ਜਲੰਧਰ : ਆਂਗਣਵਾੜੀ ਵਰਕਰ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਲਗਾਤਾਰ ਹੀ ਸੰਘਰਸ਼ ਕਰ ਰਹੀਆਂ ਹਨ। ਇਸੇ ਦੇ ਚਲਦੇ ਉਹ ਕਸਬਾ ਫਿਲੌਰ ਵਿਖੇ ਕਾਮਰੇਡ ਰੌਣਕੀ ਰਾਮ ਦੇ ਦਫ਼ਤਰ ਵਿੱਚ ਇਕੱਠੀਆਂ ਹੋਈਆਂ ਅਤੇ ਉਨ੍ਹਾਂ ਆਪਣੀ ਅਗਲੀ ਰਣਨੀਤੀ ਉਲੀਕੀ। ਆਂਗਣਵਾੜੀ ਮੁਲਾਜ਼ਮਾਂ ਨੇ ਇਹ ਕਿਹਾ ਹੈ ਕਿ ਉਹ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਆਪਣਾ ਰੋਸ ਪ੍ਰਦਰਸ਼ਨ ਹੋਰ ਤਿੱਖਾ ਕਰਨ ਜਾ ਰਹੀਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਆਂਗਣਵਾੜੀ ਮੁਲਾਜ਼ਮਾਂ ਨੇ ਦੱਸਿਆ ਕਿ ਉਹ ਆਪਣੀ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ 9 ਅਗਸਤ ਤੋਂ ਦੇਸ਼ ਵਿਆਪੀ ਸੱਤਿਆਗ੍ਰਹਿ ਸ਼ੁਰੂ ਕਰਨ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਆਪਣੇ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਉਹ 2 ਜਗ੍ਹਾ ਉਨ੍ਹਾਂ ਦਾ ਪਹਿਲਾਂ ਤੋਂ ਹੀ ਧਰਨਾ ਪ੍ਰਦਰਸ਼ਨ ਚੱਲ ਰਿਹਾ ਹੈ। ਇਕ ਸੰਗਰੂਰ ਅਤੇ ਦੂਜਾ ਦੀਨਾਨਗਰ ਵਿਖੇ ਪਰ ਹਾਲੇ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਨਹੀਂ ਮੰਨ ਰਹੀ।
ਇਹ ਵੀ ਪੜ੍ਹੋ:ਦਲਿਤ ਮੁੱਖ ਮੰਤਰੀ ਨੇ ਭਖਾਈ ਸਿਆਸਤ, ਦੇਖੋ ਭਾਜਪਾ ਦੀ ਖੇਡ...
ਉਨ੍ਹਾਂ ਨੇ ਕਿਹਾ ਕਿ ਉਹ ਕਿਸਾਨਾਂ ਦੇ ਨਾਲ ਵੀ ਵਿਤਕਰਾ ਕਰ ਰਹੀ ਹੈ ਅਤੇ ਹਰ ਇੱਕ ਮੁਲਾਜ਼ਮ ਵਰਗ ਦੇ ਨਾਲ ਅੜੀਅਲ ਰਵੱਈਆ ਰੱਖ ਰਹੀ ਹੈ। ਚਾਰ ਮਹੀਨੇ ਦਾ ਸਮਾਂ ਹੋ ਚੁੱਕਾ ਹੈ ਲੇਕਿਨ ਉਨ੍ਹਾਂ ਦੀ ਕੋਈ ਵੀ ਸੁਣਵਾਈ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਦਾ ਮੁੱਖ ਕਾਰਨ ਇਹ ਸੀ ਕਿ ਨੌੰ ਅਗਸਤ ਤੋਂ ਉਹ ਦੇਸ਼ ਵਿਅਾਪੀ ਸੱਤਿਆਗ੍ਰਹਿ ਅੰਦੋਲਨ ਸ਼ੁਰੂ ਕਰਨ ਜਾ ਰਹੇ ਹਨ ਅਤੇ ਇਸ ਅੰਦੋਲਨ ਵਿੱਚ ਕੀ ਕੀ ਰਣਨੀਤੀਆਂ ਕੀਤੀਆਂ ਜਾਣਗੀਆਂ ਉਸ ਬਾਰੇ ਵੀ ਅੱਜ ਗੱਲਬਾਤ ਕੀਤੀ ਗਈ ਹੈ।