ਜਲੰਧਰ: ਇੱਥੋਂ ਦੇ ਕਸਬਾ ਨਕੋਦਰ ਦੇ ਪਿੰਡ ਬਿੱਲੀ ਚਾਓ ਦੇ ਵਾਸੀ ਇੱਕ ਪੱਤਰਕਾਰ ਉੱਤੇ ਕੁਝ ਵਿਅਕਤੀਆਂ ਵੱਲੋਂ ਜਾਨਲੇਵਾ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲਾਵਰਾਂ ਨੇ ਪੱਤਰਕਾਰ ਦੇ ਘਰ ਵਿੱਚ ਵੜ ਕੇ ਉਸ ਨਾਲ ਕੁੱਟ-ਮਾਰ ਕੀਤੀ ਹੈ।
ਹਮਲਾਵਰਾਂ ਨੇ ਲਖਬੀਰ ਸਿੰਘ ਨੂੰ ਬੁਰੀ ਤਰ੍ਹਾਂ ਜ਼ਖਮੀ ਕਰਨ ਤੋਂ ਬਾਅਦ ਉਸ ਨੂੰ ਸਿਵਲ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਹੈ। ਇਸ ਸਬੰਧ ਵਿੱਚ ਲਖਬੀਰ ਸਿੰਘ ਨੇ ਕਿਹਾ ਕਿ ਉਹ ਕੁਝ ਦਿਨ ਪਹਿਲਾਂ ਨਸ਼ਿਆਂ ਦੇ ਖ਼ਿਲਾਫ਼ ਖਰੜਾ ਲਾ ਰਹੇ ਸਨ ਜਿਸ ਤੋਂ ਦੇਖਦੇ ਹੋਏ ਕੁਝ ਸ਼ਰਾਰਤੀ ਅਨਸਰਾਂ ਨੇ ਜਾਂ ਫਿਰ ਜਿਹੜੇ ਨਸ਼ਾ ਵੇਚਦੇ ਹਨ ਉਨ੍ਹਾਂ ਨੇ ਉਸ ਉਤੇ ਹਮਲਾ ਕਰ ਦਿੱਤਾ।
ਏਐਸਆਈ ਸੁਖਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਪੀੜਤ ਦੇ ਬਿਆਨ ਲੈ ਲਏ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।