ETV Bharat / state

ਜਲੰਧਰ ਲੋਕ ਸਭਾ ਜਿਮਨੀ ਚੋਣ : ਡਿਪਟੀ ਕਮਿਸ਼ਨਰ ਵੱਲੋਂ ਸਵੀਪ ਪ੍ਰੋਗਰਾਮ ਤਹਿਤ ਜਾਗਰੂਕਤਾ ਪੋਸਟਰ ਰਿਲੀਜ਼ - ਡਿਪਟੀ ਕਮਿਸ਼ਨਰ

ਜਲੰਧਰ ਵਿੱਚ 10 ਮਈ ਨੂੰ ਜਿਮਨੀ ਚੋਣਾਂ ਹੋ ਰਹੀਆਂ ਹਨ। ਇਸੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਵਲੋਂ ਜਾਗਰੂਕਤਾ ਪੋਸਟਰ ਰਿਲੀਜ ਕੀਤਾ ਗਿਆ ਹੈ।

Jalandhar District Election: Deputy Commissioner releases awareness poster under sweep program
ਜਲੰਧਰ ਲੋਕ ਸਭਾ ਜਿਮਨੀ ਚੋਣ : ਡਿਪਟੀ ਕਮਿਸ਼ਨਰ ਵੱਲੋਂ ਸਵੀਪ ਪ੍ਰੋਗਰਾਮ ਤਹਿਤ ਜਾਗਰੂਕਤਾ ਪੋਸਟਰ ਰਿਲੀਜ਼
author img

By

Published : Apr 19, 2023, 7:47 PM IST

ਜਲੰਧਰ : ਜਲੰਧਰ ਲੋਕ ਸਭਾ ਹਲਕਾ ਜਲੰਧਰ ਦੀ 10 ਮਈ ਨੂੰ ਹੋਣ ਜਾ ਰਹੀ ਜਿਮਨੀ ਚੋਣ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਨੇ ਅੱਜ 'ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸਿਪੇਸ਼ਨ' (ਸਵੀਪ) ਪ੍ਰੋਗਰਾਮ ਤਹਿਤ ਜਾਗਰੂਕਤਾ ਪੋਸਟਰ ਰਿਲੀਜ਼ ਕਰਦਿਆਂ ਜ਼ਿਲ੍ਹੇ ਦੇ ਵੋਟਰਾਂ ਨੂੰ ਵੋਟਾਂ ਵਾਲੇ ਦਿਨ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਦੀ ਅਪੀਲ ਕੀਤੀ।

ਜ਼ਿਲ੍ਹਾ ਚੋਣ ਅਫ਼ਸਰ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੋਟਰ ਜਾਗਰੂਕਤਾ ਲਈ ਇਹ ਪੋਸਟਰ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ’ਤੇ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਸਵੀਪ ਪ੍ਰੋਗਰਾਮ ਤਹਿਤ ਜ਼ਿਲ੍ਹੇ ਵਿੱਚ ਵਿਆਪਕ ਜਾਗਰੂਕਤਾ ਮੁਹਿੰਮ ਵਿੱਢੀ ਗਈ ਹੈ ਤਾਂ ਜੋ 10 ਮਈ ਨੂੰ ਵੋਟਾਂ ਵਾਲੇ ਦਿਨ ਵੱਧ ਤੋਂ ਵੱਧ ਵੋਟਿੰਗ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹਾ ਪੱਧਰ ਤੋਂ ਬੂਥ ਪੱਧਰ ਤੱਕ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਸਵੀਪ ਰੈਲੀਆਂ, ਵੋਟ ਦੀ ਮਹੱਤਤਾ ਵਿਸ਼ੇ ’ਤੇ ਸੈਮੀਨਾਰ, ਨੈਤਿਕ ਵੋਟਿੰਗ ਨੂੰ ਸਮਰਪਿਤ ਵੱਖ-ਵੱਖ ਮੁਕਾਬਲੇ, ਹਸਤਾਖ਼ਰ ਅਭਿਆਨ, ਵੋਟਰ ਪ੍ਰਣ, ਡੋਰ-ਟੂ-ਡੋਰ ਮੁਹਿੰਮ ਤੋਂ ਇਲਾਵਾ ਹੋਰ ਜਾਗਰੂਕਤਾ ਸਰਗਰਮੀਆਂ ਸ਼ਾਮਲ ਹਨ।

ਇਹ ਵੀ ਪੜ੍ਹੋ : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ EVM ਅਤੇ VVPAT ਮਸ਼ੀਨਾਂ ਦੀ ਕੀਤੀ ਗਈ ਵਿਵਸਥਾ

ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਹਰੇਕ ਵੋਟਰ ਨੂੰ ਆਪਣੀ ਵੋਟ ਜ਼ਰੂਰ ਪਾਉਣੀ ਚਾਹੀਦੀ ਹੈ। ਉਨ੍ਹਾਂ ਵੋਟਰਾਂ ਨੂੰ ਵੋਟਾਂ ਵਾਲੇ ਦਿਨ ਖੁਦ ਵੋਟ ਪਾਉਣ ਦੇ ਨਾਲ-ਨਾਲ ਹੋਰਨਾਂ ਵੋਟਰਾਂ ਨੂੰ ਵੀ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ, ਐਸ.ਡੀ.ਐਮ. ਬਲਬੀਰ ਰਾਜ ਸਿੰਘ, ਸਹਾਇਕ ਕਮਿਸ਼ਨਰ (ਯੂ.ਟੀ.) ਮੇਜਰ ਡਾ. ਇਰਨਿਵ ਕੌਰ, ਚੋਣ ਤਹਿਸੀਲਦਾਰ ਸੁਖਦੇਵ ਸਿੰਘ, ਸਵੀਪ ਨੋਡਲ ਅਫ਼ਸਰ ਸੁਰਜੀਤ ਲਾਲ ਵੀ ਮੌਜੂਦ ਸਨ।

ETV Bharat Logo

Copyright © 2025 Ushodaya Enterprises Pvt. Ltd., All Rights Reserved.