰਗ ਦਾ ਜਾਇਜ਼ਾ ਲੈਣ ਲਈ ਪੋਲਿੰਗ ਬੂਥਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅਕਾਲੀ ਭਾਜਪਾ ਦੇ ਸਾਂਝੇ ਉਮੀਦਵਾਰ ਸੁਖਵਿੰਦਰ ਸੁੱਖੀ ਨੇ ਕਿਹਾ ਕਿ ਪੰਜਾਬ ਦੇ ਵਿੱਚ ਜੋ ਬੀਤੇ ਦਿਨਾਂ ਦੇ ਅੰਦਰ ਹਾਲਾਤ ਹੋਏ ਹਨ, ਉਨ੍ਹਾਂ ਤੋਂ ਸਾਰੇ ਹੀ ਲੋਕ ਵਾਕਿਫ ਹੈ। ਉਨ੍ਹਾਂ ਕਿਹਾ ਕਿ ਕਨੂੰਨ ਵਿਵਸਥਾ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ ਅਤੇ ਸਿੱਧੂ ਮੂਸੇਵਾਲੇ ਦੇ ਮਾਤਾ-ਪਿਤਾ ਨੂੰ ਇਨਸਾਫ਼ ਲਈ ਸੜਕਾਂ ਉੱਤੇ ਉੱਤਰਨਾ ਪੈ ਰਿਹਾ ਹੈ, ਜੋ ਕਿ ਸਰਕਾਰ ਲਈ ਸ਼ਰਮ ਦੀ ਗੱਲ ਹੈ।
ਡਾਕਟਰ ਸੁਖਵਿੰਦਰ ਸੁੱਖੀ ਨੇ ਇਹ ਵੀ ਕਿਹਾ ਕਿ ਬੰਦੀ ਸਿੱਖਾਂ ਦੀ ਰਿਹਾਈ ਦਾ ਵੱਡਾ ਮੁੱਦਾ ਹੈ। ਮੁੱਢਲੀ ਸਿੱਖਿਆ ਦਾ ਵੱਡਾ ਮੁੱਦਾ ਹੈ ਜਿਸ ਉੱਤੇ ਕੰਮ ਹੋਣਾ ਬੇਹੱਦ ਜ਼ਰੂਰੀ ਹੈ। ਪਰਕਾਸ਼ ਸਿੰਘ ਬਾਦਲ ਦੇ ਦੇਹਾਂਤ ਨੂੰ ਲੈ ਕੇ ਸੁੱਖੀ ਨੇ ਕਿਹਾ ਕਿ ਪੂਰੇ ਅਕਾਲੀ ਦਲ ਨੂੰ ਵੱਡਾ ਘਾਟਾ ਹੈ, ਹਾਲਾਂਕਿ ਉਨ੍ਹਾਂ ਕਿਹਾ ਕਿ ਜੇਕਰ ਉਹ ਲੋਕ ਸਭਾ ਜਿਮਨੀ ਚੋਣ ਜਿੱਤਦੇ ਹਨ, ਤਾਂ ਪਹਿਲ ਦੇ ਆਧਾਰ ਉੱਤੇ ਜਲੰਧਰ ਦੇ ਮੁੱਦੇ ਚੁੱਕਣਗੇ, ਜਿਹੜੇ ਕਈ ਸਾਲਾਂ ਤੋਂ ਪੂਰੇ ਨਹੀਂ ਹੋ ਸਕੇ ਹਨ।
ਲੋਕਾਂ ਵਿੱਚ ਵੋਟਾਂ ਨੂੰ ਲੈ ਕੇ ਉਤਸ਼ਾਹ: ਜਲੰਧਰ ਤੋਂ ਸਾਬਕਾ ਲੋਕ ਸਭਾ ਸੀਟ ਦੇ ਮੈਂਬਰ ਮਰਹੂਮ ਸੰਤੋਖ ਸਿੰਘ ਚੌਧਰੀ ਦੀ ਪਤਨੀ ਅਤੇ ਕਾਂਗਰਸ ਦੀ ਉਮੀਦਵਾਰ ਕਰਮਜੀਤ ਕੌਰ ਵੱਲੋਂ ਪੋਲਿੰਗ ਬੂਥਾਂ ਦਾ ਜਾਇਜ਼ਾ ਲਿਆ ਗਿਆ ਅਤੇ ਇਸ ਦੌਰਾਨ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਲੰਧਰ ਦੇ ਵੋਟਰ ਵੱਧ ਤੋਂ ਵੱਧ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਕਾਫੀ ਉਤਸ਼ਾਹ ਹੈ ਅਤੇ ਵੱਡੇ ਪੱਧਰ ਉੱਤੇ ਲੋਕ ਵੋਟਾਂ ਪਾ ਰਹੇ ਹਨ।