ਜਲੰਧਰ:ਪੰਜਾਬ ਵਿਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨੋ ਦਿਨ ਵੱਧਦਾ ਜਾ ਰਿਹਾ ਹੈ। ਕੋਰੋਨਾ ਨੂੰ ਮੱਦੇਨਜ਼ਰ ਰੱਖਦੇ ਹੋਏ ਪ੍ਰਸ਼ਾਸਨ ਨੇ ਪਿੰਡਾਂ ਦੀਆਂ ਪੰਚਾਇਤਾਂ ਨਾਲ ਮੀਟਿੰਗ ਕੀਤੀ ਹੈ। ਮੀਟਿੰਗ ਦੌਰਾਨ ਐੱਸ.ਆਈ ਗੁਰਜੀਤ ਕੌਰ ਨੇ ਸਰਪੰਚਾਂ ਪੰਚਾਂ ਨੂੰ ਆਪਣੇ ਆਪਣੇ ਪਿੰਡਾਂ ਵਿਚ ਠਕਿਰੀ ਪਹਿਰੇ ਲਗਾਉਣ ਲਈ ਕਿਹਾ ਤੇ ਜੋ ਵਿਅਕਤੀ ਉਲੰਘਣਾ ਕਰੇਗਾ ਉਸ ਖਿਲਾਫ ਪੁਲਿਸ ਕਾਰਵਾਈ ਦੀ ਗੱਲ ਕਹੀ।
ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨਾ ਜ਼ਰੂਰੀ
ਐੱਸ.ਆਈ ਗੁਰਜੀਤ ਕੌਰ ਨੇ ਕਿਹਾ ਹੈ ਕਿ ਡਿਪਟੀ ਕਮਿਸ਼ਨਰ ਦੇ ਹੁਕਮਾਂ ਮੁਤਾਬਿਕ ਕੋਰੋਨਾ ਦੀ ਭਿਆਨਕ ਬਿਮਾਰੀ ਨੂੰ ਦੇਖਦੇ ਹੋਏ ਪਿੰਡਾਂ ਵਾਲਿਆਂ ਨੂੰ ਠਕਿਰੀ ਪਹਿਰੇ ਲਗਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਰਾਂ ਤੋਂ ਬਾਹਰ ਨਿਕਲਣ ਸਮੇਂ ਮਾਸਕ ਜਰੂਰ ਪਹਿਨਣ ਤੇ ਹੋਰ ਕੋਰੋਨਾ ਹਿਦਾਇਤਾਂ ਦਡੀ ਵੀ ਪਾਲਣਾ ਕਰਨ।
ਪੰਚਾਇਤਾਂ ਨੇ ਪ੍ਰਸ਼ਾਸਨ ਨਾਲ ਕੀਤਾ ਵਾਅਦਾ
ਪਿੰਡਾਂ ਦੇ ਸਰਪੰਚਾਂ ਨੇ ਪੁਲਿਸ ਨੂੰ ਵਿਸ਼ਵਾਸ਼ ਦਿਵਾਇਆ ਹੈ ਕਿ ਅਸੀਂ ਸਰਕਾਰ ਦੇ ਨਿਯਮਾਂ ਦੀ ਪਾਲਣਾ ਕਰਾਂਗੇ ਅਤੇ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਦਾ ਪੂਰਾ ਸਹਿਯੋਗ ਦੇਵਾਂਗੇ।
ਜ਼ਿਕਰਯੋਗ ਹੈ ਕਿ ਪੰਜਾਬ ਵਿਚ ਕੋਰੋਨਾ ਮਹਾਂਮਾਰੀ ਦੇ ਕੇਸਾਂ ਦੀ ਗਿਣਤੀ ਦਿਨੋਂ ਦਿਨ ਵਧਦੀ ਜਾ ਰਹੀ ਹੈ। ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਘਰੋ ਨਿਕਲਣ ਸਮੇਂ ਹਮੇਸ਼ਾ ਮਾਸਕ ਪਹਿਣ ਕੇ ਹੀ ਨਿਕਲੋ ਅਤੇ ਇਸਦੇ ਨਾਲ ਹੀ ਸੋਸ਼ਲ ਡਿਸਟੈਸਿੰਗ ਬਣਾਈ ਰੱਖਣ ਦੀ ਅਪੀਲ ਕੀਤੀ ਹੈ।
ਇਹ ਵੀ ਪੜੋ: