ਜਲੰਧਰ: ਸੂਬਾ ਸਰਕਾਰ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਇੱਕ ਮੁਹਿੰਮ ਸ਼ੁਰੂ ਕੀਤੀ ਗਈ ਜਿਸ 'ਚ ਦਿਹਾਤੀ ਪੁਲਿਸ ਨੂੰ ਬੀਤੇ ਦਿਨੀਂ ਸ਼ਾਮ 5 ਵਜੇ ਬੜੀ ਵੱਡੀ ਕਾਮਯਾਬੀ ਹਾਸਲ ਹੋਈ ਹੈ।
ਐਸ.ਐਚ.ਪੀ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਦਿਹਾਤੀ ਪੁਲਿਸ ਵੱਲੋਂ ਗੁਰਾਇਆ ਦੇ ਜੀ.ਟੀ ਰੋਡ ਪਿੰਡ ਕੁਤਬੇਵਾਲ ਮੋਰੀਆ ਢਾਬੇ ਕੋਲ ਨਾਕੇਬੰਦੀ ਕੀਤੀ ਗਈ ਸੀ। ਇਸ ਦੌਰਾਨ ਪੁਲਿਸ ਮੁਲਾਜ਼ਮਾਂ ਵੱਲੋਂ ਰਾਹ ਜਾਂਦੇ ਟਰੱਕ ਨੂੰ ਰੋਕਿਆ ਗਿਆ ਤੇ ਉਸ ਦੀ ਤਲਾਸ਼ੀ ਲਈ ਗਈ ਜਿਸ 'ਚੋਂ ਉਨ੍ਹਾਂ ਨੇ 765 ਪੇਟੀਆਂ ਸ਼ਰਾਬ ਦੀਆਂ ਬਰਾਮਦ ਕੀਤੀਆਂ, ਜੋ ਕਿ ਮਾਰਕਾ ਰਾਜਧਾਨੀ ਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਮੁਲਜ਼ਮ ਦੀ ਪਛਾਣ ਗੁਰਦੀਪ ਸਿੰਘ ਵਜੋਂ ਹੋਈ ਹੈ ਜੋ ਕਿ ਨਿਵਾਸੀ ਨੇਕ ਪੁਰਾ ਥਾਣਾ ਸਦਰ ਰਾਜਪੁਰਾ ਦਾ ਹੈ।
ਉਨ੍ਹਾਂ ਨੇ ਕਿਹਾ ਕਿ ਇਸ ਦੇ ਨਾਲ ਸ਼ਾਹਪੁਰ ਤੇ ਸ਼ਾਹਕੋਟ ਦੀ ਦਿਹਾਤੀ ਪੁਲਿਸ ਵੱਲੋਂ 2 ਹੋਰ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦਿਹਾਤੀ ਪੁਲਿਸ ਨੇ ਪੈਦਲ ਜਾ ਰਹੇ ਵਿਅਕਤੀ 'ਤੇ ਸ਼ੱਕ ਪੈਣ 'ਤੇ ਉਸ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਦੇ ਬੈਗ 'ਚੋਂ 200 ਗ੍ਰਾਮ ਹੈਰੋਇਨ ਬਰਾਮਦ ਹੋਈ ਜਿਸ ਨੂੰ ਪੁਲਿਸ ਨੇ ਆਪਣੀ ਹਿਰਾਸਤ 'ਚ ਲੈ ਲਿਆ ਹੈ।
ਇਹ ਵੀ ਪੜ੍ਹੋ:ਹਿੰਦ ਸੰਘਰਸ਼ ਤਾਲਮੇਲ ਕਮੇਟੀ ਨੇ ਕੀਤੀ ਸੂਬਾ ਪੱਧਰੀ ਕਨਵੈਨਸ਼ਨ
ਨਵਜੋਤ ਸਿੰਘ ਨੇ ਕਿਹਾ ਕਿ ਇਨ੍ਹਾਂ ਦੋਨਾਂ ਮੁਲਜ਼ਮਾਂ ਨੂੰ ਬੀਤੇ ਦਿਨੀਂ ਹੀ ਕਾਬੂ ਕੀਤਾ ਹੈ। ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਨੂੰ ਹਿਰਾਸਤ 'ਚ ਲੈ ਕੇ ਬਾਕੀ ਦੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ।