ਜਲੰਧਰ: ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਸਕੂਲ ਅਤੇ ਕਾਲਜਾਂ ਨੂੰ ਮੁੜ ਤੋਂ ਬੰਦ ਕਰਵਾ ਦਿੱਤਾ। ਇਨ੍ਹਾਂ ਹੀ ਨਹੀਂ ਲਗਾਤਾਰ ਵਧਦੇ ਮਾਮਲਿਆਂ ਕਾਰਨ 9 ਜ਼ਿਲ੍ਹਿਆਂ ਚ ਨਾਈਟ ਕਰਫਿਉ ਵੀ ਲਗਾ ਦਿੱਤਾ ਗਿਆ ਹੈ। ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਸਰਕਾਰ ਦੇ ਨਿਯਮਾਂ ਦੀ ਪਾਲਣਾ ਕਰਨ। ਪਰ ਜਲੰਧਰ ਦੇ ਸਕੂਲ ਪ੍ਰਬੰਧਕ ਨੇ ਇਨ੍ਹਾਂ ਆਦੇਸ਼ਾਂ ਦੀਆਂ ਧੱਜੀਆਂ ਉਡਾ ਕੇ ਰੱਖ ਦਿੱਤੀਆਂ ਹਨ। ਦੱਸ ਦਈਏ ਕਿ ਸਕੂਲ ਨੇ ਬੱਚਿਆਂ ਨੂੰ ਸਕੂਲ ਚ ਬੁਲਾਕੇ ਉਨ੍ਹਾਂ ਤੋਂ ਪੇਪਰ ਲਏ ਹਨ।
ਸਮਾਜਿਕ ਦੂਰੀ ਦਾ ਵੀ ਨਹੀਂ ਰੱਖਿਆ ਗਿਆ ਕੋਈ ਖਿਆਲ
ਕਾਬਿਲੇਗੌਰ ਹੈ ਕਿ ਇਸ ਦੌਰਾਨ ਸਕੂਲ ਪ੍ਰਬੰਧਕ ਦੁਆਰਾ ਸਮਾਜਿਕ ਦੂਰੀ ਦਾ ਬਿਲਕੁੱਲ ਵੀ ਧਿਆਨ ਨਹੀਂ ਦਿੱਤਾ ਗਿਆ ਹੈ। ਜਿਸ ਤੋਂ ਇੰਝ ਪ੍ਰਤੀਤ ਹੋ ਰਿਹਾ ਸੀ ਕਿ ਸਕੂਲ ਨਾ ਆਪਣੀ ਤੇ ਨਾ ਹੀ ਬੱਚਿਆ ਦੀ ਜਿੰਦਗੀ ਦੀ ਕੋਈ ਪਰਵਾਹ ਨਹੀਂ ਹੈ।
ਇਹ ਵੀ ਪੜੋ: ਪੰਜਾਬ ਸਰਕਾਰ ਖ਼ਿਲਾਫ਼ ਆੜ੍ਹਤੀਆਂ ਨੇ ਕੀਤਾ ਰੋਸ ਮੁਜ਼ਾਹਰਾ
ਦੂਜੇ ਪਾਸੇ ਜਦੋਂ ਇਸ ਸਬੰਧ ਚ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੂੰ ਦੱਸਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਇਸ ਸਬੰਧ ਚ ਉਨ੍ਹਾਂ ਨੇ ਡੀਈਓ ਸੈਕੰਡਰੀ ਦੇ ਆਦੇਸ਼ ਦਿੱਤੇ ਹਨ ਕਿ ਜੋ ਸਕੂਲ ਖੁੱਲ੍ਹੇ ਸੀ ਉਨ੍ਹਾਂ ਤੇ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਦੇ ਸਖਤ ਨਿਰਦੇਸ਼ ਹਨ ਕਿ ਸਮਾਜਿਕ ਦੂਰੀ ਦੀ ਪਾਲਣਾ ਹੋਵੇ ਪਰ ਜੇਕਰ ਕੋਈ ਵੀ ਇਸਦੀ ਪਾਲਣਾ ਨਹੀਂ ਕਰਦਾ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।