ਜਲੰਧਰ: ਕੋਰੋਨਾ ਵਾਇਰਸ ਨੇ ਸਾਰੀ ਦੁਨੀਆਂ ਵਿੱਚ ਆਪਣੇ ਪੈਰ ਪਸਾਰ ਲਏ ਹਨ, ਵਾਇਰਸ ਕਾਰਨ ਬਹੁਤ ਜਾਨਾਂ ਜਾ ਚੁੱਕੀਆਂ ਹਨ, ਕੋਰੋਨਾ ਵਾਇਰਸ ਤੋਂ ਬਚਅ ਲਈ ਸਰਕਾਰਾਂ ਵੱਲੋਂ ਕਈ ਅਹਿਮ ਕਦਮ ਚੁੱਕੇ ਜਾ ਰਹੇ ਹਨ। ਸਰਕਾਰਾਂ ਨੇ ਸਕੂਲ, ਕਾਲਜ, ਸਿਨੇਮਾ ਘਰ ਕੁਝ ਸਮੇਂ ਲਈ ਬੰਦ ਕਰਨ ਦੇ ਆਦੇਸ਼ ਦਿੱਤੇ ਹਨ ਤੇ ਲੋਕਾਂ ਨੂੰ ਭੀੜ ਵਾਲੀਆਂ ਜਗ੍ਹਾਂ 'ਤੇ ਨਾ ਜਾਣ ਦੀਆਂ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ।
ਕੋਰੋਨਾ ਵਾਇਰਸ ਦਾ ਅਸਰ ਹੁਣ ਵਿਆਹਾਂ ਤੇ ਹੋਰ ਸਮਾਗਮਾਂ 'ਤੇ ਵੀ ਪੈਣਾ ਸ਼ੁਰੂ ਹੋ ਗਿਆ ਹੈ। ਕੋਰੋਨਾ ਵਾਇਰਸ ਦੇ ਚੱਲਦਿਆਂ ਜਲੰਧਰ ਦੇ ਇੱਕ ਪਰਿਵਾਰ ਨੇ ਵਿਆਹ ਦੀ ਤਰੀਕ ਅੱਗੇ ਪਾ ਦਿੱਤੀ ਹੈ। ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਪ੍ਰਸ਼ਾਂਤ ਚੱਡਾ ਨੇ ਦੱਸਿਆ ਕਿ ਉਸਦਾ ਵਿਆਹ ਇਸ ਮਹੀਨੇ ਦੀ 27 ਮਾਰਚ ਨੂੰ ਹੋਣਾ ਸੀ ਪਰ ਕੋਰੋਨਾ ਵਾਇਰਸ ਦੇ ਚੱਲਦਿਆਂ ਉਨ੍ਹਾਂ ਨੇ ਆਪਣਾ ਵਿਆਹ ਅੱਗੇ ਪਾ ਦਿੱਤਾ ਹੈ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਉਹ ਸਾਰੇ ਸਰਕਾਰ ਦਾ ਸਾਥ ਦੇਣਾ ਚਾਹੁੰਦੇ ਹਨ।
ਇਹ ਵੀ ਪੜੋ: ਜਿੱਤੇਗਾ ਪੰਜਾਬ: ਨਵਜੋਤ ਸਿੱਧੂ ਵੱਲੋਂ 'ਧਰਮ ਯੁੱਧ' ਦਾ ਐਲਾਨ
ਮੁੰਡੇ ਦੇ ਪਿਤਾ ਦਿਨੇਸ਼ ਚੱਡਾ ਨੇ ਦੱਸਿਆ ਕਿ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਚੱਲਦਿਆਂ ਉਨ੍ਹਾਂ ਨੇ ਆਪਣੇ ਮੁੰਡੇ ਦੇ ਵਿਆਹ ਨੂੰ ਅੱਗੇ ਪਾ ਦਿੱਤਾ ਹੈ ਅਤੇ ਉਨ੍ਹਾਂ ਦੇ ਮੁੰਡੇ ਦਾ ਵਿਆਹ 27 ਮਾਰਚ ਨੂੰ ਹੋਣਾ ਸੀ ਤੇ ਹੁਣ ਉਸ ਦਾ ਵਿਆਹ 17 ਮਈ ਨੂੰ ਕੀਤਾ ਜਾਵੇਗਾ।