ਜਲੰਧਰ: ਕੋਰੋਨਾ ਮਹਾਂਮਾਰੀ ਨੂੰ ਲੈ ਕੇ ਪੰਜਾਬ ਸਰਕਾਰ ਪੂਰੀ ਤਰ੍ਹਾਂ ਸਖ਼ਤ ਹੈ। ਕੋਰੋਨਾ ਦੇ ਫ਼ੈਲਾਅ ਨੂੰ ਰੋਕਣ ਦੇ ਲਈ ਪੰਜਾਬ ਸਰਕਾਰ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ, ਜਿਨ੍ਹਾਂ ਦਾ ਪਾਲਣ ਕਰਨਾ ਜ਼ਰੂਰੀ ਹੈ।
ਜਲੰਧਰ ਦੇ ਵਿੱਚ ਅਜਿਹਾ ਹੀ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿੱਚ ਇੱਕ ਜਨਰਲ ਡਾਕਟਰ ਵੱਲੋਂ ਕਲੀਨਿਕ ਚਲਾਇਆ ਜਾ ਰਿਹਾ ਹੈ। ਉਹ ਕੋਰੋਨਾ ਹਦਾਇਤਾਂ ਦੀ ਉਲੰਘਣਾ ਕਰ ਰਿਹਾ ਹੈ ਅਤੇ ਕਲੀਨਿਕ ਵਿੱਚ 5 ਤੋਂ ਵੱਧ ਮਰੀਜ਼ ਇਲਾਜ਼ ਦੇ ਲਈ ਆਏ ਹੋਏ ਹਨ। ਡਾਕਟਰ ਨੇ ਦੱਸਿਆ ਕਿ ਉਸ ਨੇ ਆਯੂਰਵੈਦਿਕ ਦੇ ਵਿੱਚ ਬੀ.ਐੱਮ.ਐੱਸ ਕੀਤੀ ਹੋਈ ਹੈ।
ਪੰਜਾਬ ਵਿੱਚ ਧਾਰਾ 144 ਲੱਗੇ ਹੋਣ ਦੇ ਬਾਵਜੂਦ ਪੁਲਿਸ ਵੱਲੋਂ ਐੱਫ਼.ਆਈ.ਆਰ ਕਰਨ ਦੀ ਬਜਾਏ ਡਾਕਟਰ ਦਾ ਸਿਰਫ 2,000 ਦਾ ਚਲਾਨ ਕੱਟਿਆ ਗਿਆ, ਜਿਸ ਨੂੰ ਲੈ ਕੇ ਪੱਤਰਕਾਰਾਂ ਵੱਲੋਂ ਪੁਲਿਸ ਨੂੰ ਸਵਾਲ ਕੀਤੇ ਗਏ।
ਜਦੋਂ ਇਸ ਮਾਮਲੇ ਸਬੰਧੀ ਡੀਸੀਪੀ ਗੁਰਮੀਤ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਕਿਸੇ ਜਨਤਕ ਸਮਾਗਮ ਵਿੱਚ 5 ਤੋਂ ਜ਼ਿਆਦਾ ਲੋਕਾਂ ਦੇ ਇਕੱਠੇ ਹੋਣ ਦੀ ਮਨਾਹੀ ਹੈ, ਪਰ ਉਹ ਮੈਡੀਕਲ ਕਲੀਨਿਕ ਹੈ ਅਤੇ ਇਸ ਬਾਰੇ ਕੋਈ ਵੀ ਕਾਰਵਾਈ ਨਹੀਂ ਬਣਦੀ।
ਉਨ੍ਹਾਂ ਨੇ ਕਿਹਾ ਕਿ ਜੋ ਮਾਮਲਾ ਹੈ, ਉਸ ਦੀ ਦੁਬਾਰਾਂ ਤੋਂ ਜਾਂਚ ਕੀਤੀ ਜਾਵੇਗੀ ਅਤੇ ਬਣਦੀ ਕਾਰਵਾਈ ਕੀਤੀ ਜਾਵੇਗੀ।