ਜਲੰਧਰ: ਅੱਜ ਸੰਯੁਕਤ ਕਿਸਾਨ ਮੋਰਚੇ ਵੱਲੋਂ ਇੱਕ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਪ੍ਰੈੱਸ ਕਾਨਫਰੰਸ ਵਿੱਚ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੇ ਨਾਲ-ਨਾਲ ਪੈਟਰੋਲ ਪੰਪ ਐਸੋਸੀਏਸ਼ਨ ਅਤੇ ਟਰਾਂਸਪੋਰਟ ਐਸੋਸੀਏਸ਼ਨ ਦੇ ਨੁਮਾਇੰਦੇ ਵੀ ਹਿੱਸਾ ਲੈਣ ਲਈ ਪਹੁੰਚੇ। ਪ੍ਰੈੱਸ ਵਾਰਤਾ ਦਾ ਮੁੱਖ ਮੁੱਦਾ ਮਹਿੰਗਾਈ ਸੀ। ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਦਿਨੋਂ-ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਮਹਿੰਗਾਈ ਕਾਰਨ ਸਮਾਜ ਦੇ ਕਿਸੇ ਇੱਕ ਤਬਕੇ ਨੂੰ ਨਹੀਂ ਬਲਕਿ ਹਰ ਤਬਕੇ ਨੂੰ ਭਾਰੀ ਨੁਕਸਾਨ ਉਠਾਉਣਾ ਪੈ ਰਿਹਾ ਹੈ।
ਉਨ੍ਹਾਂ ਕਿਹਾ ਕਿ ਇੱਕ ਪਾਸੇ ਜਿੱਥੇ ਡੀਜ਼ਲ ਅਤੇ ਪੈਟਰੋਲ ਮਹਿੰਗਾ ਹੋਣ ਕਰਕੇ ਟਰਾਂਸਪੋਰਟ ਦਾ ਕੰਮ ਬਿਲਕੁਲ ਠੱਪ ਹੋ ਗਿਆ ਹੈ, ਅਤੇ ਇਸ ਦਾ ਨੁਕਸਾਨ ਆਮ ਜਨਤਾ ਨੂੰ ਹੋ ਰਿਹਾ ਹੈ, ਦੂਸਰੇ ਪਾਸੇ ਆਮ ਲੋਕਾਂ ਵੀ ਪੈਟਰੋਲ ਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਤੋਂ ਬਹੁਤ ਪ੍ਰੇਸ਼ਾਨ ਹੋ ਰਹੇ ਹਨ।
ਸੰਯੁਕਤ ਮੋਰਚੇ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਹੈ। ਕਿ ਅੱਠ ਜੁਲਾਈ ਨੂੰ ਉਹ ਆਪਣੇ ਵਾਹਨਾਂ ਨੂੰ ਘਰਾਂ ਤੋਂ ਬਾਹਰ ਕੱਢ ਕੇ ਸਟੇਟ ਹਾਈਵੇ ਨੈਸ਼ਨਲ ਹਾਈਵੇ ਦੇ ਸਾਈਡਾਂ ‘ਤੇ ਖੜ੍ਹੇ ਕਰਨ ਅਤੇ ਜੋ ਦਿਨ ਬ ਦਿਨ ਵਧ ਰਹੀਆਂ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਹਨ। ਇਸ ‘ਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ 8 ਜੁਲਾਈ ਨੂੰ ਸਵੇਰੇ 10 ਵਜੇ ਤੋਂ ਲੈ ਕੇ 12 ਵਜੇ ਤੱਕ ਕਿਸਾਨ ਅਤੇ ਦੂਜੇ ਲੋਕ ਸੜਕਾਂ ਦੇ ਕਿਨਾਰੇ ਆਪਣੇ ਟਰੈਕਟਰ, ਗੱਡੀਆਂ, ਕਾਰਾਂ ਤੇ ਮੋਟਰਾਂ ਖੜ੍ਹੀ ਕਰਕੇ ਹੋਰਨ ਬਜਾ ਕੇ ਕੇਂਦਰ ਸਰਕਾਰ ਖ਼ਿਲਾਫ਼ ਮਹਿੰਗਾਈ ਖ਼ਿਲਾਫ਼ ਰੋਸ ਜਤਾਉਣਗੇ।
ਇਹ ਵੀ ਪੜ੍ਹੋ:ਕੈਪਟਨ ਦੀ ਕੋਠੀ ਘੇਰਨ ਪਹੁੰਚੇ ਸਨ ਭਾਜਪਾ ਵਰਕਰਾਂ ਨੂੰ ਪੁਲਿਸ ਨੇ ਵਾਟਰ ਕੈਨਿਨ ਨਾਲ ਝੰਬੇ