ਜਲੰਧਰ: ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਦੇ ਸਬੰਧ ਵਿੱਚ ਭਗਵਾਨ ਵਾਲਮੀਕਿ ਉਤਸਵ ਕਮੇਟੀ ਵੱਲੋਂ ਧਰਮਗੁਰੂ ਬਾਬਾ ਪ੍ਰਗਟ ਨਾਥ ਦੀ ਅਗਵਾਈ ਵਿੱਚ ਭਗਵਾਨ ਵਾਲਮੀਕਿ ਮੰਦਰ ਅਲੀ ਮੁਹੱਲਾ, ਜਲੰਧਰ (Jalandhar) ਤੋਂ ਵਿਸ਼ਾਲ ਯਾਤਰਾ ਨੂੰ ਭਗਵਾਨ ਵਾਲਮੀਕਿ ਤੀਰਥ, ਅੰਮ੍ਰਿਤਸਰ (Amritsar) ਲਈ ਰਵਾਨਾ ਕੀਤਾ ਗਿਆ ਹੈ। ਇਸ ਮੌਕੇ ਪੰਜਾਬ (PUNJAB) ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀਆਂ ਅਤੇ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਡਾ. ਰਾਜ ਕੁਮਾਰ ਵੇਰਕਾ (Dr. Raj Kumar Verka) ਨੇ ਮੁੱਖ ਮਹਿਮਾਨ (Chief guest) ਵਜੋਂ ਸ਼ਿਰਕਤ ਕੀਤੀ।
ਇਸ ਮੌਕੇ ਕੈਬਨਿਟ ਮੰਤਰੀ ਰਾਜਕੁਮਾਰ ਵੇਰਕਾ (Cabinet Minister Prince Verka) ਨੇ ਸੰਗਤਾਂ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਬਹੁਤ ਵੱਡੇ ਗਿਆਨੀ ਅਤੇ ਕਵੀ ਹੋਏ ਹਨ, ਜਿਸ ਕਾਰਨ ਉਨ੍ਹਾਂ ਨੂੰ ਮਹਾਂਰਿਸ਼ੀ ਦੀ ਉਪਾਧੀ ਦਿੱਤੀ ਗਈ ਹੈ ਅਤੇ ਸਾਨੂੰ ਉਨ੍ਹਾਂ ਵੱਲੋਂ ਦਰਸਾਏ ਮਾਰਗ 'ਤੇ ਚੱਲਣ ਦੀ ਲੋੜ ਹੈ।
ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਵਿੱਚ ਬਰਾਬਰਤਾ, ਆਦਰਸ਼ ਵਿਅਕਤੀ, ਆਦਰਸ਼ ਰਾਜਾ ਬਣਨ ਦਾ ਉਪਦੇਸ਼ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਸਾਰੂ ਸਮਾਜ ਦੀ ਸਿਰਜਣਾ ਲਈ ਸਾਨੂੰ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਨਾਉਣ ਦੀ ਲੋੜ ਹੈ।
ਇਹ ਵੀ ਪੜ੍ਹੋ:ਰੋਹਤਾਂਗ ਦੱਰੇ ਵਿੱਚ ਹੋਈ ਮੌਸਮ ਦੀ ਪਹਿਲੀ ਬਰਫਬਾਰੀ, ਸੈਲਾਨੀਆਂ ਦੀ ਮੌਜ