ਜਲੰਧਰ: ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਪੰਜਾਬ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਅੰਮ੍ਰਿਤਸਰ, ਲੁਧਿਆਣਾ ਤੋਂ ਬਾਅਦ ਜਲੰਧਰ ਵਿੱਚ ਇਸ ਦਾ ਅੰਕੜਾ ਆਏ ਦਿਨ ਵਧਦਾ ਹੀ ਜਾ ਰਿਹਾ ਹੈ।
ਜਲੰਧਰ ਵਿੱਚ ਕੋਰੋਨਾ ਨਾਲ ਪੀੜਤ ਮਰੀਜ਼ਾਂ ਦਾ ਅੰਕੜਾ ਇੱਕ ਹਜ਼ਾਰ ਤੋਂ ਪਾਰ ਹੋ ਚੁੱਕਿਆ ਹੈ। ਬੀਤੇ ਦਿਨੀਂ ਜਲੰਧਰ ਦਿਹਾਤੀ ਦੇ ਐਸਐਸਪੀ ਨਵਜੋਤ ਸਿੰਘ ਮਾਹਲ ਤੇ ਐਸਡੀਐਮ ਸ਼ਾਹਕੋਟ ਸੰਦੀਪ ਸ਼ਰਮਾ ਨੂੰ ਵੀ ਕੋਰੋਨਾ ਹੋ ਗਿਆ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜਲੰਧਰ ਦੇ ਨੋਡਲ ਅਫ਼ਸਰ ਟੀ.ਪੀ ਸਿੰਘ ਨੇ ਦੱਸਿਆ ਕਿ ਕੱਲ੍ਹ 32 ਮਰੀਜ਼ ਕੋਰੋਨਾ ਵਾਇਰਸ ਦੇ ਸਾਹਮਣੇ ਆਈ ਸੀ, ਜਿਨ੍ਹਾਂ ਵਿੱਚੋਂ ਇੱਕ ਵੱਡਾ ਪੁਲਿਸ ਅਧਿਕਾਰੀ ਵੀ ਸੀ। ਹਾਲਾਂਕਿ ਇਨ੍ਹਾਂ ਵੱਲੋਂ ਕੱਲ੍ਹ ਇਨ੍ਹਾਂ ਅਧਿਕਾਰੀਆਂ ਦੇ ਨਾਂਅ ਅਤੇ ਇਨ੍ਹਾਂ ਦੇ ਅਹੁਦੇ ਦੱਸਣ ਤੋਂ ਮਨ੍ਹਾ ਕੀਤਾ ਗਿਆ ਸੀ ਲੇਕਿਨ ਉਨ੍ਹਾਂ ਨੇ ਇਸ ਗੱਲ ਦੀ ਜਾਣਕਾਰੀ ਵੀ ਦਿੱਤੀ ਹੈ ਕਿ ਇਨ੍ਹਾਂ ਵਿੱਚੋਂ ਇੱਕ ਪੁਲਿਸ ਅਧਿਕਾਰੀ ਤੇ ਇੱਕ ਪ੍ਰਸ਼ਾਸਨਿਕ ਅਧਿਕਾਰੀ ਹੈ।
ਇਹ ਵੀ ਪੜੋ: 'ਕੀ ਮਜੀਠੀਆ ਦੀ ਚੁੱਪ ਦੇ ਰਹੀ ਹੈ ਢੀਂਡਸਾ ਪਾਰਟੀ ਦਾ ਸਾਥ ?'
ਦੱਸ ਦਈਏ ਕਿ ਜਲੰਧਰ ਵਿਚ ਹੁਣ ਤੱਕ ਕੋਰੋਨਾ ਨਾਲ ਪੀੜਤ ਮਰੀਜ਼ਾਂ ਦਾ ਅੰਕੜਾ 1042 ਹੋ ਚੁੱਕਿਆ ਹੈ, ਜਿਸ ਵਿੱਚੋਂ 22 ਦੀ ਮੌਤ ਹੋ ਚੁੱਕੀ ਹੈ।