ETV Bharat / state

ਆਪਣੀ ਹੀ ਸਰਕਾਰ ਖ਼ਿਲਾਫ਼ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ! - ਸਾਂਸਦ ਮਨੀਸ਼ ਤਿਵਾੜੀ

ਮਨੀਸ਼ ਤਿਵਾੜੀ (Manish Tewari) ਅੱਜ ਆਪਣੀ ਹੀ ਸਰਕਾਰ ਦੇ ਖ਼ਿਲਾਫ਼ ਬੋਲਦੇ ਨਜ਼ਰ ਆਏ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਨੇ 2017 ਦੀਆਂ ਚੋਣਾਂ ‘ਚ ਜੋ ਵਾਅਦੇ ਪੰਜਾਬੀਆਂ ਨਾਲ ਕੀਤੇ ਸਨ। ਉਨ੍ਹਾਂ ਵਿੱਚੋਂ ਹਾਲੇ ਕੁਝ ਵਾਅਦੇ ਪੂਰੇ ਨਹੀਂ ਕੀਤੇ ਹਨ।

ਆਪਣੀ ਹੀ ਸਰਕਾਰ ਖ਼ਿਲਾਫ਼ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

author img

By

Published : Sep 15, 2021, 5:49 PM IST

ਜਲੰਧਰ: ਕਾਂਗਰਸੀ ਸਾਂਸਦ (Congress MP) ਮਨੀਸ਼ ਤਿਵਾੜੀ (Manish Tewari) ਅੱਜ ਆਪਣੀ ਹੀ ਸਰਕਾਰ ਦੇ ਖ਼ਿਲਾਫ਼ ਬੋਲਦੇ ਨਜ਼ਰ ਆਏ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਨੇ 2017 ਦੀਆਂ ਚੋਣਾਂ ‘ਚ ਜੋ ਵਾਅਦੇ ਪੰਜਾਬੀਆਂ ਨਾਲ ਕੀਤੇ ਸਨ। ਉਨ੍ਹਾਂ ਵਿੱਚੋਂ ਹਾਲੇ ਕੁਝ ਵਾਅਦੇ ਪੂਰੇ ਨਹੀਂ ਕੀਤੇ ਹਨ। ਇਸ ਮੌਕੇ ਉਨ੍ਹਾਂ ਨੇ 2022 ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਤੇ ਮੌਜੂਦਾਂ ਕਾਂਗਰਸ ਸਰਕਾਰ (Congress Government) ਦੀ ਕਾਰਗੁਜਾਰੀ ਨੂੰ ਵੇਖ ਕੇ ਹੀ ਪੰਜਾਬ ਦੇ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਵੀ ਕੀਤੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਿਛਲੇ ਲੰਬੇ ਸਮੇਂ ਤੋਂ ਹਾਲਾਤ ਠੀਕ ਨਾ ਹੋਣ ਕਰਕੇ ਪੰਜਾਬ ਸਰਕਾਰ (PUNJAB Government) ਕੁਝ ਵਾਅਦੇ ਪੂਰੇ ਨਹੀਂ ਕਰ ਸਕੀ। ਹਾਲਾਂਕਿ ਉਹ ਬਾਅਦ ਵੀ ਆਪਣੇ ਇਸ ਬਿਆਨ ਨੂੰ ਸਰਕਾਰ ਦੇ ਕੁਝ ਚੰਗੇ ਕੰਮ ਗਿਣਾਕੇ ਕਵਰਅੱਪ ਵੀ ਕਰਦੇ ਨਜ਼ਰ ਆਏ।

ਇਸ ਮੌਕੇ ਕਾਂਗਰਸੀ ਸਾਂਸਦ ਮਨੀਸ਼ ਤਿਵਾੜੀ ਨੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ‘ਤੇ ਬੋਲਦਿਆ ਕਿਹਾ ਕਿ ਪੰਜਾਬ ਸਰਕਾਰ(PUNJAB Government) ਵੱਲੋਂ ਮਾਮਲੇ ਦੀ ਜਾਂਚ ਕਰ ਰਹੇ ਕੁਵੰਰ ਵਿਜੇ ਪ੍ਰਤਾਪ ਨੇ ਸਹੀ ਢੰਗ ਨਾਲ ਮਾਮਲੇ ਦੀ ਜਾਂਚ ਨਹੀਂ ਕੀਤੀ। ਜਿਸ ਕਰਕੇ ਗੁਰੂ ਸਾਹਿਬ ਦੀ ਬੇਅਦਬੀ ਦਾ ਮਾਮਲਾ ਹੱਲ ਨਹੀਂ ਹੋ ਸਕਿਆ।

ਆਪਣੀ ਹੀ ਸਰਕਾਰ ਖ਼ਿਲਾਫ਼ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਬਹਿਬਲ ਕਲਾਂ ਗੋਲੀ ਕਾਂਡ ‘ਤੇ ਉਨ੍ਹਾਂ ਨੇ ਕਿਹਾ ਕਿ ਇਹ ਗੋਲੀ ਕਾਂਡ ਅਕਾਲੀ-ਭਾਜਪਾ ਸਰਕਾਰ ਦੇ ਇਸ਼ਾਰੇ ‘ਤੇ ਕੀਤਾ ਗਿਆ ਸੀ। ਜਿਸ ਦੀ ਜਾਂਚ ਵੀ ਜਾਰੀ ਹੈ। ਅਤੇ ਜਲਦ ਹੀ ਗੋਲੀ ਕਾਂਡ ਦੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ।

ਇਸ ਮੌਕੇ ਮਨੀਸ਼ ਤਿਵਾੜੀ ਨੇ ਕੇਂਦਰ ਸਰਕਾਰ ‘ਤੇ ਵੀ ਜਾਮ ਕੇ ਨਿਸ਼ਾਨੇ ਸਾਧੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਗਲਤ ਨੀਤੀਆ ਕਰਕੇ ਅੱਜ ਭਾਰਤ ਵਿੱਚ ਪੈਟਰੋਲ ਤੇ ਡੀਜ਼ਲ (Petrol and diesel) ਦੀਆਂ ਕੀਮਤਾਂ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹਨ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪਿਛਲੇ 7 ਮਹੀਨਿਆ ਵਿੱਚ ਪੈਟਰੋਲ ਅਤੇ ਡੀਜ਼ਲ ‘ਤੇ ਟੈਕਸ ਲਗਾਕੇ 25 ਲੱਖ ਕਰੋੜ ਕਮਾਉਣ ਦਾ ਦਾਆਵਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਬੀਜੇਪੀ (BJP) ਦੀ ਲੀਡਰਾਂ ਨੇ ਆਪਣੀ ਜੇਬਾਂ ਭਰਨ ਦੇ ਲਈ ਪੂਰੇ ਦੇਸ਼ ਦੇ ਲੋਕਾਂ ‘ਤੇ ਜ਼ੁਲਮ ਕੀਤਾ ਹੈ।

ਇਹ ਵੀ ਪੜ੍ਹੋ:ਪਰਮਰਾਜ ਉਮਰਾਨੰਗਲ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਦਿੱਤੇ ਇਹ ਆਦੇਸ਼

ETV Bharat Logo

Copyright © 2024 Ushodaya Enterprises Pvt. Ltd., All Rights Reserved.