ਜਲੰਧਰ: ਇੱਕ ਪਾਸੇ ਜਿੱਥੇ ਪੂਰੀ ਦੁਨੀਆਂ ਕੋਰੋਨਾ ਵਰਗੀ ਭਿਆਨਕ ਬੀਮਾਰੀ ਨਾਲ ਜੂਝ ਰਹੀ ਹੈ ਉੱਥੇ ਹੀ ਦੂਜੇ ਪਾਸੇ ਅੱਜ ਪੂਰੀ ਦੁਨੀਆਂ ਵਿੱਚ ਇਸ ਬਿਮਾਰੀ ਦਾ ਸਾਹਮਣਾ ਕਰ ਰਹੇ ਹਸਪਤਾਲ ਦੇ ਨਰਸਿੰਗ ਸਟਾਫ ਨੇ ਅੰਤਰਰਾਸ਼ਟਰੀ ਨਰਸ ਦਿਵਸ ਮਨਾਇਆ।
ਇਸ ਮੌਕੇ ਜਲੰਧਰ ਦੇ ਸਿਵਲ ਹਸਪਤਾਲ ਵਿੱਚ ਵੀ ਤਮਾਮ ਨਰਸਾਂ ਵੱਲੋਂ ਇਸ ਦਿਨ ਨੂੰ ਮਨਾਇਆ ਗਿਆ। ਜਿਨ੍ਹਾਂ ਨੇ ਜੋਤੀ ਪ੍ਰਜਵਲਿਤ ਕਰਕੇ ਕੇਕ ਕੱਟ ਕੇ ਇਹ ਦਿਨ ਮਨਾਇਆ।
ਦੱਸ ਦਈਏ ਕਿ ਪੰਜਾਬ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਪੰਜਾਬ ਵਿੱਚ ਕੋਰੋਨਾ ਦੇ ਹੁਣ ਤੱਕ 1800 ਤੋ ਵੱਧ ਮਾਮਲਾ ਸਾਹਮਣੇ ਆ ਚੁੱਕੇ ਹਨ ਅਤੇ 31 ਦੀ ਮੌਤ ਹੋ ਚੁੱਕੀ ਹੈ।