ETV Bharat / state

ਵਿਆਹ ਤੋਂ ਇਨਕਾਰ ਕਰਨ 'ਤੇ ਮਾਸੀ ਦੇ ਮੁੰਡੇ ਨੇ ਸੁਟਵਾਇਆ ਸੀ ਤੇਜ਼ਾਬ, ਗ੍ਰਿਫ਼ਤਾਰ - ਗੁਰਪ੍ਰੀਤ ਸਿੰਘ ਭੁੱਲਰ

ਜਲੰਧਰ : ਪੀ.ਏ.ਪੀ. ਚੌਕ 'ਚ ਬੀਤੀ 30 ਜਨਵਰੀ ਨੂੰ ਇੱਕ ਲੜਕੀ ਉੱਤੇ ਤੇਜ਼ਾਬ ਸੁੱਟਣ ਦੇ ਮਾਮਲੇ 'ਚ ਸ਼ਾਮਲ ਤਿੰਨ ਲੋਕਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਲੜਕੀ 'ਤੇ ਹਮਲਾ ਉਸ ਦੇ ਮਾਸੀ ਦੇ ਮੁੰਡੇ ਨੇ ਕਰਵਾਇਆ ਸੀ। ਮੁਲਜ਼ਮ ਅਤੇ ਲੜਕੀ ਇੱਕ-ਦੂਜੇ ਨੂੰ ਪਿਆਰ ਕਰਦੇ ਸਨ। ਲੜਕੀ ਵੱਲੋਂ ਵਿਆਹ ਕਰਵਾਉਣ ਤੋਂ ਇਨਕਾਰ ਕਰਨ 'ਤੇ ਮੁਲਜ਼ਮ ਨੇ ਇਹ ਖ਼ੌਫ਼ਨਾਕ ਕਦਮ ਚੁੱਕਿਆ।

ਤਿੰਨ ਮੁਲਜ਼ਮ ਗ੍ਰਿਫ਼ਤਾਰ
author img

By

Published : Feb 2, 2019, 11:46 PM IST

ਜਲੰਧਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗੁਰਦੀਪ ਸਿੰਘ ਆਪਣੀ ਸਕੀ ਮਾਸੀ ਦੀ ਕੁੜੀ ਨਾਲ ਪਿਆਰ ਕਰਦਾ ਸੀ। ਗੁਰਦੀਪ ਸਿੰਘ ਹਿਮਾਚਲ ਪ੍ਰਦੇਸ਼ ਦੇ ਊਨਾ ਸ਼ਹਿਰ ਦਾ ਵਾਸੀ ਹੈ ਅਤੇ ਫ਼ੌਜ 'ਚ ਨੌਕਰੀ ਕਰਦਾ ਹੈ। ਗੁਰਦੀਪ ਆਪਣੀ ਮਾਸੀ ਦੀ ਕੁੜੀ ਨਾਲ ਵਿਆਹ ਕਰਵਾਉਣ ਚਾਹੁੰਦਾ ਸੀ ਪਰ ਲੜਕੀ ਨੇ ਉਸ ਨੂੰ ਮਨਾ ਕਰ ਦਿੱਤਾ। ਇਸ ਗੱਲ ਤੋਂ ਗੁਰਦੀਪ ਕਾਫ਼ੀ ਨਾਰਾਜ਼ ਸੀ।
ਲੜਕੀ 'ਤੇ ਤੇਜ਼ਾਬ ਸੁੱਟਣ ਲਈ 25 ਹਜ਼ਾਰ ਰੁਪਏ ਦੀ ਸੁਪਾਰੀ ਦਿੱਤੀ ਸੀ :
