ETV Bharat / state

ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦੀ ਮਿਹਨਤ ਲਿਆਈ ਰੰਗ, ਵੰਦੇ ਭਾਰਤ ਐਕਸਪ੍ਰੈਸ ਦੇ ਚੱਲ ਰਹੇ ਸ਼ਡਿਊਲ 'ਚ ਜਲੰਧਰ ਸਟੇਸ਼ਨ ਵੀ ਹੋਇਆ ਸ਼ਾਮਿਲ - ਜਲੰਧਰ ਰੇਲਵੇ ਸਟੇਸ਼ਨ

Stoppage of Vande Bharat Express: ਜਲੰਧਰ ਵਿੱਚ ਵੰਦੇ ਭਾਰਤ ਐਕਸਪ੍ਰੈਸ ਦਾ ਸਟਾਪੇਜ ਰੱਖਣਲਈ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਿੰਕੂ ਨੇ ਕੇਂਦਰੀ ਰੇਲ ਮੰਤਰੀ ਨਾਲ ਮੁਲਾਕਾਤ ਕੀਤੀ ਸੀ ਅਤੇ ਹੁਣ ਉਨ੍ਹਾਂ ਦੀ ਮਿਹਨਤੀ ਰੰਗ ਲਿਆਈ।

running schedule of Vande Bharat Express
ਵੰਦੇ ਭਾਰਤ ਐਕਸਪ੍ਰੈਸ ਦੇ ਚੱਲ ਰਹੇ ਸ਼ਡਿਊਲ 'ਚ ਜਲੰਧਰ ਸਟੇਸ਼ਨ ਵੀ ਹੋਇਆ ਸ਼ਾਮਿਲ
author img

By ETV Bharat Punjabi Team

Published : Dec 27, 2023, 10:50 PM IST

Updated : Dec 28, 2023, 2:44 PM IST

ਜਲੰਧਰ: ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦੀ ਸਖ਼ਤ ਮਿਹਨਤ ਉਸ ਸਮੇਂ ਰੰਗ ਲਿਆਈ ਜਦੋਂ ਜਲੰਧਰ-ਅੰਮ੍ਰਿਤਸਰ ਵੰਦੇ ਭਾਰਤ ਐਕਸਪ੍ਰੈਸ ਦੇ ਚੱਲ ਰਹੇ ਸ਼ਡਿਊਲ ਵਿੱਚ ਸ਼ਾਮਲ ਕੀਤਾ ਗਿਆ। ਰੇਲਵੇ ਵੱਲੋਂ ਇਹ ਨਵੀਂ ਟਰੇਨ 30 ਦਸੰਬਰ ਨੂੰ ਸ਼ੁਰੂ ਕੀਤੀ ਜਾ ਰਹੀ ਹੈ ਜੋ ਹੁਣ ਜਲੰਧਰ ਵਿਖੇ ਵੀ ਰੁਕੇਗੀ। ਇਸ ਤੋਂ ਪਹਿਲਾਂ ਇਸ ਰੇਲਗੱਡੀ ਨੂੰ ਜਲੰਧਰ ਵਿੱਚ ਸਟਾਪੇਜ ਨਾ ਦਿੱਤੇ ਜਾਣ ਦੀਆਂ ਖ਼ਬਰਾਂ ਕਾਰਨ ਲੋਕਾਂ ਵਿੱਚ ਭਾਰੀ ਨਿਰਾਸ਼ਾ ਪਾਈ ਗਈ ਸੀ। ਜ਼ਿਕਰਯੋਗ ਹੈ ਕਿ 20 ਦਸੰਬਰ ਨੂੰ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਇਸ ਅਹਿਮ ਮੁੱਦੇ 'ਤੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕੀਤੀ ਸੀ, ਜਿਨ੍ਹਾਂ ਦੇ ਸਾਹਮਣੇ ਉਨ੍ਹਾਂ ਨੇ ਇਸ ਰੇਲ ਗੱਡੀ ਨੂੰ ਜਲੰਧਰ 'ਚ ਸਟਾਪੇਜ ਦੇਣ ਦੀ ਮੰਗ ਰੱਖੀ ਸੀ। ਪੰਜਾਬ ਦਾ ਜਲੰਧਰ ਸ਼ਹਿਰ ਐਨਆਰਆਈਆਂ ਦੇ ਗੜ੍ਹ ਵਜੋਂ ਜਾਣਿਆ ਜਾਂਦਾ ਹੈ। ਨਵੇਂ ਸ਼ੈਡਿਊਲ ਅਨੁਸਾਰ ਇਹ ਰੇਲ ਗੱਡੀ ਜਲੰਧਰ ਤੋਂ ਸਵੇਰੇ 9:26 'ਤੇ ਰਵਾਨਾ ਹੋਵੇਗੀ ਅਤੇ ਦੁਪਹਿਰ 1:50 'ਤੇ ਦਿੱਲੀ ਪਹੁੰਚੇਗੀ, ਇਸੇ ਤਰ੍ਹਾਂ ਇਹ ਦਿੱਲੀ ਤੋਂ ਦੁਪਹਿਰ 3:15 'ਤੇ ਰਵਾਨਾ ਹੋਵੇਗੀ ਅਤੇ ਸ਼ਾਮ 7:26 'ਤੇ ਜਲੰਧਰ ਪਹੁੰਚੇਗੀ। ਇਹ ਟਰੇਨ ਹਫਤੇ 'ਚ 6 ਦਿਨ ਚੱਲੇਗੀ।

