ਜਲੰਧਰ: ਸ਼ਹਿਰ ਦੇ ਗੜ੍ਹਾ ਕੈਂਟ ਇਲਾਕੇ ਵਿੱਚ ਇੱਕ ਨੌਜਵਾਨ ਵੱਲੋਂ ਖੁਦਕੁਸ਼ੀ ਕੀਤੇ ਜਾਣ ਦੀ ਘਟਨਾ ਸਾਹਮਣੇ ਆਈ ਹੈ। ਮ੍ਰਿਤਕ ਦੀ ਸ਼ਨਾਖਤ 24 ਸਾਲਾ ਰਾਹੁਲ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਨੌਜਵਾਨ ਦਾ ਇੱਕ ਕੁੜੀ ਨਾਲ ਪ੍ਰੇਮ ਪ੍ਰਸੰਗ ਚੱਲ ਰਿਹਾ ਸੀ, ਜਿਸ ਵਿਚਾਲੇ ਮੁਬਾਈਲ ਦੇ ਚੈਟਿੰਗ ਦੌਰਾਨ ਦੋਹਾਂ ਦਾ ਝਗੜਾ ਹੋ ਗਿਆ। ਝਗੜੇ ਮਗਰੋਂ ਨੌਜਵਾਨ ਨੇ ਪੱਖੇ ਨਾਲ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ।
ਘਟਨਾ ਦੀ ਸੂਚਨਾ ਮਿਲਦੇ ਹੀ ਜਲੰਧਰ ਥਾਣਾ ਨੰਬਰ-7 ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲੈ ਲਿਆ ਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜਿਆ ਗਿਆ ਹੈ।
ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਰਾਤ ਨੂੰ ਉਸ ਦੇ ਭਰਾ ਦਾ ਕਿਸੇ ਕੁੜੀ ਨਾਲ ਝਗੜਾ ਹੋਇਆ ਸੀ, ਜਿਸ ਤੋਂ ਬਾਅਦ ਸਵੇਰੇ ਉਸ ਦੇ ਕੰਮ ਜਾਣ ਮਗਰੋਂ ਰਾਹੁਲ ਨੇ ਖੁਦਕੁਸ਼ੀ ਕਰ ਲਈ।
ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਦਰਵਾਜ਼ਾ ਤੋੜ ਕੇ ਮ੍ਰਿਤਕ ਨੂੰ ਹੇਠਾਂ ਲਾਇਆ। ਜਾਂਚ ਅਧਿਕਾਰੀ ਮੁਤਾਬਕ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦੇ ਅਧਾਰ 'ਤੇ ਮਾਮਲਾ ਦਰਜ ਕਰ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ।