ETV Bharat / state

ਪੰਜਾਬੀ ਮਾਂ ਬੋਲੀ ਨਾਲ ਹੋ ਰਿਹੈ ਮਤਰੇਆਂ ਵਰਗਾ ਵਤੀਰਾ

author img

By

Published : Sep 18, 2019, 3:25 PM IST

Updated : Sep 18, 2019, 6:42 PM IST

ਦੇਸ਼ ਵਿੱਚ ਇਸ ਵੇਲ਼ੇ ਇੱਕ ਦੇਸ਼ ਇੱਕ ਭਾਸ਼ਾ ਦਾ ਮੁੱਦਾ ਗਰਮਾਇਆ ਹੋਇਆ ਹੈ, ਪਰ ਪੰਜਾਬ ਵਿੱਚ ਸੂਬੇ ਦੀ ਸਰਕਾਰ ਵੱਲੋਂ ਹੀ ਮਾਤ ਭਾਸ਼ਾ ਪੰਜਾਬੀ ਦਾ ਨਿਰਾਦਰ ਕੀਤਾ ਜਾ ਰਿਹਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਜਲੰਧਰ ਵਿੱਚ ਵੱਡੇ-ਵੱਡੇ ਹੋਰਡਿੰਗ ਲਗਾਏ ਹਨ ਜਿਨ੍ਹਾਂ ਉੱਤੇ ਸਿਰਫ਼ ਅੰਗਰੇਜ਼ੀ ਲਿਖੀ ਹੋਈ ਹੈ ਪੰਜਾਬੀ ਤਾਂ ਕਿਤੇ ਵਿਖਾਈ ਹੀ ਨਹੀਂ ਦੇ ਰਹੀ।

ਪੰਜਾਬੀ ਮਾਂ ਬੋਲੀ ਨਾਲ ਹੋ ਰਿਹੈ ਮਤਰੇਆਂ ਵਰਗਾ ਵਤੀਰਾ

ਜਲੰਧਰ: ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਲਗਾਏ ਗਏ ਵੱਡੇ-ਵੱਡੇ ਹੋਰਡਿੰਗ ਅਤੇ ਬੈਨਰ ਇਸ ਸਮੇਂ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਇਨ੍ਹਾਂ ਹੋਰਡਿੰਗਾਂ ਅਤੇ ਬੈਨਰਾ ਉੱਤੇ ਜੋ ਭਾਸ਼ਾ ਵਰਤੀ ਗਈ ਹੈ ਉਹ ਅੰਗਰੇਜ਼ੀ ਹੈ, ਪੰਜਾਬੀ ਭਾਸ਼ਾ ਦੀ ਵਰਤੋਂ ਬਹੁਤ ਹੀ ਛੋਟੇ ਅੱਖਰਾਂ ਵਿੱਚ ਕੀਤੀ ਗਈ ਹੈ।

ਪੰਜਾਬੀ ਮਾਂ ਬੋਲੀ ਨਾਲ ਹੋ ਰਿਹੈ ਮਤਰੇਆਂ ਵਰਗਾ ਵਤੀਰਾ

ਚਰਚਾ ਇਸ ਗੱਲ ਨੂੰ ਲੈ ਕੇ ਭਖ ਰਹੀ ਹੈ ਕਿ ਪੰਜਾਬੀ, ਪੰਜਾਬ ਦੀ ਰਾਜ ਭਾਸ਼ਾ ਹੈ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਲਿਖੀ ਬਾਣੀ ਦਾ ਪੰਜਾਬੀ ਬੋਲੀ ਅਤੇ ਗੁਰਮੁਖੀ ਲਿਪੀ ਨਾਲ ਖ਼ਾਸ ਸਬੰਧ ਹੈ ਤੇ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਦੇ ਸਬੰਧ ਵਿੱਚ ਪ੍ਰਣਾਮ ਕਰਦਿਆਂ ਲਗਾਏ ਇਨ੍ਹਾਂ ਬੋਰਡਾਂ ਉੱਤੇ ਪੰਜਾਬੀ ਭਾਸ਼ਾ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ।

ਇਸ ਬਾਰੇ ਪੰਜਾਬ ਪ੍ਰੈੱਸ ਕਲੱਬ ਜਲੰਧਰ ਦੇ ਪ੍ਰਧਾਨ ਲਖਵਿੰਦਰ ਸਿੰਘ ਜੌਹਲ ਨੇ ਪੰਜਾਬ ਸਰਕਾਰ ਵੱਲੋਂ ਅੰਗਰੇਜ਼ੀ ਵਿੱਚ ਵੱਡੇ-ਵੱਡੇ ਹੋਰਡਿੰਗ ਅਤੇ ਬੈਨਰ ਲਗਾਏ ਜਾਣ ਉੱਤੇ ਨਿਰਾਸ਼ਾ ਪ੍ਰਗਟਾਉਂਦਿਆਂ ਇਸ ਨੂੰ ਪੰਜਾਬ ਸਰਕਾਰ ਦਾ ਅੰਗਰੇਜ਼ੀ ਭਾਸ਼ਾ ਪ੍ਰਤੀ ਪਿਆਰ ਅਤੇ ਪੰਜਾਬੀ ਭਾਸ਼ਾ ਲਈ ਅਵੇਸਲਾਪਣ ਦੱਸਿਆ ਹੈ।

