ਜਲੰਧਰ: ਜਲੰਧਰ ਦੇ ਸਾਂਸਦ ਸੰਤੋਖ ਸਿੰਘ ਚੌਧਰੀ ਨੇ ਡੀ.ਸੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਜਲੰਧਰ ਦੇ ਡੀਸੀ ਘਨਸ਼ਾਮ ਥੋਰੀ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸਮਾਰਟ ਸਿਟੀ ਨੂੰ ਲੈ ਕੇ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਸਾਂਸਦ ਸੰਤੋਖ ਸਿੰਘ ਚੌਧਰੀ ਨੇ ਸਮਾਰਟ ਸਿਟੀ ਵਿੱਚ ਹੋਣ ਵਾਲੇ ਕੰਮਾਂ ਦਾ ਵੇਰਵਾ ਦਿੱਤਾ।
ਸਾਂਸਦ ਸੰਤੋਖ ਸਿੰਘ ਚੌਧਰੀ ਨੇ ਕਿਹਾ ਕਿ ਸਮਾਰਟ ਸਿਟੀ ਨੂੰ ਲੈ ਕੇ ਪ੍ਰਾਜੈਕਟ ਦੇ ਕੰਮ ਸ਼ੁਰੂ ਕਰ ਦਿੱਤੇ ਗਏ ਹਨ। ਇਸ ਵਿੱਚ ਕਰੀਬ 6000 ਤੋਂ ਵੱਧ ਐਲਈਡੀ ਸਟਰੀਟ ਲਾਈਟ ਦਾ ਕੰਮ ਜਲਦ ਤੋਂ ਜਲਦ ਸ਼ੁਰੂ ਹੋ ਜਾਵੇਗਾ। ਸਮਾਰਟ ਰੇਲਵੇ ਸਟੇਸ਼ਨ ਦੇ ਪ੍ਰਾਜੈਕਟ ਵੀ ਜਲਦ ਤੋਂ ਜਲਦ ਸ਼ੁਰੂ ਕਰ ਦਿੱਤੇ ਜਾਣਗੇ। ਉਨ੍ਹਾਂ ਨੇ ਦੱਸਿਆ ਕਿ ਇਸ ਵਿੱਚ ਕਰੀਬ 6 ਕਰੋੜ 75 ਰੱਖ ਰੁਪਏ ਰੇਲਵੇ ਡਿਪਾਰਟਮੈਂਟ ਨੂੰ ਦੇ ਦਿੱਤੇ ਹਨ ਅਤੇ ਉਹ ਜਲਦ ਹੀ ਇਸ ਪ੍ਰੋਜੈਕਟ ਨੂੰ ਸ਼ੁਰੂ ਕਰ ਦੇਣਗੇ
ਇਸ ਦੇ ਨਾਲ ਹੀ ਸਮਾਰਟ ਰੋਡ ਦਾ ਕੰਮ ਵੀ ਸ਼ੁਰੂ ਹੋ ਚੁੱਕਿਆ ਹੈ। ਵਾਟਰ ਸਪਲਾਈ ਦੇ ਪ੍ਰਾਜੈਕਟ ਉੱਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਕਰੀਬ 800 ਕਰੋੜ ਦਾ ਇਹ ਪ੍ਰਾਜੈਕਟ ਹੈ ਜਿਸ ਵਿੱਚ 200 ਕਰੋੜ ਸਮਾਰਟ ਸਿਟੀ ਵਿੱਚ ਪਾਉਣਾ ਹੈ ਤਾਂ ਕਿ ਜੋ ਪਾਣੀ ਦੀ ਜੋ ਸਮੱਸਿਆ ਹੈ ਉਸ ਨੂੰ ਵੀ ਸੁਲਝਾਇਆ ਜਾਵੇ। ਉਨ੍ਹਾਂ ਕਿਹਾ ਕਿ ਜਲੰਧਰ ਸਿਟੀ ਵੀ ਹੁਣ ਸਮਾਰਟ ਸਿਟੀ ਬਣ ਜਾਵੇਗੀ।