ਜਲੰਧਰ: ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਚੱਲਦਿਆਂ ਭੀੜ ਭਰੇ ਮੌਲ, ਸਿਨੇਮਾ ਘਰ ਅਤੇ ਹੋਰ ਚੀਜਾਂ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ। ਜਿਸ ਦੇ ਚੱਲਦਿਆਂ ਸਰਕਾਰ ਦੇ ਅੱਗਲੇ ਹੁਕਮਾਂ ਤੱਕ ਕੋਈ ਵੀ ਇਨ੍ਹਾਂ ਥਾਵਾਂ 'ਤੇ ਨਹੀਂ ਜਾ ਸਕਦਾ। ਉਥੇ ਹੀ ਜਲੰਧਰ ਦਾ ਡੀਮਾਰਟ ਮੌਲ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀਆਂ ਧੱਜੀਆਂ ਉੱਡਾ ਰਿਹਾ ਹੈ। ਜਿਸ ਦੇ ਚੱਲਦਿਆਂ ਮੌਲ ਨੂੰ ਖੁੱਲ੍ਹਾ ਰੱਖਿਆ ਗਿਆ ਸੀ ਅਤੇ ਲੋਕਾਂ ਵਲੋਂ ਖਰੀਦਦਾਰੀ ਕੀਤੀ ਜਾ ਰਹੀ ਸੀ। ਇਸ ਨੂੰ ਲੈਕੇ ਪੁਲਿਸ ਵਲੋਂ ਮੌਕੇ 'ਤੇ ਪਹੁੰਚ ਕੇ ਮੌਲ ਨੂੰ ਬੰਦ ਕਰਵਾਇਆ ਗਿਆ।
ਇਸ ਸਬੰਧੀ ਮੌਕੇ 'ਤੇ ਪਹੁੰਚੀ ਪੁਲਿਸ ਦਾ ਕਹਿਣਾ ਕਿ ਮੌਲ ਨੂੰ ਉਸ ਦੇ ਅਧਿਕਾਰੀਆਂ ਵਲੋਂ ਖੁਦ ਹੀ ਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਕਿ ਜੇਕਰ ਕੋਈ ਪ੍ਰਸ਼ਾਸਨਿਕ ਹਦਾਇਤਾਂ ਦੀ ੳਲੰਘਣਾ ਕਰਦਾ ਹੈ ਤਾਂ ਉਸ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਸਰਕਾਰ ਵਲੋਂ ਹੋਮ ਡਿਲਵਰੀ ਦੀ ਗੱਲ ਕੀਤੀ ਗਈ ਹੈ, ਇਸ ਲਈ ਬਾਹਰ ਨਿਕਲ ਕੇ ਕੋਰੋਨਾ ਨੂੰ ਦਾਵਤ ਨਾ ਦਿੱਤੀ ਜਾਵੇ।
ਇਹ ਵੀ ਪੜ੍ਹੋ:ਸਿੱਖਿਆ ਮੰਤਰੀ ਵੱਲੋਂ ਡੀ.ਡੀ. ਪੰਜਾਬੀ ’ਤੇ 5 ਮਈ ਤੋਂ ਆਨਲਾਈਨ ਕਲਾਸਾਂ ਦੀ ਪ੍ਰਵਾਨਗੀ