ਜਲੰਧਰ: ਕੇਂਦਰ ਸਰਕਾਰ ਵੱਲੋਂ ਜਲ ਸ਼ਕਤੀ ਅਭਿਆਨ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਜਿਸ ਵਿਚ ਪਾਣੀ ਦਾ ਪੱਧਰ ਉੱਚਾ ਚੁੱਕਣ ਲਈ 1866 ਨਵੇਂ ਪ੍ਰੋਜੈਕਟ ਸ਼ੁਰੂ ਹੋਣਗੇ ਅਤੇ ਪੰਦਰਾਂ ਅਗਸਤ ਤੱਕ ਸਾਰੇ ਪ੍ਰਾਜੈਕਟ ਮੁਕੰਮਲ ਹੋਣਗੇ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜਲ ਸ਼ਕਤੀ ਅਭਿਆਨ ਦੇ ਚੇਅਰਮੈਨ ਆਰ. ਕੇ. ਕਸ਼ਿਅਪ ਨੇ ਦੱਸਿਆ ਕਿ ਉਨ੍ਹਾਂ ਦੀ ਪੰਜ ਮੈਂਬਰਾਂ ਦੀ ਟੀਮ ਪੰਜਾਬ ਦੇ ਵੱਖ-ਵੱਖ ਇਲਾਕਿਆਂ 'ਚ ਦੌਰਾ ਕਰੇਗੀ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਜਲੰਧਰ ਵਿੱਚ ਕੁੱਲ ਗਿਆਰਾਂ ਬਲਾਕ ਹਨ ਜਿਨ੍ਹਾਂ ਵਿਚੋਂ ਦਸ ਬਲਾਕ ਡਾਰਕ ਜ਼ੋਨ ਵਿੱਚ ਸ਼ਾਮਲ ਹਨ।
ਇਹ ਵੀ ਪੜ੍ਹੋ: ਸਿਮਰਜੀਤ ਬੈਂਸ ਨੇ ਮੁੜ ਦਹੁਰਾਈ ਰਾਜਸਥਾਨ ਤੋਂ ਪਾਣੀ ਦੀ ਕੀਮਤ ਵਸੂਲੇ ਜਾਣ ਦੀ ਮੰਗ
ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਪਿੰਡਾਂ ਦੇ ਛੱਪੜਾਂ ਦੇ ਪਾਣੀ ਨੂੰ ਕਿਵੇਂ ਸਾਫ਼ ਕੀਤਾ ਜਾਵੇਗਾ ਅਤੇ ਫੋਰਸ ਵਿਭਾਗ ਵੱਲੋਂ ਪਾਣੀ ਦੀ ਖ਼ਪਤ ਕਰਕੇ ਪੌਦੇ ਲਗਾਉਣ ਦਾ ਕੰਮ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਾਣੀ ਨੂੰ ਵਾਪਸ ਜ਼ਮੀਨ ਵਿੱਚ ਭੇਜਣ ਲਈ ਸਾਰੇ ਘਰਾਂ ਵਿੱਚ ਉਦਯੋਗ ਪਲਾਂਟ, ਰੇਨ ਵਾਟਰ ਤੇ ਹਵਾ ਸਟਿੰਗ ਪਲਾਂਟ ਲਗਾਉਣ ਦੀ ਜ਼ਰੂਰਤ ਹੈ।