ETV Bharat / state

ਰੇਲਵੇ ਟ੍ਰੈਕ 'ਤੇ ਹੁਣ ਦੌੜਨਗੀਆਂ ਮਾਲ ਗੱਡੀਆਂ, ਮੁਸਾਫ਼ਰ ਗੱਡੀਆਂ ਨਹੀਂ

ਜਲੰਧਰ ਦੇ ਕਸਬਾ ਫ਼ਿਲੌਰ ਵਿੱਚ ਕਿਸਾਨਾਂ ਨੇ ਰੇਲਵੇ ਟ੍ਰੈਕ ਖਾਲੀ ਕਰ ਦਿੱਤਾ ਹੈ ਪਰ ਉੱਥੇ ਹੀ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਮਾਲ ਗੱਡੀਆਂ ਨੂੰ ਆਉਣ ਦੀ ਇਜਾਜ਼ਤ ਦਿੰਦੇ ਹਨ ਪਰ ਮੁਸਾਫ਼ਰਾਂ ਦੀਆਂ ਗੱਡੀਆਂ ਰੋਕੀਆਂ ਜਾਣਗੀਆਂ।

ਫ਼ੋਟੋ
ਫ਼ੋਟੋ
author img

By

Published : Oct 22, 2020, 3:07 PM IST

ਜਲੰਧਰ: ਕਿਸਾਨ ਮਾਰੂ ਕਾਨੂੰਨਾਂ ਨੂੰ ਲੈ ਕੇ ਕਸਬਾ ਫਿਲੌਰ 'ਚ ਰੇਲਵੇ ਸਟੇਸ਼ਨ 'ਤੇ ਪਿਛਲੇ 22 ਦਿਨਾਂ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਰੇਲ ਰੋਕੋ ਅੰਦੋਲਨ ਚੱਲ ਰਿਹਾ ਸੀ। ਅੱਜ ਕਿਸਾਨਾਂ ਵੱਲੋਂ ਰੇਲਵੇ ਟ੍ਰੈਕ ਨੂੰ ਖਾਲੀ ਕਰ ਦਿੱਤਾ ਗਿਆ ਹੈ।

ਕਿਸਾਨਾਂ ਨੇ ਰੇਲ ਟ੍ਰੈਕ 'ਤੇ ਮਾਲ ਗੱਡੀਆਂ ਨੂੰ ਚਲਾਉਣ ਦੀ ਇਜਾਜ਼ਤ ਦੇ ਦਿੱਤੀ ਹੈ ਤਾਂ ਜੋ ਰੇਲ ਗੱਡੀਆਂ ਰਾਹੀਂ ਸਮਾਨ ਦਾ ਅਦਾਨ-ਪ੍ਰਦਾਨ ਹੁੰਦਾ ਰਹੇ।

ਵੀਡੀਓ

ਆਮ ਲੋਕਾਂ ਅਤੇ ਕਾਰੋਬਾਰੀਆਂ ਨੂੰ ਧਿਆਨ ਵਿੱਚ ਰੱਖਦਿਆਂ ਕਿਸਾਨਾਂ ਨੇ ਸਿਰਫ਼ ਮਾਲ ਗੱਡੀਆਂ ਨੂੰ ਚੱਲਣ ਦੀ ਇਜਾਜ਼ਤ ਦੇ ਦਿੱਤੀ ਹੈ ਤੇ ਮੁਸਾਫ਼ਰ ਗੱਡੀਆਂ ਉਦਾਂ ਹੀ ਬੰਦ ਰਹਿਣਗੀਆਂ। ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਦਾ ਖੇਤੀ ਕਾਨੂੰਨਾਂ ਨੂੰ ਲੈ ਕੇ ਪ੍ਰਦਰਸ਼ਨ ਉਵੇਂ ਹੀ ਜਾਰੀ ਰਹੇਗਾ।

ਭਾਰਤੀ ਕਿਸਾਨ ਯੂਨੀਅਨ ਫ਼ਿਲੌਰ ਦੇ ਪ੍ਰਧਾਨ ਅਮਰੀਕ ਸਿੰਘ ਦਾ ਕਹਿਣਾ ਹੈ ਕਿ ਕਾਂਗਰਸ ਵੱਲੋਂ ਜਿਹੜੇ ਲੱਡੂ ਵੰਡੇ ਗਏ ਹਨ, ਉਹ ਸਿਰਫ਼ ਇੱਕ ਸਿਆਸੀ ਸਟੰਟ ਹੈ। ਜਦੋਂ ਇਹ ਕਾਨੂੰਨ ਰੱਦ ਹੋ ਜਾਣਗੇ ਉਦੋਂ ਕਿਸਾਨ ਲੱਡੂ ਵੰਡੇਗਾ। ਉਸ ਵੇੇਲੇ ਹੀ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਖ਼ਤਮ ਹੋਵੇਗਾ।

ਕਿਸਾਨਾਂ ਦਾ ਕਹਿਣਾ ਹੈ ਕਿ ਰੇਲ ਟ੍ਰੈਕ 'ਤੇ ਮੁਸਾਫ਼ਰ ਗੱਡੀਆਂ, ਟੋਲ ਪਲਾਜ਼ੇ ਪਹਿਲਾਂ ਵਾਂਗ ਹੀ ਬੰਦ ਰਹਿਣਗੇ। ਉਨ੍ਹਾਂ ਕਿਹਾ ਕਿ ਉਹ ਏਦਾਂ ਹੀ ਕੇਂਦਰ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਰਹਿਣਗੇ। ਉਨ੍ਹਾਂ ਨੇ ਕਿਹਾ ਕਿ ਅਸੀਂ ਸਿਰਫ਼ ਪੰਜਾਬ ਦੇ ਲੋਕਾਂ ਦੀ ਆਵਾਜ਼ ਸੁਣਦੇ ਹੋਏ ਮਾਲ ਗੱਡੀਆਂ ਨੂੰ ਚੱਲਣ ਦੀ ਇਜਾਜ਼ਤ ਦਿੱਤੀ ਹੈ ਤਾਂ ਜੋ ਆਮ ਲੋਕਾਂ ਨੂੰ ਮਹਿੰਗਾਈ ਦੀ ਮਾਰ ਨਾ ਝੱਲਣੀ ਪਵੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.