ਇਨੀਂ ਦਿਨੀਂ ਗੁਰਦੀਪ ਸਿੰਘ ਛੁੱਟੀ ਲੈ ਕੇ ਘਰ ਆਇਆ ਹੋਇਆ ਸੀ। ਉਸ ਨੇ ਲੜਕੀ ਨੂੰ ਸਬਕ ਸਿਖਾਉਣ ਲਈ ਆਪਣੀ ਭੂਆ ਦੇ ਮੁੰਡੇ ਜਸਵਿੰਦਰ ਸਿੰਘ ਨਾਲ ਮਿਲ ਕੇ ਯੋਜਨਾ ਬਣਾਈ। ਦੋਹਾਂ ਨੇ ਇਸ ਕੰਮ ਨੂੰ ਅੰਜਾਮ ਦੇਣ ਲਈ ਲੁਧਿਆਣਾ ਦੇ ਮਨੀ ਅਤੇ ਪ੍ਰੀਤ ਨੂੰ 25 ਹਜ਼ਾਰ ਦੀ ਸੁਪਾਰੀ ਦਿੱਤੀ।
ਇੰਜ ਦਿੱਤਾ ਵਾਰਦਾਤ ਨੂੰ ਅੰਜਾਮ :
ਪੀੜਤ ਲੜਕੀ ਜਲੰਧਰ ਸਥਿਤ ਇੱਕ ਨਿੱਜੀ ਹਸਪਤਾਲ 'ਚ ਲੈਬ ਟੈਕਨੀਸ਼ੀਅਨ ਵਜੋਂ ਕੰਮ ਕਰਦੀ ਹੈ। ਮਨੀ ਅਤੇ ਪ੍ਰੀਤ ਨੇ ਦੋ ਦਿਨ 28 ਅਤੇ 29 ਜਨਵਰੀ ਨੂੰ ਉਸ ਦੇ ਘਰ ਤੋਂ ਹਸਪਤਾਲ ਤੱਕ ਰੇਕੀ ਕੀਤੀ। 30 ਜਨਵਰੀ ਨੂੰ ਲੜਕੀ ਰਾਮਾ ਮੰਡੀ ਦੇ ਟਰਾਂਸਪੋਰਟ ਨਗਰ ਸਥਿਤ ਆਪਣੇ ਘਰੋਂ ਨੌਕਰੀ ਜਾਣ ਲਈ ਨਿਕਲੀ। ਜਦੋਂ ਉਹ ਪੀਏਪੀ ਚੌਕ ਨੇੜੇ ਆਟੋ ਬਦਲਣ ਲੱਗੀ ਤਾਂ ਦੋਹਾਂ ਮੁਲਜ਼ਮਾਂ ਨੇ ਉਸ 'ਤੇ ਤੇਜ਼ਾਬ ਸੁੱਟ ਦਿੱਤਾ। ਵਾਰਦਾਤ ਮਗਰੋਂ ਦੋਵੇਂ ਮੁਲਜ਼ਮ ਮੋਟਰਸਾਈਕਲ 'ਤੇ ਸਵਾਰ ਹੋ ਕੇ ਉੱਥੋਂ ਫ਼ਰਾਰ ਹੋ ਗਏ ਸਨ।
ਤਿੰਨ ਮੁਲਜ਼ਮ ਗ੍ਰਿਫ਼ਤਾਰ, ਚੌਥੇ ਦੀ ਭਾਲ ਜਾਰੀ :
ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇੰਸਪੈਕਟਰ ਸੁਖਦੇਵ ਸਿੰਘ ਦੀ ਪੁਲਿਸ ਪਾਰਟੀ ਵੱਲੋਂ ਮੁੱਖ ਮੁਲਜ਼ਮ ਗੁਰਦੀਪ ਸਿੰਘ ਵਾਸੀ ਡੀਡਨ ਥਾਣਾ ਹਰੋਲੀ ਜ਼ਿਲਾ ਊਨਾ ਤੋਂ ਗ੍ਰਿਫ਼ਤਾਰ ਕੀਤਾ ਗਿਆ। ਜਸਵਿੰਦਰ ਸਿੰਘ ਨੂੰ ਪਿੰਡ ਪਡੋਗਾ ਥਾਣਾ ਹਰੋਲੀ ਜ਼ਿਲ੍ਹਾ ਊਨਾ ਅਤੇ ਤੀਜੇ ਦੋਸ਼ੀ ਮਨੀ ਨੂੰ ਲੁਧਿਆਣਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਇਨ੍ਹਾਂ ਦੋਸ਼ੀਆਂ ਤੋਂ 2 ਮੋਟਰਸਾਈਕਲ ਅਤੇ 2 ਮੋਬਾਈਲ ਫ਼ੋਨ ਬਰਾਮਦ ਕੀਤੇ ਹਨ। ਚੌਥੇ ਮੁਲਜ਼ਮ ਪ੍ਰੀਤ ਦੀ ਭਾਲ ਜਾਰੀ ਹੈ।

