ETV Bharat / state

ਵਿਦੇਸ਼ ਤੋਂ ਆਏ 7 ਲੋਕਾਂ ਦੀ ਸਿਵਲ ਸਰਜਨ ਨੇ ਜਾਰੀ ਕੀਤੀ ਸੂਚੀ

author img

By

Published : Mar 14, 2020, 2:05 PM IST

ਲੁਧਿਆਣਾ ਵਿੱਚ ਸਿਹਤ ਵਿਭਾਗ ਵਲੋਂ ਵਿਦੇਸ਼ ਤੋਂ ਵਾਪਸ ਮੁਲਕ ਪਰਤਣ ਵਾਲੇ 7 ਲੋਕਾਂ ਦੇ ਨਾਂਅ ਜਾਰੀ ਕੀਤੇ ਗਏ ਹਨ। ਸੋਸ਼ਲ ਮੀਡੀਆ ਉੱਤੇ ਇਹ ਸੂਚੀ ਵਾਇਰਲ ਹੋ ਰਹੀ ਹੈ।

ludhiana civil surgeon, corona impacted country
ਫ਼ੋਟੋ

ਲੁਧਿਆਣਾ: ਕੋਰੋਨਾ ਵਾਇਰਸ ਨੂੰ ਲੈ ਕੇ ਜਿੱਥੇ ਪੂਰੀ ਦੁਨੀਆਂ ਵਿੱਚ ਹਾਹਾਕਾਰ ਦਾ ਮਾਹੌਲ ਹੈ, ਉੱਥੇ ਹੀ ਸ਼ਹਿਰ ਦੇ ਸਿਹਤ ਵਿਭਾਗ ਵੱਲੋਂ 7 ਨਾਵਾਂ ਦੀ ਇੱਕ ਸੂਚੀ ਜਾਰੀ ਕੀਤੀ ਗਈ ਹੈ। ਪੁਲਿਸ ਦੀ ਮਦਦ ਨਾਲ ਇਹ 7 ਵਿਅਕਤੀ ਲੱਭੇ ਜਾ ਰਹੇ ਹਨ। ਇਹ ਉਹ 7 ਲੋਕ ਹਨ, ਜੋ ਹਾਲ ਹੀ 'ਚ ਵਿਦੇਸ਼ਾਂ ਤੋਂ ਵਾਪਸ ਆਏ ਹਨ ਅਤੇ ਉਨ੍ਹਾਂ ਦੇਸ਼ਾਂ ਨਾਲ ਉਨ੍ਹਾਂ ਦੇ ਸੰਬੰਧ ਹਨ, ਜਿੱਥੇ ਕੋਰੋਨਾ ਵਾਇਰਸ ਦੀ ਮਾਰ ਹੈ।

ਲੁਧਿਆਣਾ ਦੇ ਸਿਵਲ ਸਰਜਨ ਡਾਕਟਰ ਰਾਜੇਸ਼ ਬੱਗਾ ਨੇ ਇਨ੍ਹਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਰਫ਼ ਸਾਵਧਾਨੀ ਦੇ ਤੌਰ 'ਤੇ ਹੀ ਇਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਇਹ ਉਨ੍ਹਾਂ 7 ਲੋਕਾਂ ਦੀ ਸੂਚੀ ਹੈ, ਜੋ ਹਾਲ ਹੀ ਦੇ ਵਿੱਚ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਦੇਸ਼ਾਂ ਦਾ ਦੌਰਾ ਕਰ ਕੇ ਲੁਧਿਆਣਾ ਪਰਤੇ ਹਨ। ਸੋਸ਼ਲ ਮੀਡੀਆ ਉੱਤੇ ਇਹ ਸੂਚੀ ਲਗਾਤਾਰ ਵਾਇਰਲ ਹੋ ਰਹੀ ਹੈ।

