ਫਗਵਾੜਾ : ਜਲੰਧਰ ਜੀਟੀ ਰੋਡ 'ਤੇ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਇੱਕ ਵਿਦਿਆਰਥੀ ਨੇ ਪੀਜੀ ਦੀ ਬਿਲਡਿੰਗ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ। ਤੁਹਾਨੂੰ ਦੱਸ ਦਈਏ ਕਿ ਮ੍ਰਿਤਕ ਦੀ ਪਛਾਣ ਸੋਨੂੰ ਵਜੋਂ ਹੋਈ ਹੈ।
ਜਾਣਕਾਰੀ ਮੁਤਾਬਕ ਮ੍ਰਿਤਕ ਸੋਨੂੰ ਬੀਟੈੱਕ ਦੇ ਆਖ਼ਰੀ ਸਾਲ ਦਾ ਵਿਦਿਆਰਥੀ ਸੀ। ਉਕਤ ਵਿਦਿਆਰਥੀ ਨੇ ਮਰਨ ਤੋਂ ਪਹਿਲਾਂ ਸੁਸਾਇਡ ਨੋਟ ਵੀ ਲਿਖਿਆ ਸੀ।
ਪੁਲਿਸ ਨੇ ਸੁਸਾਇਡ ਨੋਟ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਇਸ ਬਾਰੇ ਐੱਸਐੱਚ ਓਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾ ਘਰ ਵਿੱਚ ਪੋਸਟਮਾਰਟਮ ਲਈ ਰੱਖ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਈਟੀਵੀ ਭਾਰਤ ਦੀ ਖ਼ਬਰ ਦਾ ਅਸਰ, ਪਲਾਸਟਿਕ ਮੁਕਤ ਸ਼ਹਿਰ ਬਣੇਗਾ ਪਟਿਆਲਾ
ਪੁਲਿਸ ਇਸ ਸੁਸਾਈਡ ਦੇ ਪਿੱਛੇ ਦੇ ਕਾਰਨ ਦੀ ਜਾਂਚ ਵਿੱਚ ਲੱਗੀ ਹੋਈ ਹੈ ਅਤੇ ਜਲਦ ਹੀ ਇਸ ਦਾ ਖੁਲਾਸਾ ਕਰੇਗੀ।