ਜਲੰਧਰ: ਜ਼ਿਲ੍ਹੇ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੇ ਚੱਲਦੇ ਜਲੰਧਰ ਵਿੱਚ ਸਿੱਖ ਸੰਗਤਾਂ ਵੱਲੋਂ ਇੱਕ ਇਸ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਜੁੜੀਆਂ। ਦੱਸ ਦਈਏ ਕਿ ਇਹ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਸੈਂਟਰਲ ਟਾਊਨ ਵਿਖੇ ਗੁਰਦੁਆਰਾ ਦੀਵਾਨ ਅਸਥਾਨ ਤੋ ਸ਼ੁਰੂ ਹੋ ਕੇ ਸਾਰੇ ਸ਼ਹਿਰ ਦੇ ਵੱਖ-ਵੱਖ ਥਾਂਵਾਂ ਭਾਰਤ ਤੋਂ ਹੁੰਦੇ ਹੋਏ ਵਾਪਸ ਗੁਰਦੁਆਰਾ ਦੀਵਾਨ ਅਸਥਾਨ ਵਿਖੇ ਸਮਾਪਤ ਹੋਵੇਗਾ।
ਇਸ ਮੌਕੇ ਜਿੱਥੇ ਭਾਰੀ ਗਿਣਤੀ ਵਿੱਚ ਸਿੱਖ ਸੰਗਤਾਂ ਵੱਲੋਂ ਨਗਰ ਕੀਰਤਨ ਵਿੱਚ ਹਿੱਸਾ ਲਿਆ ਜਾ ਰਿਹਾ ਹੈ। ਉਸਦੇ ਨਾਲ ਨਾਲ ਛੋਟੇ ਬੱਚਿਆਂ ਤੋਂ ਲੈ ਕੇ ਨੌਜਵਾਨਾਂ ਦੀਆਂ ਗੱਤਕਾ ਦੀਆਂ ਟੀਮਾਂ ਨਗਰ ਕੀਰਤਨ ਦੌਰਾਨ ਆਪਣੇ ਜੌਹਰ ਦਿਖਾਉਂਦੀਆਂ ਨਜ਼ਰ ਆਈਆਂ। ਨਗਰ ਕੀਰਤਨ ਨੂੰ ਦੇਖਦੇ ਹੋਏ ਸੰਗਤਾਂ ਵੱਲੋਂ ਜਗ੍ਹਾ ਜਗ੍ਹਾ ਲੰਗਰ ਲਗਾਏ ਗਏ।
ਨਗਰ ਕੀਰਤਨ ਦਾ ਖੀਂਚ ਉਹ ਗੱਡੀ ਵੀ ਹੈ ਜੋ ਮੁੱਖ ਤੌਰ ’ਤੇ ਲੰਮਾ ਪਿੰਡ ਦੇ ਰਹਿਣ ਵਾਲੇ ਇਕ ਵਿਅਕਤੀ ਵੱਲੋਂ ਖ਼ੁਦ ਚਲਾ ਕੇ ਅਮਰੀਕਾ ਤੋਂ ਪੰਜਾਬ ਲਿਆਂਦੀ ਗਈ। ਇਸ ਤੋਂ ਅਲਾਵਾ ਨਗਰ ਕੀਰਤਨ ਵਿੱਚ ਸਿੱਖ ਇਤਿਹਾਸ ਨਾਲ ਜੁੜੀਆਂ ਝਾਕੀਆਂ ਵੀ ਇਸ ਦਾ ਖ਼ਾਸ ਖੀਂਚ ਦਾ ਕੇਂਦਰ ਬਣੀਆਂ ਹੋਈਆਂ ਸੀ।
ਇਹ ਵੀ ਪੜੋ: ਮੁੱਖ ਮੰਤਰੀ ਵੱਲੋਂ AAP ਦੇ ਦੋ ਵਿਧਾਇਕਾਂ ਖ਼ਿਲਾਫ਼ ਜਾਂਚ ਦੇ ਹੁਕਮ