ਉਨ੍ਹਾਂ ਕਿਹਾ ਕਿ ਇਸ ਖ਼ਾਸ ਮੌਕੇ 'ਤੇ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਪ੍ਰਚਾਰ ਅਤੇ ਪ੍ਰਸਾਰ ਦੀ ਸਾਰੀ ਸਮੱਗਰੀ ਪੰਜਾਬੀ ਭਾਸ਼ਾ ਵਿੱਚ ਹੀ ਨਸ਼ਰ ਕਰੇ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਸ ਖ਼ਾਸ ਪੁਰਬ ਮੌਕੇ ਪੰਜਾਬੀ ਭਾਸ਼ਾ ਨੂੰ ਬਣਦਾ ਮਾਣ ਸਤਿਕਾਰ ਦਿਵਾਉਣ ਲਈ ਇੱਕ ਕਾਨੂੰਨ ਵੀ ਲੈ ਕੇ ਆਵੇ।

Intro:ਉਂਜ ਤੇ ਪੰਜਾਬੀ ਭਾਸ਼ਾ ਲਯੀ ਦੁਨੀਆ ਵਿਚ ਬੈਠੇ ਪੰਜਾਬੀ ਬੇਹਦ ਫ਼ਿਕਰਮੰਦ ਨੇ ਪਰ ਦੂਸਰੇ ਪਾਸੇ ਪੰਜਾਬ ਵਿਚ ਖੁਦ ਪੰਜਾਬ ਸਰਕਾਰ ਵੱਲੋਂ ਅੰਗਰੇਜ਼ੀ ਨਾਲ ਇਸ਼ਕ ਅਤੇ ਪੰਜਾਬੀ ਨਾਲ ਮਤਰੇਇਆ ਵ੍ਯਵਹਾਰ ਰੱਜਕੇ ਕੀਤਾ ਜਾ ਰਿਹਾ ਹੈ । ਇਸੇ ਨੂੰ ਲੈ ਕੇ ਪੇਸ਼ ਹੈ ਇਹ ਖ਼ਾਸ ਰਿਪੋਰਟ।Body:ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਪੂਰੇ ਪੰਜਾਬ ਅੰਦਰ ਲਗਾਏ ਗਏ ਵੱਡੇ ਵੱਡੇ ਹੋਰਡਿੰਗ ਅਤੇ ਬੈਨਰ ਇਸ ਵਕਤ ਚਰਚਾ ਦਾ ਵਿਸ਼ਾ ਬਣੇ ਹੋਏ ਨੇ ... ਕਿਉਂਕਿ ਇਨ੍ਹਾਂ ਹੋਰਡਿੰਗਜ਼ ਅਤੇ ਬੈਨਰਾ ਉੱਤੇ ਜੋ ਭਾਸ਼ਾ ਵਰਤੀ ਗਈ ਹੈ ਉਹ ਅੰਗਰੇਜ਼ੀ ਹੈ ਤੇ ਉਹ ਵੀ ਵੱਡੇ ਵੱਡੇ ਅੱਖਰਾਂ ਦੇ ਵਿੱਚ ... ਪੰਜਾਬੀ ਭਾਸ਼ਾ ਦਾ ਇਸਤੇਮਾਲ ਬਹੁਤ ਹੀ ਛੋਟੇ ਅੱਖਰਾਂ ਦੇ ਵਿੱਚ ਕੀਤਾ ਗਿਆ ਹੈ ਜੋ ਕਿ ਪੜ੍ਹਨਾ ਤਾਂ ਦੂਰ ਨਜ਼ਰ ਆਉਣਾ ਵੀ ਬਹੁਤ ਔਖਾ ਹੈ ...ਚਰਚਾ ਇਸ ਗੱਲ ਨੂੰ ਲੈ ਕੇ ਭਖ ਰਹੀ ਹੈ ਕਿ ਪੰਜਾਬੀ ਪੰਜਾਬ ਦੀ ਰਾਜ ਭਾਸ਼ਾ ਹੈ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਲਿਖੀ ਬਾਣੀ ਦਾ ਪੰਜਾਬੀ ਬੋਲੀ ਤੇ ਗੁਰਮੁਖੀ ਲਿਪੀ ਨਾਲ ਖਾਸ ਸਬੰਧ ਹੈ ਤੇ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਦੇ ਸਬੰਧ ਵਿੱਚ ਪ੍ਰਣਾਮ ਕਰਦਿਆਂ ਲਗਾਏ ਇਨ੍ਹਾਂ ਬੋਰਡਾਂ ਉੱਤੇ ਪੰਜਾਬੀ ਭਾਸ਼ਾ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ .... ਮੁੱਖ ਮੰਤਰੀ ਸਾਹਿਬ ਦੇ ਅੰਗਰੇਜ਼ੀ ਨਾਲ ਪ੍ਰੇਮ ਅਤੇ ਪੰਜਾਬੀ ਤੋਂ ਦੂਰੀ ਦਾ ਹਮੇਸ਼ਾ ਗਿਲਾ ਕਰਨ ਵਾਲੇ ਪੰਜਾਬੀ ਪ੍ਰੇਮੀਆਂ ਨੂੰ ਇੱਕ ਵਾਰ ਫਿਰ ਇਸ ਮੁੱਦੇ ਉੱਤੇ ਮੁੱਖ ਮੰਤਰੀ ਨੂੰ ਘੇਰਨ ਦਾ ਮੌਕਾ ਮਿਲ ਗਿਆ ਹੈ ... ਪੰਜਾਬੀ ਪ੍ਰੇਮੀ ਜਿੱਥੇ ਇਨ੍ਹਾਂ ਬੋਰਡਾਂ ਉੱਤੇ ਅੰਗਰੇਜ਼ੀ ਭਾਸ਼ਾ ਦੇ ਇਸਤੇਮਾਲ ਤੋਂ ਨਾਖੁਸ਼ ਨਜ਼ਰ ਆ ਰਹੇ ਨੇ ਉੱਥੇ ਹੀ ਪੰਜਾਬੀ ਭਾਸ਼ਾ ਪ੍ਰਤੀ ਸੂਬਾ ਸਰਕਾਰ ਦੀ ਸੁਹਿਰਦਤਾ ਉੱਤੇ ਵੀ ਕਈ ਤਰ੍ਹਾਂ ਦੇ ਸਵਾਲ ਚੁੱਕ ਰਹੇ ਨੇ ....ਇਸ ਬਾਰੇ ਪੰਜਾਬ ਪੇਸ਼ ਕਲੱਬ ਪ੍ਰਧਾਨ ਲਖਵਿੰਦਰ ਸਿੰਘ ਜੌਹਲ ਨੇ ਪੰਜਾਬ ਸਰਕਾਰ ਵੱਲੋਂ ਅੰਗਰੇਜ਼ੀ ਵਿੱਚ ਵੱਡੇ ਵੱਡੇ ਹੋਰਡਿੰਗ ਅਤੇ ਬੈਨਰ ਲਗਾਏ ਜਾਣ ਤੇ ਨਿਰਾਸ਼ਾ ਪ੍ਰਗਟਾਉਂਦਿਆਂ ਇਸ ਨੂੰ ਪੰਜਾਬ ਸਰਕਾਰ ਦਾ ਅੰਗਰੇਜ਼ੀ ਭਾਸ਼ਾ ਪ੍ਰਤੀ ਪਿਅਾਰ ਅਤੇ ਪੰਜਾਬੀ ਭਾਸ਼ਾ ਲਈ ਅਵੇਸਲਾਪਣ ਦੱਸਿਆ ਹੈ ... ਉਨ੍ਹਾਂ ਕਿਹਾ ਕਿ ਚਾਹੀਦਾ ਤਾਂ ਇਹ ਹੈ ਕਿ ਇਸ ਖਾਸ ਮੌਕੇ ਤੇ ਪੰਜਾਬ ਸਰਕਾਰ ਪ੍ਰਚਾਰ ਅਤੇ ਪ੍ਰਸਾਰ ਦੀ ਸਾਰੀ ਸਮੱਗਰੀ ਪੰਜਾਬੀ ਭਾਸ਼ਾ ਵਿੱਚ ਹੀ ਨਸ਼ਰ ਕਰੇ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਸ ਖ਼ਾਸ ਪੁਰਬ ਮੌਕੇ ਪੰਜਾਬੀ ਭਾਸ਼ਾ ਨੂੰ ਬਣਦਾ ਮਾਣ ਸਤਿਕਾਰ ਦਿਵਾਉਣ ਲਈ ਇੱਕ ਕਾਨੂੰਨ ਵੀ ਲਿਆਵੇ ...

ਬਾਈਟ : ਲਖਵਿੰਦਰ ਸਿੰਘ ਜੌਹਲ ( ਪ੍ਰਧਾਨ ਪੰਜਾਬ ਪ੍ਰੈੱਸ ਕਲੱਬ ਜਲੰਧਰ )

P2cConclusion:ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸ਼ਹਿਰਾਂ ਦੇ ਅੰਦਰੂਨੀ ਹਿੱਸਿਆਂ ਦੇ ਨਾਲ ਨਾਲ ਹਾਈਵੇਜ਼ ਅਤੇ ਪਿੰਡਾਂ ਕਸਬਿਆਂ ਦੇ ਚੌਰਾਹਿਆਂ ਉੱਤੇ ਵੱਡੇ ਵੱਡੇ ਹੋਰਡਿੰਗ ਅਤੇ ਬੈਨਰ ਲਗਾਏ ਗਏ ਨੇ ... ਇਨ੍ਹਾਂ ਬੈਨਰਾਂ ਉੱਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਤਸਵੀਰ ਦੇ ਨਾਲ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਸਵੀਰ ਵੀ ਛਾਪੀ ਗਈ ਹੈ।
Last Updated : Sep 18, 2019, 6:42 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.