ਜਲੰਧਰ: ਇੱਕ ਪਾਸੇ ਜਿੱਥੇ ਪੂਰੇ ਦੇਸ਼ ’ਚ ਕੋਰੋਨਾ ਕਰਕੇ ਲੌਕਡਾਊਨ ਦੀ ਸਥਿਤੀ ਬਣੀ ਹੋਈ ਹੈ। ਗੱਲ ਕੀਤੀ ਜਾਵੇ ਸੂਬੇ ਦੀ ਤਾਂ ਪੰਜਾਬ ਚ ਵੀ ਲੌਕਡਾਊਨ ਲੱਗਿਆ ਹੋਇਆ ਹੈ। ਨਾਲ ਹੀ ਪੁਲਿਸ ਪ੍ਰਸ਼ਾਸਨ ਵੱਲੋਂ ਲੋਕਾਂ ਨਾਲ ਸਖਤੀ ਨਾਲ ਕੋਰੋਨਾ ਨਿਯਮਾਂ ਦੀ ਪਾਲਣਾ ਕਰਵਾਈ ਜਾ ਰਹੀ ਹੈ ਪਰ ਦੂਜੇ ਪਾਸੇ ਕੁਝ ਲੋਕ ਇਸ ਤਰ੍ਹਾਂ ਦੇ ਵੀ ਹਨ ਜੋ ਕੋਰੋਨਾ ਨਿਯਮਾਂ ਦੀਆਂ ਧੱਜੀਆਂ ਸ਼ਰੇਆਮ ਉਡਾ ਰਹੇ ਹਨ ਅਤੇ ਆਪਣੀ ਮਨ ਮਰਜ਼ੀ ਕਰਦੇ ਹੋਏ ਨਜ਼ਰ ਆ ਰਹੇ ਹਨ। ਜਿਸ ਨੂੰ ਵੇਖ ਕੇ ਸਾਫ ਲੱਗ ਰਿਹਾ ਹੈ ਕਿ ਇਨ੍ਹਾਂ ਨੂੰ ਨਾ ਤਾਂ ਕਾਨੂੰਨ ਦੀ ਪਰਵਾਹ ਹੈ ਅਤੇ ਨਾ ਹੀ ਆਪਣੀ ਅਤੇ ਆਪਣੇ ਲੋਕਾਂ ਦੀ ਜਾਨ ਦੀ ਪਰਵਾਹ।
ਖਾਨ ਸਾਬ੍ਹ ਨੇ ਮਨਾਇਆ ਜਨਮਦਿਨ
ਇਸੇ ਤਰ੍ਹਾਂ ਦਾ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ ਜਿੱਥੇ ਪੰਜਾਬੀ ਗਾਇਕ ਗਾਨ ਸਾਬ੍ਹ ਬੜੀ ਹੀ ਧੂਮਧਾਮ ਨਾਲ ਆਪਣਾ ਜਨਮਦਿਨ ਮਨਾਉਂਦੇ ਹੋਏ ਨਜਰ ਆਏ। ਦੱਸ ਦਈਏ ਕਿ ਗਾਇਕ ਖਾਨ ਸਾਬ੍ਹ ਦੇ ਦੋਸਤਾਂ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਜਨਮਦਿਨ ’ਤੇ ਸਰਪ੍ਰਾਈਜ਼ ਪਾਰਟੀ ਦਿੱਤੀ। ਇਸ ਦੌਰਾਨ ਖਾਨ ਸਾਬ੍ਹ ਅਤੇ ਉਨ੍ਹਾਂ ਦੇ ਦੋਸਤਾਂ ਵੱਲੋਂ ਖੂਬ ਜਸ਼ਨ ਮਨਾਇਆ ਗਿਆ। ਸਭ ਤੋਂ ਹੈਰਾਨ ਕਰਨ ਵਾਲੀ ਗੱਲ ਇਹ ਸੀ ਕਿ ਜਨਮਦਿਨ ਦੇ ਜਸ਼ਨ ਦੌਰਾਨ ਨਾ ਤਾਂ ਸਮਾਜਿਕ ਦੂਰੀ ਦਾ ਧਿਆਨ ਰੱਖਿਆ ਗਿਆ ਅਤੇ ਨਾ ਹੀ ਕਿਸੇ ਨੇ ਮਾਸਕ ਪਾਇਆ ਹੋਇਆ ਸੀ।
ਕਾਬਿਲੇਗੌਰ ਹੈ ਕਿ ਇਹ ਵੀਡੀਓ ਸੋਸ਼ਲ ਮੀਡੀਆ ’ਤੇ ਖੂਬ ਵਾਇਰਲ ਹੋ ਰਹੀ ਹੈ। ਲੋਕ ਪ੍ਰਸ਼ਾਸਨ ਲੋਕ ਪੁੱਛ ਰਹੇ ਹਨ ਕੀ ਸਾਰੇ ਨਿਯਮ ਅਤੇ ਕਾਨੂੰਨ ਆਮ ਲੋਕਾਂ ਦੇ ਲਈ ਹੀ ਨਹੀਂ ਇਨ੍ਹਾਂ ਵੱਡੇ ਲੋਕਾਂ ਦੇ ਲਈ ਨਹੀਂ।