ਜਲੰਧਰ: ਸ਼ਹਿਰ ਦੇ ਗ੍ਰੇਟਰ ਕੈਲਾਸ਼ ਇਲਾਕੇ ਵਿੱਚ ਕੋਠੀ ਦੇ ਨਿਰਮਾਣ ਦਾ ਕੰਮ ਚੱਲ ਰਿਹਾ ਸੀ ਇਸ ਵਿੱਚ 2 ਪਰਵਾਸੀਆਂ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਸੀ। ਸੀਆਈਏ ਪੁਲਿਸ ਨੇ ਕੁਝ ਹੀ ਘੰਟਿਆਂ ਵਿੱਚ ਇਸ ਕਤਲ ਕੇਸ ਨੂੰ ਸੁਲਝਾਅ ਲਿਆ ਹੈ ਤੇ ਇਸ ਮਾਮਲੇ ਵਿੱਚ ਇੱਕ ਮੁਲਜ਼ਮ ਨੂੰ ਕਾਬੂ ਕੀਤਾ ਗਿਆ ਹੈ ਜਦਕਿ ਦੂਸਰਾ ਮੁਲਜ਼ਮ ਕਤਲ ਕਰਨ ਦੇ ਬਾਅਦ ਫਰਾਰ ਹੋ ਗਿਆ ਜਿਸ ਨੂੰ ਕਿ ਪੁਲਿਸ ਫੜਨ ਲਈ ਛਾਪੇਮਾਰੀ ਕਰ ਰਹੀ ਹੈ।
ਇਹ ਵੀ ਪੜੋ: ਬਿਜਲੀ ਬੋਰਡ ਦੇ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਨੇ ਕੀਤਾ ਪ੍ਰਦਰਸ਼ਨ
ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਰਾਜਾ ਨਾਮਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਸ ਨੇ ਆਪਣੇ ਹੀ ਇੱਕ ਸਾਥੀ ਆਕਾਸ਼ ਦੇ ਨਾਲ ਮਿਲ ਕੇ ਹਥੌੜੇ ਦੇ ਨਾਲ ਇਹ ਕਤਲ ਕੀਤਾ ਹੈ।
ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਰਾਜਾ ਦੇ ਪਿਤਾ ਨੇ ਖੁਦਕੁਸ਼ੀ ਕਰ ਲਈ ਸੀ, ਜਿਸ ਲਈ ਰਾਜਾ ਆਪਣੇ ਮਾਮੇ ਨੂੰ ਜ਼ਿੰਮੇਵਾਰ ਸਮਝਦਾ ਸੀ, ਜਿਸ ਕਾਰਨ ਇਨ੍ਹਾਂ ’ਚ ਰੰਜਿਸ਼ ਚੱਲ ਰਹੇ ਸੀ। ਪੁਲਿਸ ਦਾ ਕਹਿਣਾ ਹੈ ਕਿ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜਦਕਿ ਦੂਜਾ ਕਤਲ ਕਰਨ ਉਪਰੰਤ ਲੁਧਿਆਣਾ ਫਰਾਰ ਹੋ ਗਿਆ ਜਿਥੇ ਪੁਲਿਸ ਨੂੰ ਉਸ ਲੱਭਣ ਲਈ ਛਾਪੇਮਾਰੀ ਕਰ ਰਹੀ ਹੈ।