ਜਲੰਧਰ: ਕਸਬਾ ਗੁਰਾਇਆ ਤੋਂ ਟਰਾਲੀ ਚੋਰੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਗੁਰਾਇਆ ਦੇ ਐਸਐਚਓ ਨੇ ਦੱਸਿਆ ਕਿ ਜਦੋਂ ਉਹ ਮੋਟਰ 'ਤੇ ਸੁੱਤਾ ਪਿਆ ਸੀ, ਉਸ ਵੇਲੇ ਟਰਾਲੀ ਚੱਲਣ ਦੀ ਆਵਾਜ਼ ਸੁਣਾਈ ਦਿੱਤੀ ਤੇ ਉਸ ਨੇ ਵੇਖਿਆ ਕਿ 3 ਬੰਦੇ ਟਰਾਲੀ ਲੈ ਕੇ ਜਾ ਰਹੇ ਸਨ। ਜਦੋਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਚੋਰਾਂ ਨੇ ਉਸ 'ਤੇ ਦਾਤ ਨਾਲ ਹਮਲਾ ਕਰ ਦਿੱਤਾ।
ਸਬ ਇੰਸਪੈਕਟਰ ਨੇ ਸ਼ਿਕਾਇਤ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਤੋਂ ਬਾਅਦ ਪਤਾ ਲੱਗਿਆ ਕਿ ਉਹ ਵਿਅਕਤੀ ਜੀਟੀ ਰੋਡ 'ਤੇ ਸਥਿਤ ਢਾਬੇ 'ਤੇ ਬੈਠੇ ਹਨ, ਜਦੋਂ ਪੁਲਿਸ ਨੇ ਛਾਪੇਮਾਰੀ ਕੀਤੀ ਤਾਂ ਦੋਵੇਂ ਵਿਅਕਤੀ ਟਰਾਲੀ ਸਣੇ ਪੁਲਿਸ ਦੇ ਹੱਥੇ ਚੜ੍ਹ ਗਏ। ਦੋਹਾਂ ਵਿਅਕਤੀਆਂ ਦੀ ਪਛਾਣ ਅਮਰਜੀਤ ਤੇ ਰਜਿੰਦਰ ਕੁਮਾਰ ਵਜੋਂ ਹੋਈ ਹੈ।
ਟਰਾਲੀ ਚੋਰੀ ਕਰਨ ਵਾਲਿਆਂ 'ਚੋਂ ਇੱਕ ਵਿਅਕਤੀ ਅਜੇ ਫ਼ਰਾਰ ਹੈ ਤੇ ਉਸ ਦੀ ਭਾਲ ਜਾਰੀ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।