ਫ਼ਗਵਾੜਾ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਪੰਜਾਬ ਪ੍ਰਦੇਸ਼ ਧਾਰਮਿਕ ਕਮੇਟੀ ਵੱਲੋਂ ਲੰਗਰ ਲਗਾਇਆ ਗਿਆ। ਫ਼ਗਵਾੜਾ ਦੇ ਖੇੜਾ ਰੋਡ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪਰਬ ਦੇ ਮੌਕੇ ਪੰਜਾਬ ਪ੍ਰਦੇਸ਼ ਧਾਰਮਿਕ ਕਮੇਟੀ ਵੱਲੋਂ ਲੰਗਰ ਦਾ ਆਯੋਜਨ ਕੀਤਾ ਗਿਆ ਜਿਸ ਦਾ ਉਦਘਾਟਨ ਐਨਆਰਆਈ ਸੁਰੇਸ਼ ਮੱਲ੍ਹਣ ਨੇ ਆਪਣੇ ਕਰ ਕਮਲਾ ਨਾਲ ਕੀਤਾ।
ਇਸ ਮੌਕੇ ਸੁਰੇਸ਼ ਮੱਲ੍ਹਣ ਨੇ ਕਿਹਾ ਕਿ ਸਮੁੱਚੇ ਸੰਸਾਰ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦੱਸਿਆ ਗਿਆ ਵਧੀਆ ਮਾਰਗ ਅੱਜ ਸਾਰੇ ਸਮਾਜ ਦੇ ਲੋਕਾਂ ਦੇ ਹਿੱਤ ਦੇ ਵਿੱਚ ਮਾਰਗ ਦਰਸ਼ਕ ਬਣ ਕੇ ਸਾਹਮਣੇ ਆਇਆ ਹੈ, ਅਤੇ ਸਮੁੱਚੇ ਵਿਸ਼ਵ ਦੇ ਸਮੁੱਚੇ ਦੇਸ਼ ਭਾਰਤ ਤੇ ਪੰਜਾਬ ਦੇ ਲੋਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਉੱਤੇ ਚੱਲ ਕੇ ਆਪਣਾ ਜੀਵਨ ਗੁਜ਼ਾਰਨਾ ਚਾਹੀਦਾ ਹੈ। ਇਸ ਨਾਲ ਹੀ ਉਨ੍ਹਾਂ ਕਿਹਾ ਕਿ ਸਮਾਜ ਦੀ ਸੇਵਾ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ: ਸੂਫੀ ਗਾਇਕ ਸਤਿੰਦਰ ਸਰਤਾਜ ਨੇ ਸੁਲਤਾਨਪੁਰ ਲੋਧੀ ਦੀ ਧਰਤੀ 'ਤੇ ਲਾਈ ਸੰਗੀਤ ਦੀ ਛਹਿਬਰ
ਇਸ ਮੌਕੇ ਸ਼ਹਿਰ ਦੀਆਂ ਕਈ ਉੱਘੀਆਂ ਸ਼ਖ਼ਸੀਅਤਾਂ ਅਤੇ ਐਮਸੀ ਸਾਹਿਬਾਨ ਵੀ ਮੌਜੂਦ ਰਹੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਸ ਮਹਾਨ ਪੁਰਬ 'ਤੇ ਲੋਕਾਂ ਨੂੰ ਇਹੀ ਸਿੱਖਿਆ ਲੈਣੀ ਚਾਹੀਦੀ ਹੈ ਕਿ ਸਮਾਜ ਦੇ ਵਿੱਚ ਚੰਗਾ ਕੰਮ ਕਰਨ ਨਾਲ ਹੀ ਚੰਗਾ ਫਲ ਮਿਲਦਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚੰਗਿਆਈ ਨੂੰ ਲੈ ਕੇ ਅੱਜ ਸਮੁੱਚਾ ਵਿਸ਼ਵ ਉਨ੍ਹਾਂ ਨੂੰ ਯਾਦ ਕਰ ਰਿਹਾ ਹੈ ਤੇ ਉਨ੍ਹਾਂ ਦੇ ਪਵਿੱਤਰ ਦਿਹਾੜੇ ਮੌਕੇ ਅੱਜ ਹਰ ਕੋਈ ਨਤਮਸਤਕ ਹੋ ਰਿਹਾ ਹੈ।