undefined

ਪੰਜਾਬ ਸਰਕਾਰ ਵੱਲੋਂ ਸੈਰ ਸਪਾਟੇ ਨੰੂ ਵਿਕਸਤ ਕਰਨ ਲਈ 1200 ਕਰੋੜ ਰੁਪਏ ਦੀ ਵਿਆਪਕ ਯੋਜਨਾ ਤਿਆਰ-ਨਵਜੋਤ ਸਿੰਘ ਸਿੱਧੂ
150 ਕਰੋੜ ਰੁਪਏ ਦੀ ਲਾਗਤ ਨਾਲ ਸੈਰ-ਸਪਾਟੇ ਵਜੋਂ ਵਿਕਸਤ ਹੋਵੇਗਾ ਹਰੀਕੇ ਵੈੱਟਲੈਂਡ
ਹਲਕਾ ਜ਼ੀਰਾ ਅਤੇ ਪੱਟੀ ਵਿੱਚ ਸੀਵਰੇਜ ਪਾਉਣ ਲਈ 20-20 ਕਰੋੜ ਰੁਪਏ ਦੀ ਗ੍ਰਾਂਟ ਦੇਣ ਦਾ ਕੀਤਾ ਐਲਾਨ
ਹਰੀਕੇ (ਤਰਨ ਤਾਰਨ ) 2 ਫਰਵਰੀ :
ਪੰਜਾਬ ਸਰਕਾਰ ਵੱਲੋ ਏਸ਼ੀਅਨ ਡਿਵੈਲਪਮੈਂਟ ਬੈਂਕ ਦੇ ਸਹਿਯੋਗ ਨਾਲ 1200 ਕਰੋੜ ਰੁਪਏ ਖਰਚ ਕਰ ਕੇ ਰਾਜ ਵਿੱਚ ਸੈਰ ਸਪਾਟੇ ਨੂੰ ਵਿਕਸਤ ਕਰਨ ਲਈ ਵਿਆਪਕ ਯੋਜਨਾ ਤਿਆਰ ਕੀਤੀ ਗਈ ਹੈ। ਜਿਸ ਵਿੱਚੋਂ 150 ਕਰੋੜ ਰੁਪਏ ਖਰਚ ਕਰਕੇ ਹਰੀਕੇ ਵੈਟਲੈਂਡ ਨੰੂ ਅੰਤਰਰਾਸ਼ਟਰੀ ਪੱਧਰ ‘ਤੇ ਸੈਰ ਸਪਾਟੇ ਦੇ ਸਥਾਨ ਵਜੋਂ ਉਭਾਰਿਆ ਜਾਵੇਗਾ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੈਰ-ਸਪਾਟਾ, ਸੱਭਿਆਚਾਰਕ ਮਾਮਲੇ ਅਤੇ ਸਥਾਨਕ ਸਰਕਾਰਾਂ ਵਿਭਾਗ, ਦੇ ਮੰਤਰੀ ਸ੍ਰ. ਨਵਜੋਤ ਸਿੰਘ ਸਿੱਧੂ ਨੇ ਅੱਜ ਵਰਲਡ ਵੈਟਲੈਂਡ ਦਿਵਸ ਦੇ ਮੌਕੇ ‘ਤੇ ਹਰੀਕੇ ਹੈੱਡ ਵਰਕਸ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਨੰੂ ਸੰਬੋਧਨ ਕਰਦਿਆ ਕੀਤਾ। ਇਸ ਮੌਕੇ ਹਲਕਾ ਵਿਧਾਇਕ ਜ਼ੀਰਾ ਸ੍ਰੀ ਕੁਲਬੀਰ ਸਿੰਘ ਜ਼ੀਰਾ ਅਤੇ ਹਲਕਾ ਵਿਧਾਇਕ ਪੱਟੀ ਸ੍ਰੀ ਹਰਮਿੰਦਰ ਸਿੰਘ ਗਿੱਲ ਤੋਂ ਇਲਾਵਾ ਸੀਨੀਅਰ ਕਾਂਗਰਸੀ ਆਗੂ ਸ੍ਰੀ ਇੰਦਰਜੀਤ ਸਿੰਘ ਜ਼ੀਰਾ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਇਸ ਦੌਰਾਨ ਕੈਬਨਿਟ ਮੰਤਰੀ ਵੱਲੋਂ ਸੈਰ ਸਪਾਟਾ ਵਿਭਾਗ ਵੱਲੋਂ ਜਲਗਾਹਾਂ ਦੇ ਪੰਛੀਆਂ ਅਤੇ ਲੈਂਡ ਸਕੇਪ ਸਬੰਧੀ ਲਗਾਈ ਗਈ ਫੋਟੋ ਪ੍ਰਦਰਸ਼ਨੀ ਦਾ ਵੀ ਉਦਘਾਟਨ ਕੀਤਾ ਗਿਆ।ਇਸ ਮੌਕੇ ਉਹਨਾਂ ਵਿਧਾਨ ਸਭਾ ਹਲਕਾ ਜ਼ੀਰਾ ਅਤੇ ਪੱਟੀ ਵਿੱਚ  ਸੀਵਰੇਜ ਪਾਉਣ ਲਈ 20-20 ਕਰੋੜ ਰੁਪਏ ਦੀ ਰਾਸ਼ੀ ਦੇਣ ਦਾ ਵੀ ਐਲਾਨ ਕੀਤਾ।  
ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਹਰੀਕੇ ਵੈਟਲੈਂਡ ਨੰੂ ਸੈਰ ਸਪਾਟੇ ਵਜੋਂ ਵਿਕਸਤ ਕਰਨ ਲਈ ਮਾਹਿਰਾਂ ਵੱਲੋਂ ਇਕ ਵਿਆਪਕ ਯੋਜਨਾ ਤਿਆਰ ਕੀਤੀ ਗਈ ਹੈ, ਜੋ ਕਿ ਵਾਤਾਵਰਣ ਅਤੇ ਪੰਛੀ ਪ੍ਰੇਮੀਆਂ ਲਈ ਖਿੱਚ ਦਾ ਕੇਂਦਰ ਬਣੇਗੀ। ਉਨਾਂ ਦੱਸਿਆ ਕਿ ਸੈਰ ਸਪਾਟਾ ਵਿਭਾਗ ਵੱਲੋਂ ਇਥੇ 10 ਕਰੋੜ ਰੁਪਏ ਦੀ ਲਾਗਤ ਨਾਲ ਸੂਚਨਾ ਸੈਂਟਰ, ਬਰਡ ਵਾਚ ਟਾਵਰ, ਪੰਛੀਆਂ ਦੀਆਂ ਰੱਖਾਂ ਅਤੇ ਨਿਗਰਾਨੀ ਟਾਵਰ ਤੋਂ ਇਲਾਵਾ ਕੰਟੀਨ ਤੇ ਪਾਰਕਿੰਗ ਆਦਿ ਬਣਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਹਰੀਕੇ ਵੈੱਟਲੈਂਡ ਵਿਖੇ ਹਰ ਸਾਲ ਵੱਡੀ ਗਿਣਤੀ ਵਿੱਚ ਪ੍ਰਵਾਸੀ ਪੰਛੀ ਆਉਂਦੇ ਹਨ, ਇਸ ਸਾਲ ਇਥੇ ਰਿਕਾਰਡ ਲੱਗਭੱਗ 1 ਲੱਖ 25 ਹਜ਼ਾਰ ਪੰਛੀਆਂ ਦੀ ਆਮਦ ਹੋਈ ਹੈ। ਉਨਾਂ ਦੱਸਿਆ ਕਿ ਬਹੁਤ ਜਲਦੀ ਹੀ ਸੈਲਾਨੀਆਂ ਲਈ ਈ ਰਿਕਸ਼ਾ, ਸਾਈਕਲ ਅਤੇ ਬੋਟਿੰਗ ਆਦਿ ਸਹੂਲਤਾਂ ਤੋਂ ਇਲਾਵਾ ਹੋਰ ਸਹੂਲਤਾਂ ਵੀ  ਮੁਹੱਈਆ ਕਰਵਾਈਆਂ ਜਾਣਗੀਆਂ।
