ਜਲੰਧਰ: ਕਸਬਾ ਫਿਲੌਰ ਦੇ ਪਿੰਡ ਅੱਪਰਾ ਵਿਖੇ ਬੀਤੇ ਦਿਨ ਅੰਬੇਡਕਰ ਸੈਨਾ ਇਕਾਈ ਵੱਲੋਂ ਇਲਾਕੇ ’ਚ ਵਧ ਰਹੀਆਂ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਦੇ ਸਬੰਧ ’ਚ ਪੁਲਿਸ ਚੌਕੀ ਦਾ ਘਿਰਾਓ ਕਰਨ ਦਾ ਨਿਰਣਾ ਲਿਆ ਗਿਆ ਸੀ। ਪਰ ਮੌਕੇ ਦੀ ਨਜ਼ਾਕਤ ਨੂੰ ਸਮਝਤਿਆਂ ਪੁਲਿਸ ਵੱਲੋਂ ਪਹਿਲ ਕਦਮੀ ਕਰਦਿਆਂ ਅੰਬੇਡਕਰ ਸੈਨਾ ਦੇ ਫਿਲੌਰ ਇਕਾਈ ਦੇ ਪ੍ਰਧਾਨ ਦੀਪਕ ਰਸੂਲਪੁਰੀ ਅਤੇ ਉਨ੍ਹਾਂ ਦੇ ਸਾਥੀਆਂ ਨਾਲ ਬੈਠਕ ਕੀਤੀ ਗਈ । ਇਸ ਬੈਠਕ ਦੌਰਾਨ ਪੁਲਿਸ ਵੱਲੋਂ ਪਿੰਡ ਅੱਪਰਾ ਵਿਖੇ ਹੋ ਰਹੀਆਂ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਜਲਦ ਹੀ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ।
ਇਸ ਮੌਕੇ ਬੋਲਦੇ ਹੋਏ ਪ੍ਰਧਾਨ ਦੀਪਕ ਰਸੂਲਪੁਰੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਜੋ ਪੁਲਿਸ ਪ੍ਰਸ਼ਾਸ਼ਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਣਾ ਸੀ, ਪਰ ਪੁਲਿਸ ਪ੍ਰਸ਼ਾਸ਼ਨ ਵੱਲੋਂ ਭਰੋਸਾ ਦਿੱਤੇ ਜਾਣ ਤੋਂ ਬਾਅਦ ਹੁਣ ਪ੍ਰਦਰਸ਼ਨ ਨਹੀਂ ਕੀਤਾ ਜਾ ਰਿਹਾ । ਉਨ੍ਹਾਂ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਮੀਟਿੰਗ ਬੈਠਕ ’ਚ ਮੁੱਖ ਤੌਰ ਤੇ ਸੋਹੇਲ ਕਾਸੀ ਮੀਰ (ਆਈਪੀਐੱਸ) ਸ਼ਾਮਲ ਹੋਏ ਸਨ। ਉਨ੍ਹਾਂ ਦੱਸਿਆ ਕਿ ਸੋਹੇਲ ਕਾਸੀ ਮੀਰ ਵੱਲੋਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਹੈ ਕਿ ਉਨ੍ਹਾਂ ਦੇ ਪਿੰਡ ’ਚ ਜਿਹੜੀਆਂ ਵੀ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਹੋਈਆਂ ਹਨ, ਉਨ੍ਹਾਂ ਨੂੰ ਜਲਦ ਹੀ ਸੁਲਝਾ ਲਿਆ ਜਾਵੇਗਾ।