ਜਲੰਧਰ: ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਹਜ਼ਾਰਾਂ ਏਕੜ ਜ਼ਮੀਨ 'ਚ ਪਾਣੀ ਭਰ ਗਿਆ ਹੈ ਜਿਸ ਕਾਰਨ ਕਿਸਾਨਾਂ ਦੀ ਫ਼ਸਲ ਬਰਬਾਦ ਹੋ ਰਹੀ ਹੈ। ਲੋਕਾਂ ਨੂੰ ਇਸ ਤੋਂ ਸਥਿਤੀ ਤੋਂ ਬਚਾਉਣ ਲਈ ਪ੍ਰਸ਼ਾਸਨ ਪੱਬਾਂ ਭਾਰ ਹੈ ਅਤੇ ਹਰ ਥਾਂ ਬਚਾਅ ਕਾਰਜ ਚਲਾ ਲੋਕਾਂ ਨੂੰ ਸੁਰੱਖਿਅਤ ਥਾਂ ਪਹੁੰਚਾਇਆ ਜਾ ਰਿਹਾ ਹੈ। ਪ੍ਰਸ਼ਾਸਨ, ਆਰਮੀ ਅਤੇ ਐੱਨਡੀਆਰਐੱਫ ਦੀਆਂ ਟੀਮਾਂ ਲਗਾਤਾਰ ਬਚਾਅ ਅਤੇ ਰਾਹਤ ਕਾਰਜ 'ਚ ਲੱਗੀਆਂ ਹੋਈਆਂ ਹਨ।
ਜਾਣਕਾਰੀ ਦਿੰਦਿਆਂ ਜਲੰਧਰ ਦੇ ਡੀਸੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਸਭ ਤੋਂ ਵੱਧ ਖ਼ਤਰਾ ਜਲੰਧਰ ਦੇ ਲੋਹੀਆਂ ਇਲਾਕੇ ਵਿੱਚ ਬਣਿਆ ਹੋਇਆ ਹੈ, ਅਤੇ ਕਈ ਥਾਵਾਂ 'ਤੇ ਬਨ੍ਹੰ ਟੁੱਟਣ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਪਾਣੀ ਵਿੱਚ ਫਸੇ ਲੋਕਾਂ ਨੂੰ ਬਚਾਉਣ ਲਈ ਜਿੱਥੇ ਆਰਮੀ, ਐਨਡੀਆਰਐਫ, ਐਸਡੀਆਰਐਫ ਅਤੇ ਪ੍ਰਸ਼ਾਸਨ ਪੂਰਾ ਜ਼ੋਰ ਲਗਾ ਰਿਹਾ ਹੈ ਉੱਥੇ ਹੀ ਦੂਜੇ ਪਾਸੇ ਕੁੱਝ ਲੋਕ ਅਜਿਹੇ ਵੀ ਹਨ ਜੋ ਆਪਣੇ ਘਰਾਂ ਦੀਆਂ ਛੱਤਾਂ ਉੱਪਰ ਡੇਰਾ ਲਗਾਏ ਬੈਠੇ ਹਨ ਅਤੇ ਉਥੋਂ ਬਾਹਰ ਨਹੀਂ ਆਉਣਾ ਚਾਹੁੰਦੇ।
ਲੰਧਰ ਦੇ ਐੱਸਐੱਸਪੀ ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਲੋਕਾਂ ਨੂੰ ਸੁਰੱਖਿਅਤ ਥਾਂ ਪਹੁੰਚਾਉਣ ਲਈ ਲਗਾਤਾਰ ਰੈਸਕਿਊ ਆਪਰੇਸ਼ਨ ਚਲਾਏ ਜਾ ਰਹੇ ਹਨ। ਨਵਜੋਤ ਸਿੰਘ ਮਾਹਲ ਨੇ ਮੀਡੀਆ ਰਾਹੀਂ ਉਨ੍ਹਾਂ ਲੋਕਾਂ ਨੂੰ ਸੁਰੱਖਿਅਤ ਥਾਂ ਜਾਣ ਦੀ ਅਪੀਲ ਕੀਤੀ ਜੋ ਆਪਣਾ ਘਰ ਛੱਡ ਨਹੀਂ ਜਾਣਾ ਚਾਹੁੰਦੇ ਸਨ। ਉਨ੍ਹਾਂ ਲੋਕਾਂ ਨੂੰ ਪ੍ਰਸ਼ਾਸਨ ਵੱਲੋਂ ਬਣਾਏ ਗਏ ਰਾਹਤ ਕੈਪਾਂ 'ਚ ਜਾਣ ਲਈ ਕਿਹਾ।
ਇਹ ਵੀ ਪੜ੍ਹੋ- ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਆਇਆ ਹੇਠਾਂ
ਜ਼ਿਕਰਯੋਗ ਹੈ ਕਿ ਪੰਜਾਬ ਚ ਲਗਾਤਾਰ ਪਏ ਭਾਰੀ ਮੀਂਹ ਕਾਰਨ ਜਿੱਥੇ ਕਈ ਥਾਵਾਂ 'ਤੇ ਹੜ੍ਹ ਆਏ ਹਨ ਉੱਥੇ ਹੀ ਕਈ ਥਾਵਾਂ 'ਤੇ ਹੜ੍ਹ ਜਿਹੇ ਹਾਲਾਤ ਵੀ ਬਣੇ ਹੋਏ ਹਨ, ਅਤੇ ਪ੍ਰਸ਼ਾਸਨ ਲੋਕਾਂ ਨੂੰ ਸੁਰੱਖਿਆਤ ਥਾਂ ਪਹੁੰਜਾਉਣ ਦੀ ਪੂਰੀ ਕੋਸ਼ਿਸ਼ ਕਰ ਰਿਹਾ ਹੈ।