ਜਲੰਧਰ: 'ਕਾਰਗਿਲ ਵਿਜੈ ਦਿਵਸ' ਮੌਕੇ ਦੇਸ਼ ਭਰ ਵਿੱਚ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਸ਼ਰਧਾਂਜਲੀ ਸਮਾਗਮ ਕਰਵਾਏ ਜਾ ਰਹੇ ਹਨ। ਇਸ ਦੇ ਤਹਿਤ ਜਲੰਧਰ ਵਿਖੇ ਜਲ ਵਿਲਾਸ ਪੈਲੇਸ 'ਚ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਉਨ੍ਹਾਂ ਦੇ ਪਰਿਵਾਰਾਂ ਨੂੰ ਬੁਲਾ ਕੇ ਸਨਮਾਨਿਤ ਕੀਤਾ ਗਿਆ ਅਤੇ ਸਕੂਲੀ ਬੱਚਿਆਂ ਨੇ ਵੀ ਇਸ ਸਮਾਗਮ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ। ਸ਼ਹੀਦ ਦੇ ਪਰਿਵਾਰਾਂ ਨੇ ਸਰਕਾਰ ਅੱਗੇ ਬੱਚਿਆਂ ਦੀ ਪਾਲਣ ਪੋਸ਼ਣ ਲਈ ਕੀਤੀ ਮੰਗ।
ਜਲੰਧਰ ਦੇ ਸ਼ਹੀਦ ਹੋਏ ਵੀਰ ਜਵਾਨਾਂ ਦੇ ਪਰਿਵਾਰਾਂ ਨੂੰ ਇਸ ਸ਼ਰਧਾਂਜਲੀ ਸਮਾਗਮ ਵਿੱਚ ਸੱਦਾ ਦਿੱਤਾ ਗਿਆ ਅਤੇ ਸ਼ਹੀਦਾਂ ਦੀ ਸ਼ਹਾਦਤ ਨੂੰ ਕਦੇ ਨਾ ਭੁੱਲਣ ਅਤੇ ਆਪਣੇ ਦਿਲ ਵਿੱਚ ਹਮੇਸ਼ਾ ਜਿੰਦਾ ਰੱਖਣ ਦੀਆਂ ਗੱਲਾਂ ਕੀਤੀਆ ਗਈਆਂ। ਇਸ ਦੇ ਨਾਲ ਨਾਲ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਹ ਵੀ ਪੜ੍ਹੋ: ਗੁਰਦਾਸਪੁਰ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਕੀਤੀ ਛਾਪੇਮਾਰੀ
ਜਲੰਧਰ ਦੇ ਪਿੰਡ ਜੰਡੇ ਸਰਾਏ ਦਾ ਜਵਾਨ ਵੀ ਕਾਰਗਿਲ ਦੀ ਲੜਾਈ ਵਿੱਚ ਸ਼ਹੀਦ ਹੋ ਗਿਆ ਸੀ ਜਿਸ ਨੂੰ ਯਾਦ ਕਰਦੇ ਹੋਏ ਸ਼ਹੀਦ ਦੀ ਪਤਨੀ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਸ ਦੀਆਂ ਤਿੰਨ ਬੇਟੀਆਂ ਹਨ ਤੇ ਇੱਕ ਬੇਟਾ ਹੈ। ਉਨ੍ਹਾਂ ਕਿਹਾ ਕਿ ਜਿਸ ਸਮੇਂ ਉਨ੍ਹਾਂ ਦਾ ਪਤੀ ਸ਼ਹੀਦ ਹੋਇਆ ਸੀ, ਉਸ ਸਮੇਂ ਸਰਕਾਰ ਵੱਲੋਂ ਤਾਂ ਵੱਡੇ ਵਾਅਦੇ ਕੀਤੇ ਗਏ ਪਰ ਬਾਅਦ ਵਿੱਚ ਸਰਕਾਰ ਨੇ ਮੁੜ ਉਨ੍ਹਾਂ ਦੀ ਸਾਰ ਹੀ ਨਹੀਂ ਲਈ।
ਸ਼ਰਧਾਂਜਲੀ ਸਮਾਗਮ ਦੌਰਾਨ ਇੱਕ ਡਾਕੂਮੈਂਟਰੀ ਫ਼ਿਲਮ ਵੀ ਦਿਖਾਈ ਗਈ। ਉਧਰ ਸ਼ਹੀਦਾਂ ਦੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਹਰ ਸਾਲ ਉਨ੍ਹਾਂ ਨੂੰ ਬਰਸੀਆਂ 'ਤੇ ਹੀ ਯਾਦ ਕਰਦੇ ਹਨ ਅਤੇ ਸਰਕਾਰਾਂ ਉਨ੍ਹਾਂ ਬਾਰੇ ਕੁੱਝ ਵੀ ਨਹੀਂ ਸੋਚਦੀਆਂ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿਰਫ਼ ਵੱਡੇ-ਵੱਡੇ ਵਾਅਦੇ ਹੀ ਕੀਤੇ ਜਾਂਦੇ ਹਨ।
ਇਹ ਵੀ ਪੜ੍ਹੋ: ਈਟੀਵੀ ਭਾਰਤ ਦਾ ਕਾਰਗਿਲ ਦੇ ਸ਼ਹੀਦਾਂ ਨੂੰ ਸਲਾਮ