ਇਸ ਮੌਕੇ ਸ੍ਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਵਿਰਾਸਤੀ, ਸੱਭਿਆਚਾਰਕ, ਮੈਡੀਕਲ, ਧਾਰਮਿਕ ਅਤੇ ਈਕੋ ਟੂਰੀਜ਼ਮ ਨੰੂ ਬੜ੍ਹਾਵਾ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ ਦੱਸਿਆ ਕਿ ਹਰੀਕੇ ਜਲਗਾਹ ਨੰੂ ਸੈਰ ਸਪਾਟੇ ਵਜੋਂ ਵਿਕਸਤ ਕਰਨ ਲਈ 6 ਮਹੀਨਿਆਂ ਅੰਦਰ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ ਅਤੇ 3 ਸਾਲ ਦੇ ਅੰਦਰ ਇਸ ਨੰੂ ਪੂਰਾ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਉਨਾਂ ਕਿਹਾ ਕਿ ਹਰੀਕੇ ਵੈਟਲੈਂਡ ਵਿਖੇ ਜੰਗਲੀ ਜੜ੍ਹੀ ਬੂਟੀ ਨੰੂ ਹਟਾ ਕੇ ਵਾਟਰ ਲਿੱਲੀ ਅਤੇ ਕਮਲ ਆਦਿ ਦੇ ਬੂਟੇ ਲਗਾਏ ਜਾਣਗੇ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਮਸਰ ਗਾਈਡਲਾਈਨ ਅਨੁਸਾਰ ਹਰੀਕੇ ਵੈਟਲੈਂਡ ਨੰੂ ਪਹਿਲੇ  ਨੰਬਰ ਦੀ ਰਮਸਰ ਵੈਟਲੈਂਡ ਦਾ ਦਰਜਾ ਦਿੱਤਾ ਗਿਆ ਹੈ।  
ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸ੍ਰੀ ਕੁਲਬੀਰ ਸਿੰਘ ਜ਼ੀਰਾ ਅਤੇ ਸ੍ਰ. ਹਰਮਿੰਦਰ ਸਿੰਘ ਗਿੱਲ ਨੇ ਹਰੀਕੇ ਵੈਟਲੈਂਡ ਵਿਖੇ ਹੋਏ ਨਜ਼ਾਇਜ ਕਬਜ਼ਿਆਂ ਸਬੰਧੀ ਕੈਬਨਿਟ ਮੰਤਰੀ ਨੰੂ ਜਾਣਕਾਰੀ ਦਿੱਤੀ ਜਿਸ ‘ਤੇ ਮੰਤਰੀ ਵੱਲੋਂ ਨਜ਼ਾਇਜ਼ ਕਬਜ਼ੇ ਛੁਡਾਉਣ ਦੇ ਲਈ ਜਲਦ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ। 