ਲੋਕਾਂ ਦੀ ਸਿਵਲ ਸਰਜਨ ਨੇ ਜਾਰੀ ਕੀਤੀ ਸੂਚੀ।

ਹਾਲਾਂਕਿ, ਇਹ ਸੂਚੀ ਕਿਸੇ ਕੋਰੋਨਾ ਵਾਇਰਸ ਮਰੀਜ਼ਾਂ ਜਾਂ ਸ਼ੱਕੀ ਮਰੀਜ਼ਾਂ ਦੀ ਨਹੀਂ ਹੈ, ਸਗੋਂ ਸਿਰਫ਼ ਸਾਵਧਾਨੀ ਦੇ ਤੌਰ 'ਤੇ ਉਨ੍ਹਾਂ ਦਾ ਭਾਲ ਜਾਰੀ ਹੈ, ਤਾਂ ਕਿ ਉਨ੍ਹਾਂ ਦੀ ਜਾਂਚ ਹੋ ਸਕੇ। ਇਨ੍ਹਾਂ ਲੋਕਾਂ ਦੀ ਭਾਲ ਲਈ ਲੁਧਿਆਣਾ ਦੇ ਸਿਵਲ ਸਰਜਨ ਵੱਲੋਂ ਪੰਜਾਬ ਪੁਲਿਸ ਦੀ ਵੀ ਮਦਦ ਲਈ ਜਾ ਰਹੀ ਹੈ। ਸਿਵਲ ਸਰਜਨ ਨੇ ਕਿਹਾ ਹੈ ਕਿ ਭਾਰਤ ਸਰਕਾਰ ਵੱਲੋਂ ਵਿਦੇਸ਼ਾਂ ਤੋਂ ਪਰਤੇ ਉਨ੍ਹਾਂ ਲੋਕਾਂ ਦੀ ਸੂਚੀ ਸੂਬਾ ਸਰਕਾਰਾਂ ਨੂੰ ਸੌਂਪੀਆਂ ਗਈਆਂ ਹਨ ਅਤੇ ਸੂਬਾ ਸਰਕਾਰ ਵੱਲੋਂ ਵੱਖ ਵੱਖ ਜ਼ਿਲ੍ਹਿਆਂ ਨੂੰ ਵੀ ਸੌਂਪੀਆਂ ਗਈਆਂ।

ਸੋ, ਇੱਕ ਪਾਸੇ ਜਿੱਥੇ ਕੋਰੋਨਾ ਵਾਇਰਸ ਨੂੰ ਲੈ ਕੇ ਲਗਾਤਾਰ ਅਫਵਾਹਾਂ ਫੈਲਦੀਆਂ ਜਾ ਰਹੀਆਂ ਹਨ, ਉੱਥੇ ਹੀ ਸੋਸ਼ਲ ਮੀਡੀਆ 'ਤੇ ਲੁਧਿਆਣਾ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਇਹ ਸੂਚੀ ਤੇਜ਼ੀ ਨਾਲ ਫੈਲ ਰਹੀ ਹੈ। ਹਾਲਾਂਕਿ, ਸਿਵਲ ਸਰਜਨ ਨੇ ਇਹ ਸਾਫ ਕਰ ਦਿੱਤਾ ਹੈ ਕਿ ਇਹ ਲੋਕ ਸਿਰਫ਼ ਵਾਇਰਸ ਪ੍ਰਭਾਵਿਤ ਦੇਸ਼ਾਂ ਤੋਂ ਪਰਤੇ ਹਨ, ਕੋਈ ਸ਼ੱਕੀ ਮਰੀਜ਼ ਨਹੀਂ ਹੈ।

ਇਹ ਵੀ ਪੜ੍ਹੋ: ਸਿੱਧੂ ਦਾ ਚੈਨਲ ਰਾਹੀਂ ਲੋਕਾਂ ਨਾਲ ਜੁੜਣ ਦਾ ਵਿੱਲਖਣ ਢੰਗ: ਅਮਨ ਅਰੋੜਾ

ETV Bharat Logo

Copyright © 2024 Ushodaya Enterprises Pvt. Ltd., All Rights Reserved.