ETV Bharat / state

ਕੈਬਨਿਟ ਮੰਤਰੀ ਭਾਰਤ ਭੂਸ਼ਨ ਨੂੰ ਕੈਬਨਿਟ 'ਚੋਂ ਬਾਹਰ ਕਰਨਾ ਚਾਹੀਦੈ: ਖਹਿਰਾ - ਪੰਜਾਬ

ਪੰਜਾਬੀ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਖਹਿਰਾ ਨੇ ਕੀਤੀ ਪ੍ਰੈਸ ਕਾਨਫ਼ਰੰਸ। ਜਲੰਧਰ ਵਿਖੇ ਕੀਤੀ ਇਸ ਪ੍ਰੈਸ ਕਾਨਫ਼ਰੰਸ ਤੋਂ ਬਾਅਦ ਪਾਕਿ 'ਤੇ ਹੋਏ ਹਵਾਈ ਸਟਰਾਈਕ ਦੀ ਕੀਤੀ ਸ਼ਲਾਘਾ। ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ 'ਤੇ ਇੱਕ ਡੀਐੱਸਪੀ ਨੂੰ ਧਮਕਾਉਣ ਲਈ ਕੀਤੀ ਕਾਰਵਾਈ ਕਰਨ ਦੀ ਮੰਗ, ਕਿਹਾ ਦੇਣਗੇ ਆਸ਼ੂ ਦੇ ਘਰ ਬਾਹਰ ਧਰਨਾ।

ਪੰਜਾਬੀ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਖਹਿਰਾ
author img

By

Published : Feb 26, 2019, 7:02 PM IST

ਜਲੰਧਰ: ਪੰਜਾਬੀ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਖਹਿਰਾ ਨੇ ਜਲੰਧਰ ਵਿੱਚ ਇੱਕ ਪ੍ਰੈਸ ਕਾਨਫ਼ਰੰਸ ਕੀਤੀ। ਇਸ ਪ੍ਰੈੱਸ ਕਾਨਫ਼ਰੰਸ ਤੋਂ ਬਾਅਦ ਈਟੀਵੀ ਭਾਰਤ ਦੇ ਪੱਤਰਕਾਰ ਨਾਲ ਗੱਲ ਕਰਦਿਆਂ ਭਾਰਤ ਵੱਲੋਂ ਪਾਕਿਸਤਾਨ 'ਤੇ ਕੀਤੇ ਗਏ ਹਵਾਈ ਸਟ੍ਰਾਈਕ ਦੀ ਸ਼ਲਾਘਾ ਕੀਤੀ। ਭਾਰਤ ਭੂਸ਼ਣ ਵਲੋਂ ਡੀਐਸਪੀ ਨੂੰ ਧਮਕਾਉਣ ਦੇ ਮਾਮਲੇ 'ਤੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਪੰਜਾਬੀ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਖਹਿਰਾ
ਖਹਿਰਾ ਨੇ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਦੋਵੇਂ ਦੇਸ਼ ਨਿਊਕਲੀਅਰ ਪਾਵਰ ਹਨ। ਆਉਣ ਵਾਲੇ ਸਮੇਂ ਵਿੱਚ ਇਸ ਚੀਜ਼ ਨੂੰ ਵੀ ਧਿਆਨ 'ਚ ਰੱਖਣਾ ਚਾਹੀਦਾ ਹੈ ਕਿ ਲੜਾਈ ਵਾਲਾ ਸੀਨ ਨਾ ਹੋਵੇ। ਉਨ੍ਹਾਂ ਕਿਹਾ ਕਿ ਜੇਕਰ ਦੋਹਾਂ ਦੇਸ਼ਾਂ ਦੀ ਆਪਸ ਵਿੱਚ ਲੜਾਈ ਹੁੰਦੀ ਹੈ ਤੇ ਇਸ ਦਾ ਸਭ ਤੋਂ ਜ਼ਿਆਦਾ ਖਮਿਆਜ਼ਾ ਪੰਜਾਬ ਨੂੰ ਭੁਗਤਣਾ ਪਵੇਗਾ। ਇਸ ਲਈ ਇਸ ਮਸਲੇ ਨੂੰ ਗੱਲਬਾਤ ਰਾਹੀਂ ਹੱਲ ਕੀਤਾ ਜਾਣਾ ਚਾਹੀਦਾ ਹੈ।ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਵੱਲੋਂ ਇੱਕ ਡੀਐੱਸਪੀ ਨੂੰ ਧਮਕਾਏ ਜਾਣ ਦੀ ਆਡੀਓ ਵਾਇਰਲ ਹੋਣ 'ਤੇ ਵੀ ਸੁਖਪਾਲ ਖਹਿਰਾ ਨੇ ਆਪਣੀ ਪ੍ਰਤੀਕਿਰਿਆ ਦਿੱਤੀ। ਸੁਖਪਾਲ ਖਹਿਰਾ ਨੇ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਭਾਰਤ ਭੂਸ਼ਨ ਵਿਰੁੱਧ ਕਾਰਵਾਈ ਨਹੀਂ ਕਰਦੇ ਤਾਂ ਉਹ ਆਸ਼ੂ ਦੇ ਘਰ ਦੇ ਬਾਹਰ ਧਰਨਾ ਦੇਣਗੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਆਸ਼ੂ ਨੂੰ ਕੈਬਨਿਟ ਚੋਂ ਬਾਹਰ ਕਰਨਾ ਚਾਹੀਦਾ ਹੈ।

Story.....PB_JLD_Devender_sukhpal khaira on air strike and Ludhiana issue

No of files.....01

Feed thru : ftp
ਐਂਕਰ : ਪੰਜਾਬੀ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਖਹਿਰਾ ਨੇ ਅੱਜ ਜਲੰਧਰ ਵਿੱਚ ਇੱਕ ਪ੍ਰੈਸ ਕਾਨਫਰੰਸ ਕੀਤੀ । ਇਸ ਪ੍ਰੈੱਸ ਕਾਨਫਰੰਸ ਤੋਂ ਬਾਅਦ ਸਾਡੇ ਨਾਲ ਗੱਲ ਕਰਦੇ ਭਾਰਤ ਵੱਲੋਂ ਪਾਕਿਸਤਾਨ ਦੀ ਧਰਤੀ ਤੇ ਕੀਤੇ ਗਏ ਏਅਰ ਸਟਰਾਈਕ ਬਾਰੇ ਬੋਲਦੇ ਉਨ੍ਹਾਂ ਨੇ ਕਿਹਾ ਕਿ ਪੂਰਾ ਦੇਸ਼ ਇਸ ਦੀ ਸ਼ਲਾਘਾ ਕਰ ਰਿਹਾ ਹੈ ਅਤੇ ਉਹ ਵੀ ਇਸ ਦੀ ਸ਼ਲਾਘਾ ਕਰਦੇ ਹਨ । ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਦੋਨੋ ਦੇਸ਼ ਨਿਊਕਲੀਅਰ ਪਾਵਰ ਹਨ । ਆਉਣ ਵਾਲੇ ਸਮੇਂ ਦੇ ਵਿੱਚ ਇਸ ਚੀਜ਼ ਨੂੰ ਵੀ ਧਿਆਨ ਚ ਰੱਖਣਾ ਚਾਹੀਦਾ ਹੈ ਕਿ ਲੜਾਈ ਵਾਲਾ ਸੀਨ ਨਾ ਹੋਵੇ । ਉਨ੍ਹਾਂ ਕਿਹਾ ਕਿ ਜੇਕਰ ਦੋਨਾਂ ਦੇਸ਼ਾਂ ਦੀ ਆਪਸ ਵਿੱਚ ਲੜਾਈ ਹੁੰਦੀ ਹੈ ਤੇ ਇਸ ਦਾ ਸਭ ਤੋਂ ਜ਼ਿਆਦਾ ਖਮਿਆਜ਼ਾ ਪੰਜਾਬ ਨੂੰ ਭੁਗਤਣਾ ਪਵੇਗਾ । ਇਸ ਲਈ ਇਸ ਮਸਲੇ ਨੂੰ ਗੱਲਬਾਤ ਰਾਹੀਂ ਹੱਲ ਕੀਤਾ ਜਾਣਾ ਚਾਹੀਦਾ ਹੈ 

ਬਾਈਟ : ਸੁਖਪਾਲ ਖੈਰਾ ( ਪ੍ਰਧਾਨ ਪੰਜਾਬੀ ਏਕਤਾ ਪਾਰਟੀ )

ਉਧਰ ਦੂਸਰੇ ਪਾਸੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਵੱਲੋਂ ਇੱਕ ਡੀਐੱਸਪੀ ਨੂੰ ਧਮਕਾਏ ਜਾਣ ਦੀ ਆਡੀਓ ਵਾਇਰਲ ਹੋਣ ਤੋਂ ਬਾਅਦ ਸੁਖਪਾਲ ਖਹਿਰਾ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ । ਸੁਖਪਾਲ ਖਹਿਰਾ ਨੇ ਕਿਹਾ ਹੈ ਕਿ ਜਿਸ ਤਰੀਕੇ ਨਾਲ ਮੰਤਰੀ ਇੱਕ ਡੀਐੱਸਪੀ ਨੂੰ ਉਨ੍ਹਾਂ ਦੀ ਡਿਊਟੀ ਤੋਂ ਰੋਕਦੇ ਹੋਏ ਆਪਣੀ ਮਰਜ਼ੀ ਚਲਾਉਣ ਦੀ ਕੋਸ਼ਿਸ਼ ਕਰ ਰਹੇ ਨੇ ਅਤੇ ਡੀਐੱਸਪੀ ਨੂੰ ਧਮਕਾਉਣ ਦੀ ਕੋਸ਼ਿਸ਼ ਕਰ ਰਹੇ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਤੇ ਤੁਰੰਤ ਕਾਰਵਾਈ ਕਰਦੇ ਹੋਏ ਇਸ ਮੰਤਰੀ ਨੂੰ ਕੈਬਨਿਟ ਚੋਂ ਬਾਹਰ ਕਰਨਾ ਚਾਹੀਦਾ ਹੈ 

ਬਾਈਟ : ਸੁਖਪਾਲ ਖੈਰਾ ( ਪ੍ਰਧਾਨ ਪੰਜਾਬੀ ਏਕਤਾ ਪਾਰਟੀ )

Devender Singh
Jalandhar
7087245458, 9872289465

ETV Bharat Logo

Copyright © 2025 Ushodaya Enterprises Pvt. Ltd., All Rights Reserved.