ਇਸ ਮੌਕੇ ਸੈਰ ਸਪਾਟਾ ਵਿਭਾਗ ਵੱਲੋਂ ਸਕੂਲੀ ਵਿਦਿਆਰਥੀਆਂ ਨੰੂ ਜਲਗਾਹਾਂ ਅਤੇ ਪੰਛੀਆਂ ਸਬੰਧੀ ਵੀਡੀਓ ਪੇਸ਼ਕਾਰੀ ਵੀ ਦਿਖਾਈ ਗਈ ਅਤੇ ਜਲਗਾਹਾਂ ਤੇ ਵਾਤਾਵਰਨ ਸੰਤੁਲਨ ਸਬੰਧੀ ਵੀ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਕੂਲੀ ਵਿਦਿਆਰਥੀਆਂ ਵਿੱਚ ਪੇਂਟਿੰਗ ਮੁਕਾਬਲੇ ਕਰਵਾਏ ਗਏ, ਜਿਸ ਦੇ ਜੇਤੂ ਵਿਦਿਆਰਥੀਆਂ ਨੂੰ ਕੈਬਨਿਟ ਮੰਤਰੀ ਵੱਲੋਂ ਨਕਦ ਇਨਾਮ ਵੀ ਦਿੱਤੇ ਗਏੇ।      
ਇਸ ਤੋਂ ਪਹਿਲਾਂ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਪਿ੍ਰੰਸੀਪਲ ਸੈਕਟਰੀ ਸ੍ਰੀ ਵਿਕਾਸ ਪ੍ਰਤਾਪ ਅਤੇ ਡਵੀਜ਼ਨਲ ਜੰਗਲਾਤ ਅਫਸਰ ਸ੍ਰੀਮਤੀ ਕਲਪਨਾ ਸਿੰਘ ਵੱਲੋਂ ਮੁੱਖ ਮਹਿਮਾਨ ਸ੍ਰੀ ਨਵਜੋਤ ਸਿੰਘ ਸਿੱਧੂ ਦਾ ਰਸਮੀ ਸਵਾਗਤ ਕਰਦਿਆਂ ਹਾਜ਼ਰ ਲੋਕਾਂ ਨੰੂ ਜਲਗਾਹਾਂ ਦੀ ਮਹੱਤਤਾ ਅਤੇ ਵਾਤਾਵਰਨ ਸੰਤੁਲਨ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ। 
ਇਸ ਮੌਕੇ ਡਾਇਰੈਕਟਰ ਟੂਰਿਜ਼ਮ ਐੱਮ. ਐੱਸ. ਜੱਗੀ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ. ਗੁਰਮੀਤ ਸਿੰਘ ਮੁਲਤਾਨੀ, ਐਗਜੀਕਊਟਿਵ ਡਾਇਰੈਕਟਰ ਟੂਰਿਜ਼ਮ ਸ੍ਰੀ ਆਰ.ਐਸ. ਅਰੋੜਾ, ਐਸ.ਡੀ.ਐਮ. ਜ਼ੀਰਾ ਸ੍ਰੀ ਨਰਿੰਦਰ ਸਿੰਘ ਧਾਲੀਵਾਲ, ਸਹਾਇਕ ਕਮਿਸ਼ਨਰ ਸ੍ਰ. ਰਣਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਲੋਕ ਅਤੇ ਸਕੂਲੀ ਵਿਦਿਆਰਥੀ ਹਾਜ਼ਰ ਸਨ।
ETV Bharat Logo

Copyright © 2025 Ushodaya Enterprises Pvt. Ltd., All Rights Reserved.