ਜਲੰਧਰ :ਜਲੰਧਰ ਦੇ ਕਸਬਾ ਫਿਲੌਰ ਦੇ ਬੜਾ ਪਿੰਡ ਦੇ ਸਿਵਲ ਹਸਪਤਾਲ ਵਿੱਚ ਅੱਜ ਮੁੜ ਤੋਂ NRHM ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕਰ ਦਿੱਤੀ ਗਈ ਹੈ। ਮੁਲਾਜ਼ਮਾਂ ਵੱਲੋਂ ਲਗਾਤਾਰ ਆਪਣੀਆਂ ਮੰਗਾਂ ਨੂੰ ਲੈ ਕੇ ਵੱਲੋਂ ਧਰਨੇ ਪ੍ਰਦਰਸ਼ਨ ਕੀਤੇ ਗਏ ਅਤੇ ਕਈ ਤਰ੍ਹਾਂ ਦੀਆਂ ਮੀਟਿੰਗਾਂ ਵੀ ਹੋਈਆਂ ਜੋਂ ਸਿਰੇ ਨਾ ਚੜ੍ਹੀਆਂ ਜਿਸ ਤੋਂ ਖ਼ਫ਼ਾ ਮੁਲਾਜ਼ਮਾਂ ਨੇ ਅੱਜ ਤੋਂ ਮੁੜ ਹੜਤਾਲ ਕਰ ਦਿੱਤੀ।
ਰੋਸ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਨੇ ਕਿਹਾ ਕਿ ਸਰਕਾਰ ਉਨ੍ਹਾਂ ਨੂੰ ਹਰ ਵਾਰ ਲਾਰਾ ਲਾ ਕੇ ਚੱਲੇ ਜਾਂਦੀ ਹੈ ਪਰ ਆਪਣੇ ਵਾਅਦੇ ਪੂਰੇ ਨਹੀਂ ਕਰਦੀ। ਉਨ੍ਹਾਂ ਕਿਹਾ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਦੇ ਹਨ ਸਰਕਾਰ ਦੇ ਅਧਿਕਾਰੀਆਂ ਦੇ ਨਾਲ ਮੀਟਿੰਗ ਹੁੰਦੀ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਭਰੋਸਾ ਦਿੱਤਾ ਜਾਂਦਾ ਹੈ ਕਿ ਉਨਾਂ ਦੀਆਂ ਮੰਗਾਂ ਮੰਨ ਲਈਆਂ ਗਈਆਂ ਹਨ ਪਰ ਉਹੀ ਹਾਲਾਤ ਫਿਰ ਜਾਂਦੇ ਹਨ ਅਤੇ ਉਨ੍ਹਾਂ ਦੀ ਕੋਈ ਵੀ ਮੰਗ ਪੂਰੀ ਨਹੀਂ ਕੀਤੀ ਜਾਂਦੀ ਹੈ।
ਉਨ੍ਹਾਂ ਦੀ ਮੰਗ ਹੈ ਕਿ ਉਨ੍ਹਾਂ ਦੀ ਤਨਖਾਹ ਵਧਾਈ ਜਾਵੇ ਅਤੇ ਉਨ੍ਹਾਂ ਨੂੰ ਪੱਕੇ ਕੀਤੇ ਜਾਵੇ। ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕਰਦੀ ਅਤੇ ਉਨ੍ਹਾਂ ਦੀਆਂ ਤਨਖਾਹਾਂ ਵਿਚ ਵਾਧਾ ਨਹੀਂ ਕਰਦੇ ਤਾਂ ਆਉਣ ਵਾਲੇ ਸਮੇਂ ਵਿਚ ਉਹ ਆਪਣਾ ਪ੍ਰਦਰਸ਼ਨ ਹੋਰ ਤੇਜ ਕਰ ਦੇਣਗੇ।