ਜਲੰਧਰ: ਪੰਜਾਬ ਵਿੱਚ ਕੋਰੋਨਾ ਦਾ ਨਵਾਂ ਸਟਰੇਨ ਮਿਲਣ ਨਾਲ ਹੜਕੰਪ ਮੱਚ ਗਿਆ ਹੈ, ਪੰਜਾਬ ਵੱਲੋਂ ਭੇਜੇ ਗਏ 401 ਸੈਂਪਲਾਂ ’ਚ 81 ਫ਼ੀਸਦੀ ਯੂਨਾਈਟਿਡ ਕਿੰਗਡਮ ਅਤੇ ਆਸਟ੍ਰੇਲੀਅਨ ਸਟਰੇਨ ਮਿਲਿਆ ਹੈ। ਇਹ ਰਿਪੋਰਟ ਮਿਲਣ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪ੍ਰੈੱਸ ਨੋਟ ਰਿਲੀਜ਼ ਕਰ ਲੋਕਾਂ ਨੂੰ ਜਲਦ ਤੋਂ ਜਲਦ ਵੈਕਸੀਨ ਲਗਾਉਣ ਦੀ ਅਪੀਲ ਕੀਤੀ ਹੈ।
ਇਸ ਦੌਰਾਨ ਜਲੰਧਰ ਸਿਵਲ ਹਸਪਤਾਲ ਵਿੱਚ ਹਰ ਰੋਜ਼ ਦੋ ਸੌ ਦੇ ਕਰੀਬ ਲੋਕ ਵੈਕਸੀਨ ਲਗਾਉਣ ਆ ਰਹੇ ਹਨ ਪਰ ਹੈਰਾਨੀ ਦੀ ਗੱਲ ਇਹ ਸਾਹਮਣੇ ਆ ਰਹੀ ਹੈ ਕਿ ਕੋਰੋਨਾ ਦੇ ਇਸ ਨਵੇਂ ਸਟ੍ਰੇਨ ਬਾਰੇ ਜਲੰਧਰ ਸਿਹਤ ਵਿਭਾਗ ਦੇ ਸਿਵਲ ਸਰਜਨ ਅਤੇ ਐਸਐਮਓ ਨੂੰ ਕੋਈ ਜਾਣਕਾਰੀ ਨਹੀਂ ਹੈ। ਜਦੋਂ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਨਵੇਂ ਸਟ੍ਰੇਨ ਦੀ ਜਾਣਕਾਰੀ ਮੀਡੀਆ ਨੂੰ ਦਿੱਤੀ।
ਇਸ ਮੌਕੇ ਈ ਟੀਵੀ ਭਾਰਤ ਦੀ ਟੀਮ ਵੱਲੋਂ ਐਸਐਮਓ ਅਤੇ ਸਿਵਲ ਸਰਜਨ ਨੂੰ ਨਵੇਂ ਸਟ੍ਰੇਨ ਸਬੰਧੀ ਸਵਾਲ ਕੀਤੇ ਗਏ ਤਾਂ ਉਨ੍ਹਾਂ ਵੀ ਰਟਾ ਰਟਾਇਆ ਜਵਾਬ ਦਿੱਤਾ ਅਤੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਨੂੰ ਆਫਿਸ਼ੀਅਲ ਜਾਣਕਾਰੀ ਨਹੀਂ ਮਿਲਦੀ ਉਹ ਕੁਝ ਨਹੀਂ ਦੱਸ ਸਕਦੇ।
ਇਸ ਮੌਕੇ ਸਿਵਲ ਸਰਜਨ ਨੇ ਕਿਹਾ ਕਿ ਨਵੇਂ ਸਟ੍ਰੇਨ ਬਾਰੇ ਜਾਣਕਾਰੀ ਤਾਂ ਮਿਲੀ ਹੈ ਲੇਕਿਨ ਉਨ੍ਹਾਂ ਦੇ ਕੋਲ ਕੋਈ ਰਿਪੋਰਟ ਨਹੀਂ ਆਈ ਹੈ ਕਿ ਉਨ੍ਹਾਂ ਜਿਹੜੇ ਸੈਂਪਲ ਭੇਜੇ ਸੀ ਕਿ ਉਨ੍ਹਾਂ ਦੀ ਹਾਲੇ ਰਿਪੋਰਟ ਨਹੀਂ ਆਈ। ਉਨ੍ਹਾਂ ਇਸ ਮੌਕੇ ਦੱਸਿਆ ਕਿ ਤਕਰੀਬਨ 69 ਹਜ਼ਾਰ ਲੋਕਾਂ ਨੂੰ ਕੋਵਿਡ ਵੈਕਸੀਨ ਲਗਾਈ ਗਈ ਹੈ, ਅਤੇ ਵੀਹ ਹਜ਼ਾਰ ਲੋਕਾਂ ਨੇ ਪ੍ਰਾਈਵੇਟ ਹਸਪਤਾਲਾਂ ’ਚ ਵੈਕਸੀਨ ਲਗਵਾਈ ਹੈ। ਉਨ੍ਹਾਂ ਕਿਹਾ ਕਿ ਕੋਵਿਡ ਦੇ ਨਵੇਂ ਸਟ੍ਰੇਨ ਬਾਰੇ ਜਦੋਂ ਉਹਨਾਂ ਨੂੰ ਜਾਣਕਾਰੀ ਪ੍ਰਾਪਤ ਹੋਵੇਗੀ ਉਸ ਸਮੇਂ ਹੀ ਉਹ ਮੀਡੀਆ ਨੂੰ ਜਾਣਕਾਰੀ ਦੇ ਪਾਉਣਗੇ।
ਇਹ ਵੀ ਪੜ੍ਹੋ: ਪੰਜਾਬ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਨੂੰ ਕੋਈ ਖ਼ਤਰਾ ਨਹੀਂ: ਕੈਪਟਨ