ਲੋਕਾਂ ਦਾ ਕੀਮਤੀ ਸਮਾਂ ਬਚੇਗਾ: ਸੰਸਦ ਮੈਂਬਰ ਰਿੰਕੂ ਨੇ ਰੇਲ ਮੰਤਰੀ ਨੂੰ ਦੱਸਿਆ ਸੀ ਕਿ ਜਲੰਧਰ ਸੂਬੇ ਦਾ ਇੱਕ ਪ੍ਰਮੁੱਖ ਉਦਯੋਗਿਕ ਸ਼ਹਿਰ ਹੈ ਅਤੇ ਇੱਕ ਐਨਆਰਆਈ ਹੱਬ ਵੀ ਹੈ। ਜਲੰਧਰ ਵਿਖੇ ਇਸ ਰੇਲਗੱਡੀ ਦੇ ਰੁਕਣ ਨਾਲ ਉੱਦਮੀਆਂ, ਕਾਰੋਬਾਰੀਆਂ ਅਤੇ ਪ੍ਰਵਾਸੀ ਭਾਰਤੀਆਂ ਨੂੰ ਬਹੁਤ ਫਾਇਦਾ ਹੋਵੇਗਾ, ਜਿਨ੍ਹਾਂ ਨੂੰ ਜਲੰਧਰ ਅਤੇ ਨਵੀਂ ਦਿੱਲੀ ਵਿਚਕਾਰ ਇਸ ਹਾਈ ਸਪੀਡ ਟਰੇਨ ਵਿੱਚ ਸਫਰ ਕਰਨ ਦਾ ਮੌਕਾ ਮਿਲੇਗਾ। ਇਸ ਨਾਲ ਨਾ ਸਿਰਫ ਰੇਲਵੇ ਨੂੰ ਫਾਇਦਾ ਹੋਵੇਗਾ ਸਗੋਂ ਲੋਕਾਂ ਦਾ ਕੀਮਤੀ ਸਮਾਂ ਵੀ ਬਚੇਗਾ।

ਜਲੰਧਰ ਪੰਜਾਬ ਦਾ ਵੱਡਾ ਸਟੇਸ਼ਨ: ਸਾਂਸਦ ਰਿੰਕੂ ਨੇ ਪਹਿਲਾਂ ਤੋਂ ਚੱਲ ਰਹੀ ਨਵੀਂ ਦਿੱਲੀ-ਕਟੜਾ ਵੰਦੇ ਭਾਰਤ ਐਕਸਪ੍ਰੈਸ ਨੂੰ ਜਲੰਧਰ ਵਿਖੇ ਸਟਾਪੇਜ ਦੇਣ ਦੀ ਮੰਗ ਵੀ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਇਸ ਰੇਲਗੱਡੀ ਨੂੰ ਜਲੰਧਰ ਵਿੱਚ ਸਟਾਪੇਜ ਦੇਣ ਨਾਲ ਜਲੰਧਰ ਤੋਂ ਮਾਤਾ ਵੈਸ਼ਨੋ ਦੇਵੀ ਅਤੇ ਜੰਮੂ ਜਾਣ ਵਾਲੇ ਯਾਤਰੀਆਂ ਨੂੰ ਕਾਫੀ ਫਾਇਦਾ ਹੋਵੇਗਾ, ਜੋ ਲਗਭਗ ਅੱਧੇ ਸਮੇਂ ਵਿੱਚ ਉੱਥੇ ਪਹੁੰਚ ਸਕਣਗੇ। ਸੰਸਦ ਮੈਂਬਰ ਰਿੰਕੂ ਨੇ ਰੇਲ ਮੰਤਰੀ ਨੂੰ ਦੱਸਿਆ ਕਿ ਜਲੰਧਰ ਪੰਜਾਬ ਦਾ ਵੱਡਾ ਸਟੇਸ਼ਨ ਹੈ। ਇਸ ਸਟੇਸ਼ਨ 'ਤੇ ਰੋਜ਼ਾਨਾ ਹਜ਼ਾਰਾਂ ਯਾਤਰੀ ਆਉਂਦੇ ਹਨ। ਵੰਦੇ ਭਾਰਤ ਦਾ ਸਭ ਤੋਂ ਵੱਧ ਲਾਭ ਵਪਾਰ ਅਤੇ ਵਪਾਰੀ ਨੂੰ ਹੋਵੇਗਾ ਜਿਨ੍ਹਾਂ ਲਈ ਸਮਾਂ ਬਹੁਤ ਕੀਮਤੀ ਹੈ।

Last Updated : Dec 28, 2023, 2:44 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.