ਜਲੰਧਰ: ਜ਼ਿਲ੍ਹੇ ਦੇ ਕਸਬਾ ਫਿਲੌਰ ਦੇ ਨਜ਼ਦੀਕੀ ਪਿੰਡ ਕਾਲੇ ਗੰਨਾ ਵਿਖੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇੱਕ ਵਿਅਕਤੀ ਦੀ ਲਾਸ਼ ਮਿਲੀ। ਮੌਕੇ ’ਤੇ ਮੌਜੂਦ ਪਿੰਡ ਦੇ ਲੋਕਾਂ ਨੇ ਤੁਰੰਤ ਇਸਦੀ ਜਾਣਕਾਰੀ ਪੁਲਿਸ ਨੂੰ ਦਿੱਤੀ
ਮਾਮਲੇ ਸਬੰਧੀ ਏਐਸਆਈ ਜੈ ਗੋਪਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਕਾਲੇ ਗੰਨਾ ਵਿਖੇ ਪਿੰਡ ਵਾਸੀਆਂ ਨੇ ਇਤਲਾਹ ਦਿੱਤੀ ਸੀ ਕਿ ਖੂਹ ਚੋਂ ਇੱਕ ਪਰਵਾਸੀ ਮਜਦੂਰ ਦੀ ਲਾਸ਼ ਮਿਲੀ ਹੈ। ਜਿਸ ਤੋਂ ਬਾਅਦ ਉਨ੍ਹਾਂ ਨੇ ਪਿੰਡ ਦੇ ਲੋਕਾਂ ਦੀ ਮਦਦ ਨਾਲ ਲਾਸ਼ ਨੂੰ ਬਾਹਰ ਕੱਢਿਆ ਅਤੇ ਉਸਦੀ ਤਲਾਸ਼ੀ ਲੈਣ ਉਸ ਦੇ ਆਧਾਰ ਕਾਰਡ ਤੋਂ ਪਛਾਣ ਹੋਈ।
ਇਹ ਵੀ ਪੜੋ: ਮਿਲੋ ਭਾਰਤ ਦੇ ਇਸ ਵੱਡੇ ਠੱਗ ਨੂੰ ਜਿਸ ਨੇ ਕੈਪਟਨ ਦੇ ਸਮੇਤ ਵੱਡੇ ਸਿਆਸਤਦਾਨ ਠੱਗੇ
ਉਨ੍ਹਾਂ ਨੇ ਇਹ ਵੀ ਦੱਸਿਆ ਕਿ ਖੂਹ ਚ ਲਾਸ਼ ਕਿਸ ਤਰ੍ਹਾਂ ਆਈ ਇਸਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਵੀ ਨਹੀਂ ਪਤਾ ਕਿ ਵਿਅਕਤੀ ਨੇ ਖੁਦ ਖੂਹ ਚ ਛਾਲ ਮਾਰ ਕੇ ਆਤਮ ਹੱਤਿਆ ਕੀਤੀ ਜਾਂ ਫਿਰ ਕਿਸੇ ਨੇ ਇਸ ਨੂੰ ਮਾਰਿਆ। ਫਿਲਹਾਲ ਉਨ੍ਹਾਂ ਨੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੂੰ ਇਸਦੀ ਇਤਲਾਹ ਦੇ ਦਿੱਤੀ ਹੈ ਅਤੇ ਲਾਸ਼ ਨੂੰ ਸਿਵਲ ਹਸਪਤਾਲ ਵਿਖੇ ਭਿਜਵਾ ਦਿੱਤਾ ਗਿਆ ਹੈ।