ਜਲੰਧਰ : ਪੰਜਾਬ ਵਿੱਚ ਹੜ੍ਹ ਕਾਰਨ ਪੰਜਾਬ ਦੇ ਕਈ ਇਲਾਕਿਆਂ ਵਿੱਚ ਹਾਈ ਅਲਰਟ ਕਰ ਦਿੱਤਾ ਗਿਆ ਸੀ। ਹੜ੍ਹ ਦੇ ਕਾਰਨ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋਣ ਵਾਲਾ ਇਲਾਕਾ ਜਲੰਧਰ ਰਿਹਾ ਹੈ। ਤਕਰੀਬ ਇੱਕ ਹਫ਼ਤਾ ਪਹਿਲਾ ਜਲੰਧਰ ਦੇ ਲੋਹੀਆਂ ਇਲਾਕੇ ਵਿੱਚ ਹੜ੍ਹ ਆਉਣ ਕਾਰਨ ਇਲਾਕੇ ਦੇ ਲੋਕਾਂ ਨੂੰ ਪ੍ਰਸ਼ਾਸ਼ਨ ਵੱਲੋਂ ਸੁੱਰਖਿਆਂ ਮੁੱਹਈਆ ਕਰਵਾਈ ਗਈ ਸੀ।
ਹੁਣ ਇਲਾਕੇ ਦੇ ਵਿੱਚ ਪਾਣੀ ਦਾ ਸਤਰ ਕਾਫ਼ੀ ਹੱਦ ਤੱਕ ਘੱਟ ਹੋ ਗਿਆ ਹੈ।
ਹੋਰ ਪੜ੍ਹੋ : ਜਲੰਧਰ 'ਚ ਐਨਡੀਆਰਐਫ ਵੱਲੋਂ ਲਗਾਤਾਰ ਬਚਾਅ ਕਾਰਜ ਜਾਰੀ
ਹਾਲ ਹੀ ਚ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਤੇ ਉਨ੍ਹਾਂ ਦਾ ਕਿਹਾ ਕਿ, "ਪ੍ਰਸ਼ਾਸਨ ਨੇ ਇਹ ਕੰਮ ਪੂਰਾ ਕਰਨ ਲਈ ਕਾਫ਼ੀ ਕੋਸ਼ਿਸ਼ ਕੀਤੀ ਹੈ ਤੇ ਇਸ ਵਿੱਚ ਕਾਮਯਾਬ ਵੀ ਹੋਈ ਹੈ। ਸਾਡੀ ਪੂਰੀ ਕੋਸ਼ਿਸ਼ ਰਹੇਗੀ ਕਿ ਆਉਣ ਵਾਲੇ 7 ਦਿਨਾਂ ਤੱਕ ਸਾਰਿਆਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਵਾਪਸ ਭੇਜ ਦਿੱਤਾ ਜਾਵੇ ਤੇ ਜਿੰਨਾ ਸਮਾਂ ਪਾਣੀ ਲੋਕਾਂ ਦੇ ਘਰਾਂ ਚੋਂ ਨਿਕਲ ਨਹੀਂ ਜਾਂਦਾ ਹੈ ਉਨ੍ਹਾਂ ਸਮਾਂ ਹੜ੍ਹ ਪੀੜਤ ਸਕੂਲਾਂ ਵਿੱਚ ਰਹਿਣਗੇ"। ਦੱਸ ਦਈਏ ਕਿ ਕੁਝ ਦਿਨ ਪਹਿਲਾ ਜ਼ਿਲ੍ਹਾਂ ਪ੍ਰਸ਼ਾਸਨ ਵਲੋਂ ਹੜ੍ਹ ਕਾਰਨ ਸਾਰੇ ਸਕੂਲਾਂ ਵਿੱਚ ਛੁੱਟੀ ਕਰ ਦਿੱਤੀ ਗਈ ਸੀ।
ਨਾਲ ਹੀ ਸਾਰੇ ਇਲਾਕਿਆਂ ਵਿੱਚ ਪਾਸਿੰਗ ਸ਼ੁਰੂ ਕਰਵਾ ਦਿੱਤੀ ਗਈ ਹੈ ਤੇ ਮੈਡੀਕਲ ਕੈਂਪ ਲੱਗ ਰਹੇ ਹਨ। ਤਾਂਕਿ ਜੋ ਕਿਸੇ ਤਰ੍ਹਾਂ ਦੀ ਬਿਮਾਰੀ ਨਾਲ ਨਿਪਟਾਰਾ ਕੀਤਾ ਜਾ ਸਕੇ ।